ਬਠਿੰਡਾ, 31 ਮਾਰਚ (ਪੰਜਾਬ ਪੋਸਟ- ਅਵਤਾਰ ਸਿੰਘ ਕੈਂਥ, ਜਸਵਿੰਦਰ ਸਿੰਘ ਜੱਸੀ) – ਬਾਬਾ ਫ਼ਰੀਦ ਕਾਲਜ ਦੁਆਰਾ ਇੱਕ ਰੋਜ਼ਾ ਐਨ.ਐਸ.ਐਸ. ਕੈਂਪ ਦਾ ਆਯੋਜਨ ਕੀਤਾ ਗਿਆ ਜਿਸ ਵਿੱਚ 100 ਵਲੰਟੀਅਰਾਂ ਨੇ ਵੱਧ ਚੜ੍ਹ ਕੇ ਹਿੱਸਾ ਲਿਆ ।ਵਲੰਟੀਅਰਾਂ ਨੇ ਪਿੰਡ ਦੇ ਮੇਨ ਲਿੰਕ ਰੋਡ ਦੇ ਆਸੇ ਪਾਸੇ ਦੀ ਸਫ਼ਾਈ ਕੀਤੀ ਅਤੇ ਇਸ ਰੋਡ ਤੇ ਪਹਿਲਾਂ ਲਗਾਏ ਗਏ ਪੌਦਿਆਂ ਨੂੰ ਪਾਣੀ ਦਿੱਤਾ।ਇਸ ਤੋਂ ਬਾਦ ਵਲੰਟੀਅਰਾਂ ਨੇ ਪਿੰਡ ਦੇ ਇੱਕ ਧਾਰਮਿਕ ਸਥਾਨ ਦੀ ਵੀ ਸੇਵਾ ਭਾਵਨਾ ਤਹਿਤ ਸਫ਼ਾਈ ਕੀਤੀ।ਵਿਦਿਆਰਥੀਆਂ ਨੇ ਬੜੇ ਉਤਸ਼ਾਹ ਨਾਲ ਇਸ ਕਾਰਜ ਨੂੰ ਪੂਰਾ ਕੀਤਾ। ਚੇਅਰਮੈਨ ਡਾ. ਗੁਰਮੀਤ ਸਿੰਘ ਧਾਲੀਵਾਲ ਨੇ ਬਾਬਾ ਫ਼ਰੀਦ ਕਾਲਜ ਦੇ ਐਨ.ਐਸ.ਐਸ. ਯੂਨਿਟ ਦੇ ਇਸ ਉਪਰਾਲੇ ਦੀ ਭਰਪੂਰ ਸ਼ਲਾਘਾ ਕੀਤੀ ਅਤੇ ਕਿਹਾ ਕਿ ਸੰਸਥਾ ਸਮਾਜ ਪ੍ਰਤੀ ਆਪਣੀ ਬਣਦੀ ਜ਼ਿੰਮੇਵਾਰੀ ਨੂੰ ਸਮਝਦੇ ਹੋਏ ਨਾ ਸਿਰਫ ਆਪਣੇ ਵਿਦਿਆਰਥੀਆਂ ਵਿਚ ਬਲਕਿ ਸਮੁੱਚੇ ਸਮਾਜ ਵਿਚ ਸਵੱਛ ਭਾਰਤ ਦੇ ਅਭਿਆਨ ਪ੍ਰਤੀ ਜਾਗਰੂਕਤਾ ਪੈਦਾ ਕਰ ਰਹੀ ਹੈ।
Check Also
ਖਾਲਸਾ ਕਾਲਜ ਇੰਜ਼ੀਨੀਅਰਿੰਗ ਵਿਖੇ ਤੀਜੀ ਰਾਸ਼ਟਰੀ ਮਹਿਲਾ ਕਾਨਫਰੰਸ ‘ਹਰਬਿਜ਼’ ਕਰਵਾਈ ਗਈ
ਅੰਮ੍ਰਿਤਸਰ, 16 ਮਾਰਚ (ਸੁਖਬੀਰ ਸਿੰਘ ਖੁਰਮਣੀਆਂ) – ਖਾਲਸਾ ਕਾਲਜ ਆਫ਼ ਇੰਜੀਨੀਅਰਿੰਗ ਐਂਡ ਟੈਕਨਾਲੋਜੀ, ਰਣਜੀਤ ਐਵੀਨਿਊ …
Punjab Post Daily Online Newspaper & Print Media