
ਅਲਗੋਂ ਕੋਠੀ, 30 ਮਾਰਚ (ਪੰਜਾਬ ਪੋਸਿਟ- ਹਰਦਿਆਲ ਭੈਣੀ, ਦਲਜਿੰਦਰ ਰਾਜਪੂਤ) – ਪੰਜਾਬ `ਚ ਕਾਂਗਰਸ ਦੀ ਸਰਕਾਰ ਬਣਨ ਨਾਲ ਪੰਜਾਬ ਵਾਸੀਆਂ ਤੇ ਕਾਂਗਰਸੀ ਵਰਕਰਾਂ ਵਿੱਚ ਵਿਕਾਸ ਕਾਰਜਾਂ ਨੂੰ ਲੈ ਕੇ ਨਵੀਆਂ ਉਮੀਦਾਂ ਜਾਗੀਆਂ ਹਨ।ਇਨਾਂ ਵਿਚਾਰਾਂ ਦਾ ਪ੍ਰਗਟਾਵਾ ਕਾਂਗਰਸੀ ਆਗੂ ਪਰਮਜੀਤ ਸਿੰਘ ਭੁੱਲਰ ਕਲਸੀਆਂ, ਡਾ. ਸੋਨੂੰ ਸਿੰਘ ਕਲਸੀਆਂ, ਇੰਦਰਜੀਤ ਸਿੰਘ ਗਿੱਲ ਭਗਵਾਨਪੁਰਾ, ਗੁਰਿੰਦਰ ਸਿੰਘ ਭਗਵਾਨਪੁਰਾ ਨੇ ਪੱਤਰਕਾਰਾਂ ਨਾਲ ਗਲਬਾਤ ਦੋਰਾਨ ਕੀਤਾ।ਉਨਾਂ ਕਿਹਾ ਕਿ ਕੈਪਟਨ ਅਮਰਿੰਦਰ ਸਿੰਘ ਦੇ ਮੁੱਖ ਮੰਤਰੀ ਬਣਨ ਨਾਲ ਜਿਥੇ ਸੂਬੇ ਦੀ ਤਰੱਕੀ ਦਾ ਮੁੱਢ ਬੱਝਾ ਹੈ, ਉਥੇ ਹੀ ਹਲਕਾ ਵਿਧਾਇਕ ਸੁਖਪਾਲ ਸਿੰਘ ਭੁੱਲਰ ਦੀ ਯੋਗ ਅਗਵਾਈ ਹੇਠ ਹਲਕਾ ਖੇਮਕਰਨ ਦਾ ਸਰਵਪੱਖੀ ਵਿਕਾਸ ਹੋਣ ਦੀਆਂ ਉਮੀਦਾਂ ਵੀ ਵਧੀਆਂ ਹਨ ।ਉਨਾਂ ਕਿਹਾ ਕਿ ਚੋਣਾਂ ਦੋਰਾਨ ਕੈਪਟਨ ਨੇ ਲੋਕਾਂ ਨਾਲ ਜੋ ਵਾਅਦੇ ਕੀਤੇ ਹਨ, ਉਹ ਆਪਣੇ ਵਾਅਦਿਆਂ ਨੂੰ ਬਾਖੁਬੀ ਨਿਭਾਉਣਗੇ।ਉਨਾਂ ਕੈਪਟਨ ਸਰਕਾਰ ਦੀਆਂ ਲ਼ੋਕ ਪੱਖੀ ਨੀਤੀਆਂ ਅਤੇ ਕੈਪਟਨ ਸਰਕਾਰ ਵੱਲੋਂ ਪਲੇਠੀ ਮੀਟਿੰਗ ਵਿਚ ਲਏ ਗਏ ਫੈਸਲੇ ਦੀ ਸ਼ਲਾਘਾ ਕੀਤੀ ਅਤੇ ਪੰਜਾਬ ਵਿਚੋਂ ਨਸ਼ਾ ਪੂਰੀ ਤਰਾਂ ਖਤਮ ਕਰਨ ਦਾ ਦਾਅਵਾ ਕੀਤਾ।
Check Also
ਸ਼੍ਰੋਮਣੀ ਕਮੇਟੀ ਨੇ ਪਾਕਿਸਤਾਨ ਜਾਣ ਵਾਲੇ ਸ਼ਰਧਾਲੂਆਂ ਤੋਂ ਪਾਸਪੋਰਟ ਮੰਗੇ
ਅੰਮ੍ਰਿਤਸਰ, 25 ਫ਼ਰਵਰੀ (ਜਗਦੀਪ ਸਿੰਘ) – ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਪੰਚਮ ਪਾਤਸ਼ਾਹ ਸ੍ਰੀ ਗੁਰੂ …
Punjab Post Daily Online Newspaper & Print Media