Thursday, August 13, 2026

ਸੁਪਰਵਾਈਜ਼ਰ ਅਰਬਨ ਤੇੇ ਬਲਾਕ ਐਕਬਟੈਨਸ਼ਨ ਐਜੂਕੇਟਰ ਦੀ ਪਲਸ ਪੋਲੀਓ ਰਿਵਿਊ ਮੀਟਿੰਗ

PPN3103201707ਬਠਿੰਡਾ, 31 ਮਾਰਚ (ਪੰਜਾਬ ਪੋਸਟ- ਅਵਤਾਰ ਸਿੰਘ ਕੈਂਥ, ਜਸਵਿੰਦਰ ਸਿੰਘ ਜੱਸੀ) – ਸਿਹਤ ਵਿਭਾਗ ਬਠਿੰਡਾ ਵਲੋਂ ਦਫਤਰ ਸਿਵਲ ਸਰਜਨ ਬਠਿੰਡਾ ਵਿਖੇ ਸੁਪਰਵਾਈਜ਼ਰ ਅਰਬਨ ਅਤੇੇ ਬਲਾਕ ਐਕਬਟੈਨਸ਼ਨ ਐਜੂਕੇਟਰ ਦੀ ਪਲਸ ਪੋਲੀਓ ਸਬੰਧੀ ਰਵਿਊ ਮੀਟਿੰਗ ਕੀਤੀ ਗਈ।ਮੀਟਿੰਗ ਦੀ ਪ੍ਰਧਾਨਗੀ ਸਿਵਲ ਸਰਜਨ ਬਠਿੰਡਾ ਡਾਂ.ਆਰ.ਐਸ ਰੰਧਾਵਾ ਵੱਲੋਂ ਕੀਤੀ ਗਈ।ਇਸ ਸਮੇੇਂ ਜ਼ਿਲ੍ਹਾ ਟੀਕਾਕਰਨ ਅਫਸਰ ਡਾ. ਕੁੰਦਨ ਕੁਮਾਰ ਪਾਲ, ਅਰਬਨ ਨੋਡਲ ਅਫਸਰ ਡਾ. ਪੈਮਿਲ ਬਾਂਸਲ ਅਤੇ ਮਾਸ ਮੀਡੀਆ ਅਫਸਰ ਹਾਜ਼ਰ ਸਨ।ਇਸ ਮੌਕੇ ਸਿਵਲ ਸਰਜਨ ਬਠਿੰਡਾ ਨੇ ਕਿਹਾ ਕਿ ਪਲਸ ਪੋਲੀਓ ਮੁਹਿੰਮ 2-ਤੋਂ 4 ਅਪ੍ਰੈਲ ਦੇ ਦੂਜੇ ਗੇੜ ਲਈ ਸਾਰੇ ਪ੍ਰਬੰਧ ਮੁਕੰਮਲ ਕਰ ਲਏ ਗਏ ਹਨ।ਉਨ੍ਹਾਂ ਮੀਟਿੰਗ ਵਿੱਚ ਹਾਜ਼ਰ ਅਧਿਕਾਰੀਆਂ/ਕਰਮਚਾਰੀਆਂ ਨੂੰ ਹਦਾਇਤ ਕੀਤੀ ਕਿ ਪਲਸ ਪੋਲੀਓ ਮੁਹਿੰਮ ਨੂੰ ਸਫਲਤਾ ਪੂਰਵਕ ਨੇਪਰੇ ਚਾੜਨ ਲਈ ਆਪਣੀ ਡਿਊਟੀ ਤਨਦੇਹੀ ਅਤੇ ਦਿਲੀ ਭਾਵਨਾ ਨਾਂਲ ਨਿਭਾਉਣ।ਉਨ੍ਹਾਂ ਕਿਹਾ ਕਿ ਜ਼ਿਲਾ ਪ੍ਰਸ਼ਾਸ਼ਨ ਵੱਲੋਂ ਵੀ ਇਸ ਮੁਹਿੰਮ ਦਾ ਨਿਰੀਖਣ ਕੀਤਾ ਜਾਵੇਗਾ। ਕੋਲਡ ਚੇਨ ਹੈਂਡਲਰ ਨੂੰ  ਵੀ ਮੀਟਿੰਗ ਵਿੱਚ ਹਦਾਇਤ ਕੀਤੀ ਗਈ ਕਿ ਪੋਲੀਓ ਟੀਮਾਂ ਨੂੰ ਵੈਕਸੀਨ ਦੀ ਸਪਲਾਈ ਸਮੇਂ ਸਿਰ ਯਕੀਨੀ ਬਣਾਈ ਜਾਵੇ ।

Check Also

ਖ਼ਾਲਸਾ ਕਾਲਜ ਵਿਖੇ ਇੰਸਟਾਲੇਸ਼ਨ ਸੈਰੇਮਨੀ ਕਰਵਾਈ ਗਈ

ਅੰਮ੍ਰਿਤਸਰ, 12 ਅਗਸਤ (ਸੁਖਬੀਰ ਸਿੰਘ ਖੂਰਮਣੀਆਂ) ¸- ਖਾਲਸਾ ਕਾਲਜ ਦੇ ਰੋਟਾਰੈਕਟ ਕਲੱਬ ਵੱਲੋਂ ਸੈਸ਼ਨ 2026-27 …

Leave a Reply