Thursday, March 19, 2026

ਕਰੀਅਰ ਗਾਈਡੈਂਸ ਅਤੇ ਕੌਂਸਲਿੰਗ ਸੈਮੀਨਾਰ ਦਾ ਸਕੂਲਾਂ ’ਚ ਕੀਤਾ ਗਿਆ ਆਯੋਜਨ

PPN3103201726ਫਾਜ਼ਿਲਕਾ, 31 ਮਾਰਚ (ਪੰਜਾਬ ਪੋਸਟ- ਵਿਨੀਤ ਅਰੋੜਾ)-  ਰਾਜ ਸਿੱਖਿਆ ਅਤੇ ਕਿੱਤਾ ਅਗਵਾਈ ਬਿਊਰੋ ਪੰਜਾਬ ਦੇ ਦਿਸ਼ਾ ਨਿਰਦੇਸ਼ਾਂ ਅਤੇ ਮਾਨਯੋਗ ਡਿਪਟੀ ਕਮਿਸ਼ਨਰ ਸ਼੍ਰੀਮਤੀ ਈਸ਼ਾ ਕਾਲੀਆ ਅਤੇ ਜ਼ਿਲ੍ਹਾ ਸਿੱਖਿਆ ਅਧਿਕਾਰੀ ਸੈਕੰਡਰੀ ਸਿੱਖਿਆ ਸ. ਪ੍ਰਗਟ ਸਿੰਘ ਬਰਾੜ ਦੀ ਰਹਿਨੁਮਾਈ ਹੇਠ ਅੱਜ ਸਲਾਨਾ ਨਤੀਜਾ ਘੋਸ਼ਿਤ ਮੌਕੇ ਮਾਪੇ ਅਤੇ ਅਧਿਆਪਕ ਮਿਲਣੀ ਦੌਰਾਨ ਵਿਦਿਆਰਥੀਆਂ ਨੂੰ ਵੱਖ-ਵੱਖ ਕਿੱਤਿਆਂ ਅਤੇ ਕੋਰਸਾਂ ਸਬੰਧੀ ਜਾਣੂੰ ਕਰਵਾਉਣ ਦੇ ਮਕਸਦ ਨਾਲ ਜ਼ਿਲ੍ਹੇ ਭਰ ਦੇ ਸਾਰੇ ਸਕੂਲਾਂ ਵਿਚ ਕਰੀਅਰ ਗਾਈਡੈਂਸ ਅਤੇ ਕੌਂਸਲਿੰਗ ਦਾ ਆਯੋਜਨ ਕੀਤਾ ਗਿਆ।
ਇਸ ਸਬੰਧੀ ਜਾਣਕਾਰੀ ਦਿੰਦਿਆਂ ਜ਼ਿਲ੍ਹਾ ਨੋਡਲ ਅਫ਼ਸਰ ਸਕਿੱਲ ਡਿਵੈਲਪਮੈਂਟ ਸ.ਪੰਮੀ ਸਿੰਘ ਨੇ ਦੱਸਿਆ ਕਿ ਜ਼ਿਲ੍ਹੇ ਦੇ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਮੁਹੰਮਦ ਪੀਰਾ ਅਤੇ ਚਿਮਨੇਵਾਲਾ ਵਿਖੇ ਜ਼ਿਲ੍ਹਾ ਪੱਧਰੀ ਸੈਮੀਨਾਰ ਆਯੋਜਿਤ ਕੀਤੇ ਗਏ। ਇਸ ਮੌਕੇ ਸਕੂਲਾਂ ਵਿਚ ਐਲਾਨੇ ਗਏ ਨਤੀਜਿਆਂ ਤੋਂ ਬਾਅਦ ਸਕੂਲੀ ਵਿਦਿਆਰਥੀਆਂ ਨੂੰ ਕਿੱਤਾ ਮੁਖੀ ਸਿੱਖਿਆ ਵੱਲ ਪ੍ਰੇਰਿਤ ਕਰਨ ਲਈ ਵਿਦਿਆਰਥੀਆਂ ਨੂੰ ਵੱਖ-ਵੱਖ ਕਿੱਤਿਆਂ ਅਤੇ ਕੋਰਸਾਂ ਬਾਰੇ ਜਾਣਕਾਰੀ ਦਿੱਤੀ ਗਈ।
