Wednesday, March 18, 2026

ਬੀ. ਕੇ. ਯੂ ਏਕਤਾ (ਉਗਰਾਹਾਂ) ਦੇ ਸੂਬਾ ਪ੍ਰਧਾਨ ਜੋਗਿੰਦਰ ਸਿੰਘ ਉਗਰਾਹਾਂ ’ਤੇ ਹਮਲੇ ਦੀ ਨਿੰਦਾ

ਸਮਰਾਲਾ, 31 ਮਾਰਚ (ਪੰਜਾਬ ਪੋਸਟ- ਕੰਗ) – ਲੋਕ ਮੋਰਚਾ ਪੰਜਾਬ (ਇਕਾਈ ਸਮਰਾਲਾ) ਦੇ ਕਨਵੀਨਰ ਕੁਲਵੰਤ ਸਿੰਘ ਤਰਕ ਨੇ ਪ੍ਰੈਸ ਦੇ ਨਾਂ ਬਿਆਨ ਜਾਰੀ ਕਰਦਿਆ ਕਿਹਾ ਕਿ ਬੀ.ਕੇ.ਯੂ ਏਕਤਾ ਉਗਰਾਹਾਂ ਵੱਲੋਂ ਖੇਤ ਮਜ਼ਦੂਰਾਂ ਨੂੰ ਬਣਦਾ ਜ਼ਮੀਨੀ ਹੱਕ ਦੁਆਉਣ ਤੇ ਜਾਤਪਾਤੀ ਹਿੰਸਾ ਦਾ ਸ਼ਿਕਾਰ ਮਾਤਾ ਗੁਰਦੇਵ ਕੌਰ ਦੇ ਕਾਤਲਾਂ ਨੂੰ ਗ੍ਰਿਫਤਾਰ ਕਰਾਉਣ ਲਈ ਸ਼ੁਰੂ ਕੀਤੇ ਹੱਕੀ ਘੋਲ ਦੀ ਹਮਾਇਤ ਕਰਦਿਆ ਬੀ.ਕੇ.ਯੂ ਏਕਤਾ (ਉਗਰਾਹਾਂ) ਦੇ ਸੂਬਾ ਪ੍ਰਧਾਨ ਤੇ ਹਕੂਮਤੀ ਸਹਿ ਪ੍ਰਾਪਤ ਗੁੰਡਿਆਂ ਵੱਲੋਂ ਪਿੰਡ ਕੌਹਰੀਆਂ (ਸੁਨਾਮ) ਵਿਖੇ ਰੈਲੀ ਦੌਰਾਨ ਜਿਸਮਾਨੀ ਨੁਕਸਾਨ ਪਹੁੰਚਾਉਣ ਲਈ ਕੀਤੇ ਹਮਲੇ ਦੀ ਪੁਰਜ਼ੋਰ ਨਿੰਦਾ ਕੀਤੀ ਹੈ। ਆਗੂ ਨੇ ਹਮਲਾ ਕਰਨ ਆਏ ਗੁੰਡਾ ਗਰੋਹ ਨੂੰ ਗ੍ਰਿਫਤਾਰ ਕਰਕੇ ਜੇਲ੍ਹ ’ਚ ਬੰਦ ਕਰਨ ਦੀ ਮੰਗ ਕੀਤੀ ਹੈ, ਆਗੂ ਨੇ ਮੌਜੂਦਾ ਕੈਪਟਨ ਦੀ ਨਵੀਂ ਹੋਂਦ ’ਚ ਆਈ ਕਾਂਗਰਸ ਸਰਕਾਰ ਤੋਂ ਇਹ ਵੀ ਮੰਗ ਕੀਤੀ ਹੈ ਕਿ ਕਿਸਾਨਾਂ, ਮਜ਼ਦੂਰਾਂ ਦੀਆਂ ਮੰਗਾਂ ਤੁਰੰਤ ਮੰਨੀਆਂ ਜਾਣ।ਆਗੂ ਨੇ ਕਿਸਾਨਾਂ, ਮਜ਼ਦੂਰਾਂ ਦੇ ਹੱਕੀ ਘੋਲ ਦੀ ਪੁਰਜ਼ੋਰ ਹਮਾਇਤ ਕੀਤੀ ਹੈ ਤੇ ਸਮੁੱਚੇ ਪੰਜਾਬ ਦੇ ਮਿਹਨਤਕਸ਼ ਲੋਕਾਂ ਨੂੰ ਅਪੀਲ ਕੀਤੀ ਹੈ ਕਿ ਅੱਜ ਇਕੋ ਇੱਕ ਸੰਘਰਸ਼ਸ਼ੀਲ ਕਿਸਾਨਾਂ ਦੀ ਜਥੇਬੰਦੀ ਕਿਸਾਨਾਂ, ਖੇਤ ਮਜ਼ਦੂਰਾਂ ਦੇ ਹੱਕ ’ਚ ਡਟਕੇ ਖੜ੍ਹੀ ਹੈ ਜਿਸਦੀ ਸਮੁੱਚੇ ਲੋਕਾਂ ਨੂੰ ਹਮਾਇਤ ਕਰਨੀ ਬਣਦੀ ਹੈ।

Check Also

ਖਾਲਸਾ ਕਾਲਜ ਇੰਜ਼ੀਨੀਅਰਿੰਗ ਵਿਖੇ ਤੀਜੀ ਰਾਸ਼ਟਰੀ ਮਹਿਲਾ ਕਾਨਫਰੰਸ ‘ਹਰਬਿਜ਼’ ਕਰਵਾਈ ਗਈ

ਅੰਮ੍ਰਿਤਸਰ, 16 ਮਾਰਚ (ਸੁਖਬੀਰ ਸਿੰਘ ਖੁਰਮਣੀਆਂ) – ਖਾਲਸਾ ਕਾਲਜ ਆਫ਼ ਇੰਜੀਨੀਅਰਿੰਗ ਐਂਡ ਟੈਕਨਾਲੋਜੀ, ਰਣਜੀਤ ਐਵੀਨਿਊ …

Leave a Reply