ਜਲੰਧਰ, 31 ਮਾਰਚ (ਪੰਜਾਬ ਪੋਸਟ)- ਦੋਆਬਾ ਖੇਤਰ ਨੂੰ ਪੰਜਾਬ ਕੈਬਨਿਟ ਵਿਚ ਯੋਗ ਪ੍ਰਤੀਨਿਧਤਾ ਦੇਣ ਲਈ ਹਾਕੀ ਉਲੰਪੀਅਨ ਤੇ ਵਿਧਾਇਕ ਪਰਗਟ ਸਿੰਘ ਨੂੰ ਜਲਦੀ ਤੋਂ ਜਲਦੀ ਕੈਬਨਿਟ ਮੰਤਰੀ ਬਣਾਇਆ ਜਾਵੇ।
ਇਹ ਗਲ ਅਜ ਇਥੇ ਪਰਵਾਸੀ ਪੰਜਾਬੀਆਂ ਦੀ ਵਕਾਰੀ ਸੰਸਥਾ ਨਾਰਥ ਅਮਰੀਕਨ ਪੰਜਾਬੀ ਐਸੋਸ਼ੀਏਸ਼ਨ(ਨਾਪਾ) ਦੇ ਕਾਰਜਕਾਰੀ ਡਾਇਰੈਕਟਰ ਸਤਨਾਮ ਸਿੰਘ ਚਾਹਲ ਨੇ ਪਰੈਸ ਦੇ ਨਾਮ ਜਾਰੀ ਕੀਤੇ ਗਏ ਇਕ ਬਿਆਨ ਰਾਹੀਂ ਕਹੀ।ਚਾਹਲ ਨੇ ਦਸਿਆ ਕਿ ਪੰਜਾਬ ਮੰਤਰੀ ਮੰਡਲ ਵਿਚ ਇਸ ਵੇਲੇ ਦੋਆਬਾ ਖੇਤਰ ਵਿਚੋਂ ਕੇਵਲ ਇਕ ਹੀ ਕੈਬਨਿਟ ਮੰਤਰੀ ਸ਼ਾਮਲ ਹੈ, ਜਦਕਿ ਮਾਝਾ ਖੇਤਰ ਵਿਚੋਂ 3 ਤੇ ਮਾਲਵਾ ਖੇਤਰ ਵਿਚੋਂ ਮੁੱਖ ਮੰਤਰੀ ਸਮੇਤ 6 ਮੰਤਰੀ ਕੈਬਨਿਟ ਵਿਚ ਸ਼ਾਮਲ ਹਨ।ਚਾਹਲ ਨੇ ਦਸਿਆ ਕਿ ਪੰਜਾਬ ਵਿਧਾਨ ਸਭਾ ਵਿਚ ਕਾਂਗਰਸ ਦੇ ਵਿਧਾਇਕਾਂ ਦੀ ਗਿਣਤੀ 77 ਹੋਣ ਦੇ ਕਾਰਣ ਪੰਜਾਬ ਮੰਤਰੀ ਮੰਡਲ ਵਿਚ ਅਜੇ ਹੋਰ 8 ਮੈਂਬਰ ਸ਼ਾਮਲ ਕੀਤੇ ਜਾ ਸਕਦੇ ਹਨ।ਜਿਸ ਲਈ ਆਉਣ ਵਾਲੇ ਵਿਸਥਾਰ ਵਿਚ ਪਰਗਟ ਸਿੰਘ ਨੂੰ ਕੈਬਨਿਟ ਮੰਤਰੀ ਦੇ ਤੌਰ ‘ਤੇ ਸ਼ਾਂਮਲ ਕੀਤਾ ਜਾਵੇ।ਚਾਹਲ ਨੇ ਮੰਗ ਕੀਤੀ ਕਿ ਪਰਵਾਸੀ ਪੰਜਾਬੀਆਂ ਦੀ ਚਿਰਾਂ ਤੋਂ ਲਟਕਦੀ ਆ ਰਹੀ ਮੰਗ ਨੂੰ ਪੂਰਾ ਕਰਨ ਲਈ ਪਰਗਟ ਸਿੰਘ ਨੂੰ ਹੋਰ ਵਿਭਾਗਾਂ ਤੋਂ ਇਲਾਵਾ ਪਰਵਾਸੀ ਪੰਜਾਬੀਆਂ ਦੇ ਮਾਮਲਿਆਂ ਬਾਰੇ ਵਿਭਾਗ ਦਾ ਕਾਰਜਭਾਰ ਵੀ ਦਿਤਾ ਜਾਵੇ।
Check Also
ਖਾਲਸਾ ਕਾਲਜ ਵਿਖੇ “ਮਲਟੀਪਲ ਰਿਗ੍ਰੈਸ਼ਨ ਵਿਸ਼ਲੇਸ਼ਣ” ਵਿਸ਼ੇ ’ਤੇ ਵਰਕਸ਼ਾਪ
ਅੰਮ੍ਰਿਤਸਰ, 24 ਨਵੰਬਰ (ਸੁਖਬੀਰ ਸਿੰਘ ਖੁਰਮਣੀਆਂ) – ਖਾਲਸਾ ਕਾਲਜ ਦੇ ਕਾਮਰਸ ਅਤੇ ਬਿਜ਼ਨਸ ਐਡਮਿਨਿਸਟ੍ਰੇਸ਼ਨ ਵਿਭਾਗ …
Punjab Post Daily Online Newspaper & Print Media