Saturday, August 15, 2026

ਗੁਰਦੁਆਰਾ ਸਿੰਘ ਸਭਾ ਖਾਲਸਾ ਦੀਵਾਨ ਸਾਹਿਬ ਦੇ ਦਰਬਾਰ ਹਾਲ ਨੂੰ ਨਵੀਂਕਰਨ ਕਰਨ ਦੀ ਕਾਰਵਾਈ ਸ਼ੁਰੂ

PPN3103201702ਬਠਿੰਡਾ, 31 ਮਾਰਚ (ਪੰਜਾਬ ਪੋਸਟ- ਅਵਤਾਰ ਸਿੰਘ ਕੈਂਥ, ਜਸਵਿੰਦਰ ਸਿੰਘ ਜੱਸੀ) – ਗੁਰਦੁਆਰਾ ਸਿੰਘ ਸਭਾ ਖਾਲਸਾ ਦੀਵਾਨ ਸਾਹਿਬ ਵਿਖੇ ਗੁਰਦੁਆਰਾ ਪ੍ਰਬੰਧਕ ਕਮੇਟੀ ਦਰਬਾਰ ਸਾਹਿਬ ਦਾ ਨਵੀਨੀਕਰਨ ਕਰਨ ਦੀ ਕਾਰਵਾਈ ਸ਼ੁਰੂ ਕੀਤੀ ਗਈ।ਇਮਾਰਤ ਦੇ ਨਵੀਨੀਕਰਨ ਲਈ ਅਰਦਾਸ ਭਾਈ ਬੂਟਾ ਸਿੰਘ ਕਥਾ ਵਾਚਕ ਵਲੋਂ ਕੀਤੀ ਗਈ ਅਤੇ ਹੁਕਮਨਾਮਾ ਭਾਈ ਸੁਰਿੰਦਰ ਸਿੰਘ ਮੁੱਖ ਗ੍ਰੰਥੀ ਨੇ ਲਿਆ ।ਪੁਰਾਣੇ ਦਰਬਾਰ ਸਾਹਿਬ ਤੇ ਥੜਾ ਸਾਹਿਬ ਤੋੜਣ ਦਾ ਟੱਕ ਐਸ.ਜੀ.ਪੀ.ਸੀ ਕਾਰਜਕਾਰੀ ਮੈਂਬਰ ਬੀਬੀ ਜੋਗਿੰਦਰ ਕੌਰ ਵਲੋ ਲਗਾਇਆ ਗਿਆ।ਇਸ ਤੋਂ ਬਾਅਦ ਸ਼ਹਿਰ ਦੀਆਂ ਧਾਰਮਿਕ ਸੰਸਥਾਵਾਂ ਅਤੇ ਗੁਰਦੁਆਰਾ ਸਾਹਿਬ ਦੇ ਮੁੱਖ ਆਗੂਆਂ ਵਲੋਂ ਵੀ ਥੜਾ ਤੋੜਣ ਦੀ ਕਾਰਵਾਈ ਵਿਚ ਹਿੱਸਾ ਲਿਆ ਗਿਆ, ਜਿਨ੍ਹਾਂ ਵਿਚ ਖਾਲਸਾ ਦੀਵਾਨ ਸਿੰਘ ਸਭਾ ਦੇ ਮੁੱਖ ਸੇਵਾਦਾਰ ਰਾਜਿੰਦਰ ਸਿੰਘ, ਹਰਜੀਤ ਸਿਵੀਆਂ, ਭਾਈ ਨੈਬ ਸਿੰਘ, ਸੰਤੋਖ ਸਿੰਘ, ਆਤਮਾ ਸਿੰਘ ਚਹਿਲ, ਮੈਨੇਜਰ ਭਾਈ ਸੁਰਿੰਦਰ ਸਿੰਘ, ਸੁਖਦੇਵ ਸਿੰਘ, ਅਵਤਾਰ ਸਿੰਘ ਸ੍ਰੀ ਸੁਖਮਨੀ ਸਾਹਿਬ ਸੇਵਾ ਸੁਸਾਇਟੀ, ਦਿਲਬਾਗ ਸਿੰਘ, ਗੁਰਚਰਨ ਸਿੰਘ ਔਲਖ, ਬਲਵਿੰਦਰ ਸਿੰਘ, ਪ੍ਰੀਤਮ ਸਿੰਘ ਸਾਹਨੀ ਆਦਿ ਤੋਂ ਇਲਾਵਾ ਭਾਰੀ ਗਿਣਤੀ ਵਿਚ ਸੰਗਤਾਂ ਤੇ ਅਹੁੱਦੇਦਾਰ ਸ਼ਾਮਲ ਸਨ।

Check Also

ਸ੍ਰੀ ਗੁਰੂ ਰਵਿਦਾਸ ਜੀ ਦੇ 650ਵੇਂ ਪ੍ਰਕਾਸ਼ ਉਤਸਵ ਨੂੰ ਸਮਰਪਿਤ 6.50 ਲੱਖ ਬੂਟੇ ਲਗਾਉਣ ਦੀ ਮੁਹਿੰਮ ਜਾਰੀ

ਅੰਮ੍ਰਿਤਸਰ, 13 ਅਗਸਤ (ਸੁਖਬੀਰ ਸਿੰਘ)¸-  ਸ੍ਰੀ ਗੁਰੂ ਰਵਿਦਾਸ ਜੀ ਦੇ 650ਵੇਂ ਪ੍ਰਕਾਸ਼ ਉਤਸਵ ਨੂੰ ਸਮਰਪਿਤ …

Leave a Reply