
ਬਠਿੰਡਾ, 30 ਮਾਰਚ (ਪੰਜਾਬ ਪੋਸਟ- ਅਵਤਾਰ ਸਿੰਘ ਕੈਂਥ, ਜਸਵਿੰਦਰ ਸਿੰਘ ਜੱਸੀ) – ਗੁਰੂ ਕਾਸ਼ੀ ਯੂਨੀਵਰਸਟੀ ਤਲਵੰਡੀ ਸਾਬੋ ਦੇ ਬੇਸਿਕ ਸਾਇੰਸਜ਼ ਅਤੇ ਹਿਉਮੈਨਿਕਟੀਜ਼ ਕਾਲਜ ਦੀ ਐਸੋਸੀਏਟ ਪ੍ਰੋਫਸਰ ਅਮਰਦੀਪ ਕੌਰ ਪਾਲ ਨੂੰ ਪੰਜਾਬ ਯੂਨੀਵਰਸਟੀ ਚੰਡੀਗੜ ਦੇ ਐਮ.ਏ ਸੋਸ਼ਿਆਲੋਜੀ ਦੇ ਇਮਿਤਹਾਨ ਵਿੱਚ ਯੂਨੀਵਰਸਟੀ, ’ਚ ਪਹਿਲਾ ਸਥਾਨ ਪ੍ਰਾਪਤ ਕਰਨ ਕਰਕੇ ਗੋਲਡ ਮੈਡਲ ਅਤੇ ਪ੍ਰਸ਼ੰਸਾ ਪੱਤਰ ਪ੍ਰਦਾਨ ਕੀਤਾ ਗਿਆ ਹੈ।ਇਸ ਤੋਂ ਇਲਾਵਾ ਗੁਰੂ ਕਾਸ਼ੀ ਯੂਨੀਵਰਸਟੀ ਦੇ ਲਾਅ ਕਾਲਜ ਤੋਂ ਤਾਨੀਆ ਗੁਪਤਾ ਅਤੇ ਗੁਰੂ ਗੋਬਿੰਦ ਸਿੰਘ ਕਾਲਜ ਦੀਆਂ ਵਿਦਿਆਰਥਣਾਂ ਸੁਖਜੀਤ ਕੌਰ ਅਤੇ ਵੀਰਪਾਲ ਕੌਰ ਨੂੰ ਸ੍ਰੀ ਰਾਮ ਚੰਦਰ ਮਿਸ਼ਨ ਅਤੇ ਸੰਯੁਕਤ ਰਾਸ਼ਟਰੀ ਸੂਚਨਾ ਕੇਂਦਰ (ਭਾਰਤ ਅਤੇ ਭੂਟਾਨ) ਵਲੋਂ ਸਾਂਝੇ ਤੌਰ ਤੇ ਆਯੋਜਿਤ ਕੀਤੇ ਆਲ ਇੰਡੀਆ ਨਿਬੰਧ ਲੇਖਨ ਪ੍ਰਤਿਯੋਗਿਤਾ (2016) ÷ ਵਿੱਚ ਭਾਗ ਲੈਣ ਅਤੇ ਵਧੀਆ ਨਿਬੰਧ ਲਿਖਣ ਕਰਕੇ ਸ਼ਲਾਘਾ ਪੱਤਰ ਪ੍ਰਦਾਨ ਕੀਤੇ ਗਏ ਹਨ। ਯੂਨੀਵਰਸਟੀ ਦੇ ਪ੍ਰਬੰਧ ਨਿਰਦੇਸ਼ਕ ਸੁਖਰਾਜ ਸਿੰਘ ਸਿੱਧੂ, ਉਪਕੁਲਪਤੀ ਕਰਨਲ ਡਾ: ਭੁਪਿੰਦਰ ਸਿੰਘ ਧਾਲੀਵਾਲ, ਪ੍ਰੋ ਵਾਈਸ ਚਾਂਸਲਰ ਡਾ. ਜਗਪਾਲ ਸਿੰਘ ਅਤੇ ਰਜਿਸਟਰਾਰ ਡਾ: ਜਗਤਾਰ ਸਿੰਘ ਧੀਮਾਨ ਵਲੋਂ ਗੋਲਡ ਮੈਡਲ ਅਤੇ ਸ਼ਲਾਘਾ ਪੱਤਰ ਪ੍ਰਾਪਤ ਕਰਨ ਵਾਲਿਆਂ ਨੂੰ ਵਧਾਈ ਦਿੱਤੀ ਗਈ।ਉਨਾਂ ਆਖਿਆ ਕਿ ਇਨਾਂ ਤੋਂ ਹੋਰਨਾਂ ਵਿਦਿਆਰਥੀਆਂ ਨੂੰ ਵੀ ਅਕਾਦਮਿਕ ਅਤੇ ਸਿਰਜਨਾਤਮਕ ਕਾਰਜਾਂ ਵਿੱਚ ਵੱਧ-ਚੜ ਕੇ ਭਾਗ ਲੈਣ ਤੇ ਵਧੀਆ ਪ੍ਰਦਰਸ਼ਨ ਕਰਨ ਦੀ ਪ੍ਰੇਰਨਾ ਮਿਲੇਗੀ।
Check Also
ਖਾਲਸਾ ਕਾਲਜ ਵਿਖੇ ਮਿਲਟਰੀ ਲਿਟਰੇਚਰ ਫੈਸਟੀਵਲ ਦਾ ਦੂਜਾ ਦਿਨ ਸੰਨ ‘65 ਦੀ ਜੰਗ ’ਤੇ ਰਿਹਾ ਕੇਂਦਰਿਤ
ਅੰਮ੍ਰਿਤਸਰ, 5 ਸਤੰਬਰ (ਸੁਖਬੀਰ ਸਿੰਘ ਖੁਰਮਣੀਆਂ) – ਖਾਲਸਾ ਕਾਲਜ ਵਿਖੇ ਕਰਵਾਏ ਜਾ ਰਹੇ ਦੋ-ਰੋਜ਼ਾ ਮਿਲਟਰੀ …
Punjab Post Daily Online Newspaper & Print Media