ਅੰਮ੍ਰਿਤਸਰ, 31 ਮਾਰਚ (ਪੰਜਾਬ ਪੋਸਟ ਗੁਰਪ੍ਰੀਤ ਸਿੰਘ) – ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਮੁੱਖ ਸਕੱਤਰ ਹਰਚਰਨ ਸਿੰਘ ਨੇ ਸ੍ਰੀ ਜਗਨਨਾਥ ਮੰਦਿਰ ਪੁਰੀ (ਉਡੀਸਾ) ਦੇ ਮੁੱਖ ਪ੍ਰਬੰਧਕ ਨੂੰ ਇੱਕ ਪੱਤਰ ਲਿਖ ਕੇ ਇਤਿਹਾਸਕ ਗੁਰਦੁਆਰਾ ਸ੍ਰੀ ਬਾਉਲੀ ਸਾਹਿਬ (ਮੱਠ) ਦੀ ਅਕੁਆਇਰ ਕੀਤੀ ਜ਼ਮੀਨ ਦੇ ਮਸਲੇ ਦਾ ਹੱਲ ਕਰਨ ਲਈ ਮੁਲਾਕਾਤ ਦਾ ਸਮਾਂ ਮੰਗਿਆ ਹੈ।ਉਨ੍ਹਾਂ ਇਸ ਪੱਤਰ ਵਿਚ ਲਿਖਿਆ ਹੈ ਕਿ ਇਸ ਗੁਰਦੁਆਰਾ ਸਾਹਿਬ ਦੀ ਜੋ ਜ਼ਮੀਨ ਸਰਕਾਰ ਵੱਲੋਂ ਅਕੁਆਇਰ ਕਰ ਕੇ ਸ੍ਰੀ ਜਗਨਨਾਥ ਮੰਦਿਰ ਨੂੰ ਦਿੱਤੀ ਗਈ ਹੈ, ਉਸ ਨੂੰ ਵਾਪਸ ਗੁਰਦੁਆਰਾ ਸਾਹਿਬ ਨੂੰ ਦਿਵਾਉਣ ਸਬੰਧੀ ਗੱਲਬਾਤ ਕਰਨ ਲਈ ਸ਼੍ਰੋਮਣੀ ਕਮੇਟੀ ਪ੍ਰਧਾਨ ਪ੍ਰੋ: ਕਿਰਪਾਲ ਸਿੰਘ ਬਡੂੰਗਰ ਨੇ ਸੁਰਜੀਤ ਸਿੰਘ ਭਿੱਟੇਵਡ, ਗੁਰਚਰਨ ਸਿੰਘ ਗਰੇਵਾਲ ਅੰਤ੍ਰਿੰਗ ਮੈਂਬਰ ਅਤੇ ਹਰਭਜਨ ਸਿੰਘ ਐਡੀ: ਸਕੱਤਰ ਸ਼੍ਰੋਮਣੀ ਕਮੇਟੀ ’ਤੇੇ ਅਧਾਰਿਤ ਤਿੰਨ ਮੈਂਬਰੀ ਕਮੇਟੀ ਗਠਿਤ ਕੀਤੀ ਹੈ।ਉਨ੍ਹਾਂ ਕਿਹਾ ਕਿ ਇਸ ਨਾਲ ਸਿੱਖਾਂ ਦੀਆਂ ਭਾਵਨਾਵਾਂ ਜੁੜੀਆਂ ਹੋਈਆਂ ਹਨ, ਇਸ ਲਈ ਸ਼੍ਰੋਮਣੀ ਕਮੇਟੀ ਦੇ ਇਸ ਵਫਦ ਨੂੰ ਤੁਰੰਤ ਸਮਾਂ ਦਿੱਤਾ ਜਾਵੇ ਤਾਂ ਜੋ ਗੁਰਦੁਆਰਾ ਸਾਹਿਬ ਦੀ ਜ਼ਮੀਨ ਦਾ ਮਸਲਾ ਹੱਲ ਹੋ ਸਕੇ।
Check Also
ਸਾਹਿਬਜ਼ਾਦਿਆਂ ਦੇ ਸ਼ਹੀਦੀ ਦਿਹਾੜੇ ਨੂੰ ਸਮਰਪਿਤ ਸ਼ਰਧਾਂਜਲੀ ਸਮਾਗਮ
ਸੰਗਰੂਰ, 21 ਦਸੰਬਰ (ਜਗਸੀਰ ਲੌਂਗੋਵਾਲ) – ਬੜੂ ਸਾਹਿਬ ਵਲੋਂ ਸੰਚਾਲਿਤ ਅਕਾਲ ਅਕੈਡਮੀ ਫਤਿਹਗੜ੍ਹ ਗੰਢੂਆਂ ਵਿਖੇ …