ਅਲਗੋਕੋਠੀ / ਅਮਰਕੋਟ, 31 ਮਾਰਚ (ਹਰਦਿਆਲ ਸਿੰਘ ਭੈਣੀ, ਦਲਜਿੰਦਰ ਰਾਜਪੂਤ)- ਪੰਜਾਬ ਦੀ ਸੱਤਾ `ਤੇ ਕਾਬਜ ਹੋਈ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਵਾਲੀ ਕਾਂਗਰਸ ਪਾਰਟੀ ਦੀ ਸਰਕਾਰ ਦੋਰਾਨ ਹਰ ਵਰਗ ਖੁਸ਼ਹਾਲ ਹੋਵੇਗਾ ।ਇਨਾਂ ਵਿਚਾਰਾਂ ਦਾ ਪ੍ਰਗਟਾਵਾ ਸਰਪੰਚ ਗੁਰਮੇਜ ਸਿੰਘ ਭਗਵਾਨਪੁਰਾ ਨੇ ਪੱਤਰਕਾਰਾਂ ਨਾਲ ਗੱਲਬਾਤ ਦੋਰਾਨ ਕੀਤਾ ।ਉਨਾਂ ਕਿਹਾ ਕਿ ਪਿਛਲੇ 10 ਸਾਲਾਂ ਤੋਂ ਅਕਾਲੀ ਭਾਜਪਾ ਸਰਕਾਰ ਦੇ ਰਾਜ ਦੋਰਾਨ ਅਕਾਲੀਆਂ ਦੀਆਂ ਗਲਤ ਨੀਤੀਆਂ ਨੇ ਨੋਜਵਾਨਾਂ ਨੂੰ ਬੇਰੋਜਗਾਰੀ ਤੇ ਨਸ਼ਿਆਂ ਵਿੱਚ ਧਕੇਲ ਦਿਤਾ, ਇੰਡਸਟਰੀ ਤਬਾਹ ਕੀਤੀ ਅਤੇ ਕਿਸਾਨਾਂ ਨੂੰ ਖੁਦਕੁਸ਼ੀਆਂ ਦੇ ਰਾਹ ਪਾ ਕੇ ਪੰਜਾਬ ਨੂੰ ਪੂਰੀ ਤਰਾਂ ਬਰਬਾਦ ਕੀਤਾ, ਜਿਸ ਦੇ ਨਤੀਜੇ ਪੰਜਾਬ ਵਾਸੀਆਂ ਨੂੰ ਭੋਗਣੇ ਪਏ ਹਨ।ਉਨਾਂ ਕਿਹਾ ਕਿ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਅਤੇ ਵਿਧਾਇਕ ਸੁਖਪਾਲ ਸਿੰਘ ਭੁੱਲਰ ਹਲਕਾ ਖੇਮਕਰਨ ਦੀ ਨੁਹਾਰ ਬਦਲਣ ਲਈ ਯਤਨਸ਼ੀਲ ਹਨ ਅਤੇ ਕਾਂਗਰਸ ਸਰਕਾਰ ਆਪਣੇ ਰਾਜ ਦੋਰਾਨ ਪੰਜਾਬ ਦੇ ਹਰ ਵਰਗ ਨੂੰ ਖੁਸ਼ਹਾਲ ਬਣਾਉਣ ਚ ਕੋਈ ਕਸਰ ਬਾਕੀ ਨਹੀ ਛੱਡੇਗੀ ਅਤੇ ਪੰਜਾਬ ਫਿਰ ਤੋਂ ਸੋਨੇ ਦੀ ਚਿੜੀ ਬਣੇਗਾ।
Check Also
ਸ੍ਰੀ ਗੁਰੂ ਰਵਿਦਾਸ ਜੀ ਦੇ 650ਵੇਂ ਪ੍ਰਕਾਸ਼ ਉਤਸਵ ਨੂੰ ਸਮਰਪਿਤ 6.50 ਲੱਖ ਬੂਟੇ ਲਗਾਉਣ ਦੀ ਮੁਹਿੰਮ ਜਾਰੀ
ਅੰਮ੍ਰਿਤਸਰ, 13 ਅਗਸਤ (ਸੁਖਬੀਰ ਸਿੰਘ)¸- ਸ੍ਰੀ ਗੁਰੂ ਰਵਿਦਾਸ ਜੀ ਦੇ 650ਵੇਂ ਪ੍ਰਕਾਸ਼ ਉਤਸਵ ਨੂੰ ਸਮਰਪਿਤ …
Punjab Post Daily Online Newspaper & Print Media