ਫਾਜ਼ਿਲਕਾ, 31 ਮਾਰਚ (ਪੰਜਾਬ ਪੋਸਟ- ਵਿਨੀਤ ਅਰੋੜਾ)- ਇਲਾਕੇ ਵਿਚ ਵਰ੍ਹਿਆਂ ਤੋਂ ਬਾਬਾ ਖੇਤਰਪਾਲ ਜੀ ਦੀਆਂ ਸਿੱਖਿਆਵਾਂ ਦਾ ਪ੍ਰਚਾਰ ਕਰ ਰਹੀ ਬਾਬਾ ਖੇਤਰਪਾਲ ਸੇਵਾਦਾਰ ਸੁਸਾਇਟੀ ਵੱਲੋਂ ਸਿੱਧ ਸ਼੍ਰੀ ਹਨੂੰਮਾਨ ਮੰਦਰ ਦੇ ਨੇੜੇ ਨਗਰ ਕੌਂਸਲ ਵੱਲੋਂ ਕਟੀ ਗਈ ਕਲੋਨੀ ਵਿਚ ਬਾਬਾ ਖੇਤਰਪਾਲ ਜੀ ਦੇ ਸੁੰਦਰ ਮੰਦਰ ਦੀ ਉਸਾਰੀ ਸ਼ੁਰੂ ਕਰ ਦਿੱਤੀ ਗਈ ਹੈ। ਮੰਦਰ ਦੀ ਉਸਾਰੀ ਦੌਰਾਨ ਹੀ ਜੰਡ ਸਾਹਿਬ ਦੀ ਸਥਾਪਨਾ ਕਰ ਦਿੱਤੀ ਜਾਵੇਗੀ। ਜਦਕਿ ਮੰਦਰ ਉਸਾਰੀ ਦਾ ਕੰਮ ਚਲਦਾ ਰਹੇਗਾ। ਇਸ ਸਬੰਧੀ ਜਾਣਕਾਰੀ ਦਿੰਦਿਆਂ ਸੁਸਾਇਟੀ ਦੇ ਪ੍ਰਧਾਨ ਰੋਸ਼ਨ ਲਾਲ ਖੁਰਾਣਾ ਅਤੇ ਜਨਰਲ ਸਕੱਤਰ ਰਕੇਸ਼ ਸਚਦੇਵਾ ਨੇ ਦੱਸਿਆ ਕਿ ਬਾਬਾ ਖੇਤਰਪਾਲ ਸਜਾਵਲਪੁਰ ਘਾਮ ਦੇ ਆਸ਼ੀਰਵਾਦ ਅਤੇ ਸਹਿਯੋਗ ਨਾਲ ਚਲਾਈ ਜਾ ਰਹੀ ਬਾਬਾ ਖੇਤਰਪਾਲ ਸੇਵਾਦਾਰ ਸੁਸਾਇਟੀ ਵੱਲੋਂ ਸ਼ਰਧਾਲੂਆਂ ਅਤੇ ਦਾਨੀ ਸੱਜਣਾਂ ਦੇ ਸਹਿਯੋਗ ਨਾਲ ਮੰਦਰ ਦੀ ਉਸਾਰੀ ਸ਼ੁਰੂ ਕਰ ਦਿੱਤੀ ਗਈ ਹੈ। ਉਨ੍ਹਾਂ ਕਿਹਾ ਕਿ ਸ਼ਰਧਾਲੂਆਂ ਦੇ ਸਹਿਯੋਗ ਨਾਲ ਸੁੰਦਰ ਮੰਦਰ ਦੀ ਉਸਾਰੀ ਕੀਤੀ ਜਾਵੇਗੀ। ਜਾਣਕਾਰੀ ਮੁਤਾਬਕ ਫਾਜ਼ਿਲਕਾ ਇਲਾਕੇ ਵਿਚ ਬਾਬਾ ਖੇਤਰਪਾਲ ਜੀ ਦੇ ਸ਼ਰਧਾਲੂਆਂ ਦੀ ਗਿਣਤੀ 30 ਹਜ਼ਾਰ ਤੋਂ ਵੱਧ ਹੋ ਚੁੱਕੀ ਹੈ।
Check Also
ਖਾਲਸਾ ਕਾਲਜ ਵਿਖੇ “ਮਲਟੀਪਲ ਰਿਗ੍ਰੈਸ਼ਨ ਵਿਸ਼ਲੇਸ਼ਣ” ਵਿਸ਼ੇ ’ਤੇ ਵਰਕਸ਼ਾਪ
ਅੰਮ੍ਰਿਤਸਰ, 24 ਨਵੰਬਰ (ਸੁਖਬੀਰ ਸਿੰਘ ਖੁਰਮਣੀਆਂ) – ਖਾਲਸਾ ਕਾਲਜ ਦੇ ਕਾਮਰਸ ਅਤੇ ਬਿਜ਼ਨਸ ਐਡਮਿਨਿਸਟ੍ਰੇਸ਼ਨ ਵਿਭਾਗ …
Punjab Post Daily Online Newspaper & Print Media