Monday, December 23, 2024

ਮੀਤ ਸਕੱਤਰ ਪਰਮਜੀਤ ਸਿੰਘ ਮੁੰਡਾਪਿੰਡ ਨੂੰ ਸੇਵਾ-ਮੁਕਤ ਹੋਣ ’ਤੇ ਨਿੱਘੀ ਵਿਦਾਇਗੀ

ਅੰਮ੍ਰਿਤਸਰ, 31 ਮਾਰਚ (ਪੰਜਾਬ ਪੋਸਟ  ਗੁਰਪ੍ਰੀਤ ਸਿੰਘ) – ਸ਼ੋ੍ਰਮਣੀ ਕਮੇਟੀ ਦੇ ਮੀਤ ਸਕੱਤਰ ਪਰਮਜੀਤ ਸਿੰਘ ਮੁੰਡਾਪਿੰਡ ਨੂੰ ਸੇਵਾ-ਮੁਕਤ ਹੋਣ ’ਤੇ ਸ਼ੋ੍ਰਮਣੀ ਕਮੇਟੀ ਅਧਿਕਾਰੀਆਂ ਅਤੇ ਕਰਮਚਾਰੀਆਂ ਵੱਲੋਂ ਨਿੱਘੀ ਵਿਦਾਇਗੀ ਦਿੱਤੀ ਗਈ। ਹਰਚਰਨ ਸਿੰਘ ਮੁੱਖ ਸਕੱਤਰ ਨੇ ਇਸ ਸਮੇਂ ਕਿਹਾ ਕਿ ਪਰਮਜੀਤ ਸਿੰਘ ਮੁੰਡਾਪਿੰਡ ਨੇ 34 ਸਾਲ ਵੱਖ-ਵੱਖ ਅਹੁੱਦਿਆਂ ’ਤੇ ਰਹਿੰਦਿਆਂ ਬੜੀ ਮਿਹਨਤ ਤੇ ਲਗਨ ਨਾਲ ਸੇਵਾ ਨਿਭਾਈ ਹੈ।ਪਰਮਜੀਤ ਸਿੰਘ ਮੁੰਡਾਪਿੰਡ ਨੂੰ ਸਿਰੋਪਾਓ, ਲੋਈ ਅਤੇ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦਾ ਮਾਡਲ ਦੇ ਕੇ ਸਨਮਾਨਿਤ ਕੀਤਾ ਗਿਆ।PPN3103201738
ਇਸ ਮੌਕੇ ਮੁੰਡਾਪਿੰਡ ਨੇ ਸ਼੍ਰੋਮਣੀ ਕਮੇਟੀ ਮੈਂਬਰਾਂ, ਸਕੱਤਰਾਂ ਤੇ ਕਰਮਚਾਰੀਆਂ ਦਾ ਵਿਸ਼ੇਸ਼ ਤੌਰ ’ਤੇ ਧੰਨਵਾਦ ਕਰਦਿਆਂ ਕਿਹਾ ਕਿ ਉਨ੍ਹਾਂ ਦੇ ਸੇਵਾ ਕਾਲ ਦੌਰਾਨ ਅਨੇਕਾਂ ਪੜਾਅ ਆਏ ਜਿਸ ਵਿਚ ਸ਼੍ਰੋਮਣੀ ਕਮੇਟੀ ਦੇ ਸਮੁੱਚੇ ਸਟਾਫ ਵੱਲੋਂ ਉਨ੍ਹਾਂ ਨੂੰ ਭਰਪੂਰ ਸਹਿਯੋਗ ਮਿਲਦਾ ਰਿਹਾ।