ਇਸਦੇ ਨਾਲ ਹੀ ਜ਼ਿਲ੍ਹੇ ਅੰਦਰ ਚੱਲ ਰਹੇ ਸਕਿੱਲ ਡਿਵੈਲਪਮੈਂਟ ਪ੍ਰੋਗਰਾਮ ਅਧੀਨ ਪਿੰਡਾਂ ਦੇ ਪੜ੍ਹੇ ਲਿਖੇ ਬੇਰੁਜ਼ਗਾਰ ਨੌਜਵਾਨ ਲੜਕੇ ਅਤੇ ਲੜਕੀਆਂ ਨੂੰ ਵੱਖ ਵੱਖ ਟ੍ਰੇਨਿੰਗ ਕੋਰਸਾਂ ਬਾਰੇ ਵੀ ਦੱਸਿਆ ਗਿਆ। ਉਨ੍ਹਾਂ ਦੱਸਿਆ ਕਿ ਜ਼ਿਲ੍ਹੇ ਅੰਦਰ ਅੰਗਹੀਣ ਬੇਰੁਜਗਾਰਾਂ ਲਈ ਡਾਟਾ ਅਪਰੇਟਰ ਕੋਰਸ ਅਤੇ ਲੜਕੀਆਂ ਲਈ ਸਿਲਾਈ ਕਢਾਈ ਦੇ ਮੁਫ਼ਤ ਕੋਰਸਾਂ ਸਬੰਧੀ ਵੀ ਜਾਣਕਾਰੀ ਦਿੱਤੀ ਗਈ ਅਤੇ ਇੰਨ੍ਹਾਂ ਵਿਚ ਟ੍ਰੇਨਿੰਗ ਲੈਣ ਲਈ ਪ੍ਰੇਰਿਤ ਕੀਤਾ ਗਿਆ। ਉਨ੍ਹਾਂ ਨੌਜਵਾਨਾਂ ਨੂੰ ਅਪੀਲ ਕਰਦਿਆਂ ਕਿਹਾ ਕਿ ਉਹ ਆਪਣੇ ਵਿਹਲੇ ਸਮੇਂ ਦੀ ਸਹੀ ਅਤੇ ਯੋਗ ਵਰਤੋਂ ਕਰਕੇ ਇੰਨ੍ਹਾਂ ਸੈਂਟਰਾਂ ਵਿਚ ਕਿੱਤਾ ਮੁਖੀ ਹੁਨਰ ਗ੍ਰਹਿਣ ਕਰਕੇ ਆਪਣੇ ਪੈਰਾਂ ਤੇ ਖੜ੍ਹੇ ਹੋ ਸਕਦੇ ਹਨ। ਜਿਸ ਨਾਲ ਉਨ੍ਹਾਂ ਦਾ ਆਰਥਿਕ ਪੱਧਰ ਉੱਚਾ ਹੋਵੇਗਾ।
ਇਸ ਮੌਕੇ ਸਹਾਇਕ ਕਮਿਸ਼ਨਰ ਜਗਦੀਪ ਸਹਿਗਲ, ਡਾ. ਵਿਪਨ ਕਟਾਰੀਆ ਜ਼ਿਲ੍ਹਾ ਸਾਇੰਸ ਸੁਪਰਵਾਈਜ਼ਰ, ਬੀਰਬਲ ਦਾਸ ਸਾਮਾ ਜ਼ਿਲ੍ਹਾ ਗਾਈਡੈਂਸ ਕੌਂਸਲਰ, ਸ. ਗੁਰਛਿੰਦਰ ਪਾਲ ਸਿੰਘ ਤਹਿਸੀਲ ਫਾਜ਼ਿਲਕਾ ਗਾਈਡੈਂਸ ਇੰਚਾਰਜ, ਸੁਰਿੰਦਰ ਕੁਮਾਰ ਕਲੱਬਸਟਰ ਗਾਈਡੈਂਸ ਰਿਸੋਰਸ ਪਰਸਨ, ਮੈਡਮ ਨੇਹਾ ਭਾਰਤੀ ਕਲੱਸਟਰ ਗਾਈਡੈਸਂ ਰਿਸੋਰਸ ਪਰਸਨ, ਅਮਰਜੀਤ ਸਿੰਘ ਐਸਐਮਸੀ, ਸਰੰਪਚ ਦੇਸ ਰਾਜ ਮੁਹੰਮਦ ਪੀਰਾ,ਪ੍ਰਿੰਸੀਪਲ ਸੁਮਿਰਤੀ ਮੈਡਮ, ਪ੍ਰਿੰਸੀਪਲ ਰੇਣੂ ਬਾਲਾ, ਸਰਪੰਚ ਹਰਬੰਸ ਲਾਲ ਆਦਿ ਹਾਜ਼ਰ ਸਨ।

Check Also

ਅਧਿਆਪਕਾਂ ਦੀ ਇਕ ਰੋਜ਼ਾ ਬਲਾਕ ਪੱਧਰੀ ਜਾਦੂਈ ਪਿਟਾਰਾ ਅਤੇ ਐਚ.ਪੀ.ਸੀ ਵਰਕਸ਼ਾਪ ਆਯੋਜਿਤ

ਅੰਮ੍ਰਿਤਸਰ, 18 ਮਾਰਚ (ਸੁਖਬੀਰ ਸਿੰਘ ਖੁਰਮਣੀਆਂ) – ਸਕੂੂਲ ਸਿੱਖਿਆ ਵਿਭਾਗ ਪੰਜਾਬ ਵਲੋਂ ਰਾਜ ਵਿਦਿਅਕ ਖੋਜ਼ …

Leave a Reply