ਬਠਿੰਡਾ, 1 ਅਪ੍ਰੈਲ (ਪੰਜਾਬ ਪੋਸਟ- ਅਵਤਾਰ ਸਿੰਘ ਕੈਂਥ, ਜਸਵਿੰਦਰ ਸਿੰਘ ਜੱਸੀ )- ਸਾਹਿਬ ਸ੍ਰੀ ਗੁਰੂ ਹਰਿ ਰਾਏ ਸਾਹਿਬ ਜੀ ਦੇ ਗੁਰਤਾਗੱਦੀ ਨੂੰ ਸਮਰਪਿਤ ਸ਼ਹਿਰ ਦੀ ਨਿਰੋਲ ਧਾਰਮਿਕ ਜਥੇਬੰਦੀ ਸ੍ਰੀ ਸੁਖਮਨੀ ਸਾਹਿਬ ਸੇਵਾ ਸੁਸਾਇਟੀ ਵਲੋਂ ਵਿਸੇਸ਼ ਤੌਰ ’ਤੇ ਸੁਰਜੀਤ ਸਿੰਘ ਦੇ ਗ੍ਰਹਿ ਵਿਖੇ ਧਾਰਮਿਕ ਸਮਾਗਮ ਕੀਤਾ ਗਿਆ।
ਸੁਸਾਇਟੀ ਦੇ ਮੈਂਬਰਾਂ ਵਲੋਂ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਹਜ਼ੂਰੀ ਵਿਚ ਨਿਤਨੇਮ ਦੀਆਂ ਬਾਣੀਆਂ ਤੇ ਸ੍ਰੀ ਸੁਖਮਨੀ ਸਾਹਿਬ ਜੀ ਦੇ ਪਾਠ ਸੰਗਤੀ ਰੂਪ ਕੀਤੇ ਗਏ। ਇਸ ਮੌਕੇ ਗੁਰਜਿੰਦਰ ਸਿੰਘ ਸਾਹਨੀ, ਅਮਰਜੀਤ ਸਿੰਘ ਅਤੇ ਗੁਰਦਰਸ਼ਨ ਸਿੰਘ ਵਲੋ ਸਬਦ ਕੀਰਤਨ ਗਾਇਨ ਕੀਤਾ ਗਿਆ।ਇਨ੍ਹਾਂ ਤੋਂ ਇਲਾਵਾ ਰਾਕੇਸ਼ ਸਿੰਘ, ਦਿਲਬਾਗ ਸਿੰਘ,ਅਮਰਜੀਤ ਸਿੰਘ,ਜੋਗਿੰਦਰ ਸਿੰਘ ਮੱਕੜ, ਸੁਖਵਿੰਦਰ ਸਿੰਘ ਮੱਕੜ, ਅਵਤਾਰ ਸਿੰਘ, ਗੁਰਿੰਦਰਜੀਤ ਸਿੰਘ ਡਿੰਪੀ, ਤੇਜਾ ਸਿੰਘ, ਕੁਲਦੀਪ ਸਿੰਘ ਪੱਪੂ, ਦਿਲਜੀਤ ਸਿੰਘ, ਇੰਦਰਜੀਤ ਸਿੰਘ ਗੋਪੀ ਆਦਿ ਮੈਂਬਰਾਂ ਵਲੋਂ ਭਾਗ ਲਿਆ ਗਿਆ।ਸੁਸਾਇਟੀ ਮੈਂਬਰਾਂ ਵਲੋਂ ਗ੍ਰਹਿ ਵਾਸੀ ਪਰਿਵਾਰ ਨੂੰ ਸਨਮਾਨ ਚਿੰਨ੍ਹ ਦੇ ਕੇ ਸਨਮਾਨਤ ਕੀਤਾ ਗਿਆ।
Check Also
ਖ਼ਾਲਸਾ ਕਾਲਜ ਵਿਖੇ ਐਗਰੀ ਫੈਸਟ-2026 ਕਰਵਾਇਆ ਗਿਆ
ਅੰਮ੍ਰਿਤਸਰ, 25 ਮਾਰਚ (ਸੁਖਬੀਰ ਸਿੰਘ ਖੁਰਮਣੀਆਂ) – ਖ਼ਾਲਸਾ ਕਾਲਜ ਦੇ ਖੇਤੀਬਾੜੀ ਵਿਭਾਗ ਅਤੇ ਖੇਤੀਬਾੜੀ ਸੁਸਾਇਟੀ …
Punjab Post Daily Online Newspaper & Print Media