ਇਸ ਸਮੇਂ ਅਵਤਾਰ ਸਿੰਘ ਸਕੱਤਰ, ਦਿਲਜੀਤ ਸਿੰਘ ਬੇਦੀ, ਬਲਵਿੰਦਰ ਸਿੰਘ ਜੌੜਾਸਿੰਘਾ, ਮਹਿੰਦਰ ਸਿੰਘ ਆਹਲੀ, ਬਿਜੈ ਸਿੰਘ ਤੇ ਪ੍ਰਤਾਪ ਸਿੰਘ ਵਧੀਕ ਸਕੱਤਰ, ਕੁਲਵਿੰਦਰ ਸਿੰਘ ‘ਰਮਦਾਸ’, ਜਗਜੀਤ ਸਿੰਘ, ਸਕੱਤਰ ਸਿੰਘ, ਜਸਵਿੰਦਰ ਸਿੰਘ ਦੀਨਪੁਰ, ਹਰਜਿੰਦਰ ਸਿੰਘ, ਹਰਿੰਦਰਪਾਲ ਸਿੰਘ, ਹਰਜੀਤ ਸਿੰਘ ਲਾਲੂਘੁੰਮਣ, ਮਹਿੰਦਰ ਸਿੰਘ ਤੇ ਬਲਵਿੰਦਰ ਸਿੰਘ ਕਾਹਲਵਾਂ ਮੀਤ ਸਕੱਤਰ, ਸੁਲੱਖਣ ਸਿੰਘ ਮੈਨੇਜਰ ਸ੍ਰੀ ਦਰਬਾਰ ਸਾਹਿਬ, ਸਤਨਾਮ ਸਿੰਘ ਮਾਂਗਾਸਰਾਏ ਐਡੀ: ਮੈਨੇਜਰ, ਸਤਨਾਮ ਸਿੰਘ ਸੁਪ੍ਰਿੰਟੈਂਡੈਂਟ, ਮਲਕੀਤ ਸਿੰਘ ਬਹਿੜਵਾਲ ਸਹਾਇਕ ਸੁਪ੍ਰਿੰਟੈਂਡੈਂਟ ਕਰਮਬੀਰ ਸਿੰਘ ਕਿਆਮਪੁਰ, ਜਸਵਿੰਦਰ ਸਿੰਘ ਦੀਪ, ਬਲਵਿੰਦਰ ਸਿੰਘ ਖੈਰਾਬਾਦ, ਸੁਰਿੰਦਰ ਸਿੰਘ, ਕਰਨਜੀਤ ਸਿੰਘ, ਸਤਨਾਮ ਸਿੰਘ, ਨਿਰਮਲ ਸਿੰਘ, ਗੁਰਨਾਮ ਸਿੰਘ ਤੇ ਬਲਕਾਰ ਸਿੰਘ ਇੰਚਾਰਜ, ਇੰਦਰਪਾਲ ਸਿੰਘ ਚੀਫ ਅਕਾਊਂਟੈਂਟ, ਮੁਖਤਾਰ ਸਿੰਘ ਚੀਫ ਗੁ: ਇੰਸਪੈਕਟਰ, ਅਰਜਨ ਸਿੰਘ, ਮੇਜਰ ਸਿੰਘ, ਗੁਰਤਿੰਦਰਪਾਲ ਸਿੰਘ, ਹਰਜਿੰਦਰ ਸਿੰਘ ਤੇ ਜਸਪਾਲ ਸਿੰਘ ਮੈਨੇਜਰ, ਅਤੇ ਹੋਰ ਸਟਾਫ਼ ਮੈਂਬਰ ਹਾਜ਼ਰ ਸਨ।

Check Also

ਸਾਹਿਬਜ਼ਾਦਿਆਂ ਦੇ ਸ਼ਹੀਦੀ ਦਿਹਾੜੇ ਨੂੰ ਸਮਰਪਿਤ ਸ਼ਰਧਾਂਜਲੀ ਸਮਾਗਮ

ਸੰਗਰੂਰ, 21 ਦਸੰਬਰ (ਜਗਸੀਰ ਲੌਂਗੋਵਾਲ) – ਬੜੂ ਸਾਹਿਬ ਵਲੋਂ ਸੰਚਾਲਿਤ ਅਕਾਲ ਅਕੈਡਮੀ ਫਤਿਹਗੜ੍ਹ ਗੰਢੂਆਂ ਵਿਖੇ …

Leave a Reply