Thursday, March 19, 2026

ਫੀਲਡ ਫਰਾਈਡੇ ਮੌਕੇ ਅਚਨਚੇਤ ਚੈਕਿੰਗ-ਸਕੂਲਾਂ, ਆਂਗਣਵਾੜੀ ਸੈਂਟਰਾਂ ਤੇ ਡਿਸਪੈਂਸਰੀਆਂ ਦਾ ਲਿਆ ਜਾਇਜ਼ਾ

PPN3103201724ਫਾਜ਼ਿਲਕਾ, 31 ਮਾਰਚ (ਪੰਜਾਬ ਪੋਸਟ- ਵਿਨੀਤ ਅਰੋੜਾ) –  ਵਧੀਕ ਡਿਪਟੀ ਕਮਿਸ਼ਨਰ ( ਜਨਰਲ ) ਸ. ਜਰਨੈਲ ਸਿੰਘ ਵੱਲੋਂ ਫੀਲਡ ਫਰਾਈਡੇ ਮੌਕੇ ਅਚਨਚੇਤ ਚੈਕਿੰਗ ਕੀਤੀ ਗਈ। ਇਸ ਦੌਰਾਨ ਉਨ੍ਹਾਂ ਵੱਖ ਵੱਖ ਸਕੂਲਾਂ, ਆਂਗਣਵਾੜੀ ਸੈਂਟਰਾਂ ਅਤੇ ਸਰਕਾਰੀ ਡਿਸਪੈਂਸਰੀਆਂ ਅਤੇ ਰੂਰਲ ਸਕਿੱਲ ਸੈਂਟਰਾਂ ਦੀ ਚੈਕਿੰਗ ਕੀਤੀ। ਇੰਨ੍ਹਾਂ ਦੀ ਕਾਰਗੁਜਾਰੀ ਦਾ ਜਾਇਜ਼ਾ ਲਿਆ।
ਵਧੀਕ ਡਿਪਟੀ ਕਮਿਸ਼ਨਰ ਵੱਲੋਂ ਜ਼ਿਲ੍ਹੇ ਦੇ ਪਿੰਡ ਲਾਲੋਵਾਲੀ ਦੇ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਦੀ ਚੈਕਿੰਗ ਕੀਤੀ। ਇਸ ਮੌਕੇ ਸਕੂਲ ਵਿਚ ਅਧਿਆਪਕ ਮਾਪੇ ਮਿਲਣੀ ਪ੍ਰੋਗਰਾਮ ਚੱਲ ਰਿਹਾ ਸੀ। ਉਨ੍ਹਾਂ ਸਕੂਲ ਵਿਚ ਵਿਦਿਆਰਥੀਆਂ ਲਈ ਬਣਾਏ ਜਾਂਦੇ ਮਿਡ-ਡੇ-ਮੀਲ ਦੇ ਖਾਣੇ ਦਾ ਨਿਰੀਖਣ ਕੀਤਾ ਅਤੇ ਸਕੂਲ ਵਿਚ ਵਿਦਿਆਰਥੀਆਂ ਦੀ ਸਿਹਤਯਾਬੀ ਲਈ ਲਗਾਏ ਗਏ ਜਿੰਮ ਦੀ ਵੀ ਸ਼ਲਾਘਾ ਕੀਤੀ। ਇਸ ਪਿੰਡ ਦੇ ਹੀ ਸਰਕਾਰੀ ਪ੍ਰਾਇਮਰੀ ਸਕੂਲ ਅਤੇ ਆਂਗਣਵਾੜੀ ਸੈਂਟਰ ਦਾ ਵੀ ਦੌਰਾ ਕੀਤਾ। ਉਨ੍ਹਾਂ ਅਧਿਆਪਕਾਂ ਨੂੰ ਵਿਦਿਆਰਥੀਆਂ ਅੰਦਰ ਉਸਾਰੂ ਰੁਚੀਆਂ ਦੇ ਨਾਲ ਨਾਲ ਵਿਦਿਆਰਥੀਆਂ ਨੂੰ ਚੰਗੇ ਗੁਣਾਂ ਦੇ ਧਾਰਨੀ ਬਣਾਉਣ ਲਈ ਪ੍ਰੇਰਿਤ ਕੀਤਾ। ਇਸ ਮੌਕੇ ਉਨ੍ਹਾਂ ਸਰਕਾਰੀ ਡਿਸਪੈਂਸਰੀ ਲਾਲੋਵਾਲੀ ਦਾ ਦੌਰਾ ਕੀਤਾ ਅਤੇ ਹਾਜ਼ਰ ਸਟਾਫ਼ ਨੂੰ ਦਵਾਈਆਂ ਦੀ ਇਨਡੈਂਟ ਸਬੰਧੀ ਜ਼ਰੂਰੀ ਦਿਸ਼ਾ ਨਿਰਦੇਸ਼ ਦਿੱਤੇ।
ਇਸ ਦੌਰਾਨ ਵਧੀਕ ਡਿਪਟੀ ਕਮਿਸ਼ਨਰ ਨੇ ਬੇਰੁਜ਼ਗਾਰ ਲੜਕੇ ਅਤੇ ਲੜਕੀਆਂ ਨੂੰ ਹੁਨਰਮੰਦ ਬਣਾਉਣ ਲਈ ਖੋਲ੍ਹੇ ਗਏ ਰੂਰਲ ਸਕਿੱਲ ਸੈਂਟਰ ਚੁਵਾੜਿਆਂਵਾਲੀ ਦਾ ਦੌਰਾ ਕੀਤਾ। ਇਸ ਮੌਕੇ ਹਾਜ਼ਰ ਸਟਾਫ਼ ਨੇ ਦੱਸਿਆ ਕਿ ਇਸ ਸਕਿੱਲ ਸੈਂਟਰ ਵਿਚ ਆਉਣ ਵਾਲੇ ਦਿਨਾਂ ਵਿਚ ਲੜਕੇ ਲੜਕੀਆਂ ਨੂੰ ਹੁਨਰਮੰਦ ਬਣਾਉਣ ਲਈ ਵੱਖ ਵੱਖ ਕੋਰਸ ਸ਼ੁਰੂ ਕੀਤੇ ਜਾ ਰਹੇ ਹਨ। ਇਸ ਤੋਂ ਬਾਅਦ ਉਨ੍ਹਾਂ ਸਰਕਾਰੀ ਹਾਈ ਸਕੂਲ ਚੁਵਾੜਿਆਂਵਾਲੀ ਦਾ ਦੌਰਾ ਕੀਤਾ, ਸਕੂਲੀ ਖਾਣੇ ਦੇ ਨਾਲ ਨਾਲ ਸਕੂਲ ਵਿਚ ਚੱਲ ਰਹੀਆਂ ਵੱਖ-ਵੱਖ ਗਤੀਵਿਧੀਆਂ ਬਾਰੇ ਵੀ ਜਾਣਕਾਰੀ ਹਾਸਲ ਕੀਤੀ।

Check Also

ਅਧਿਆਪਕਾਂ ਦੀ ਇਕ ਰੋਜ਼ਾ ਬਲਾਕ ਪੱਧਰੀ ਜਾਦੂਈ ਪਿਟਾਰਾ ਅਤੇ ਐਚ.ਪੀ.ਸੀ ਵਰਕਸ਼ਾਪ ਆਯੋਜਿਤ

ਅੰਮ੍ਰਿਤਸਰ, 18 ਮਾਰਚ (ਸੁਖਬੀਰ ਸਿੰਘ ਖੁਰਮਣੀਆਂ) – ਸਕੂੂਲ ਸਿੱਖਿਆ ਵਿਭਾਗ ਪੰਜਾਬ ਵਲੋਂ ਰਾਜ ਵਿਦਿਅਕ ਖੋਜ਼ …

Leave a Reply