ਧੂਰੀ, 1 ਅਪ੍ਰੈਲ (ਪੰਜਾਬ ਪੋਸਟ- ਪ੍ਰਵੀਨ ਗਰਗ) – ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਘਨੌਰੀ ਕਲਾਂ ਵਿਖੇ ਸਕੂਲ ਮੈਨੇਜਮੈਂਟ ਕਮੇਟੀ ਦੀ ਚੇਅਰਪਰਸਨ ਕੁਲਦੀਪ ਰਾਣੀ ਅਤੇ ਕਮੇਟੀ ਮੈਂਬਰਾਨ ਦੀ ਹਾਜ਼ਰੀ ਵਿੱਚ ਵਿਦਿਆਰਥੀਆਂ ਦਾ ਸਲਾਨਾ ਨਤੀਜਾ ਐਲਾਨਿਆ ਗਿਆ।
ਜਿਸ ਵਿੱਚ ਸਮਾਜ ਸੇਵਕ ਵੈਲਫੇਅਰ ਕਲੱਬ ਘਨੌਰੀ ਕਲਾਂ ਦੇ ਪ੍ਰਧਾਨ ਅਮਰੀਕ ਸਿੰਘ, ਜਨਰਲ ਸਕੱਤਰ ਪਰਗਟ ਸਿੰਘ ਵੱਲੋਂ ਵਿੱਦਿਆਰਥੀਆਂ ਦੀ ਹੌਂਸਲਾ ਅਫਜ਼ਾਈ ਲਈ ਪਹਿਲਾ, ਦੂਜਾ ਅਤੇ ਤੀਜਾ ਸਥਾਨ ਹਾਸਲ ਕਰਨ ਵਾਲੇ ਵਿਦਿਆਰਥੀਆਂ ਨੂੰ ਟਰਾਫੀਆਂ ਦੇ ਕੇ ਸਨਮਾਨਿਤ ਕੀਤਾ ਗਿਆ।ਸਕੂਲ ਪ੍ਰਿੰਸੀਪਲ ਮੈਡਮ ਸੁਰਿੰਦਰ ਕੌਰ ਨੇ ਨਤੀਜ਼ੇ ਪੜ੍ਹ ਕੇ ਸੁਣਾਏ ਅਤੇ ਵਿਦਿਆਰਥੀਆਂ ਤੇ ਉਨਾਂ੍ਹ ਦੇ ਮਾਪਿਆਂ ਨੂੰ ਸਿੱਖਿਆ ਵਿਭਾਗ ਵੱਲੋ ਚਲਾਈਆਂ ਜਾ ਰਹੀਆਂ ਵਿਦਿਆਰਥੀ ਭਲਾਈ ਸਕੀਮਾਂ ਬਾਰੇ ਜਾਣੂ ਕਰਵਾਇਆ ਤਾਂ ਜੋ ਵੱਧ ਤੋ ਵੱਧ ਵਿਦਿਆਰਥੀ ਸਰਕਾਰੀ ਸਕੂਲਾਂ ਵਿੱਚ ਦਾਖਲਾ ਲੈਣ ਅਤੇ ਸਰਕਾਰ ਵੱਲੋਂ ਚਲਾਈਆਂ ਜਾ ਰਹੀਆਂ ਸਕੀਮਾਂ ਦਾ ਲਾਭ ਲੈ ਸਕਣ।ਇਸ ਤੋਂ ਇਲਾਵਾ ਸਕੂਲ ਪ੍ਰਿੰਸੀਪਲ ਨੇ ਜਮਾਤ ਵਿੱਚੋਂ ਸਭ ਤੋਂ ਵੱਧ ਹਾਜਰੀਆਂ ਵਾਲੇ ਵਿਦਿਆਰਥੀਆਂ ਨੂੰ ਵੀ ਇਨਾਮ ਤਕਸੀਮ ਕੀਤੇ। ਸਟੇਜ ਦੀ ਕਾਰਵਾਈ ਸੁੱਖਵਿੰਦਰ ਸਿੰਘ ਜਹਾਂਗੀਰ ਅਤੇ ਮਨੋਜ ਕੁਮਾਰ ਨੇ ਬਾਖੂਬੀ ਨਿਭਾਈ।
Check Also
ਸ਼ਹਿਰ ਦੇ ਸਾਰੇ ਪਾਰਕਾਂ ਨੂੰ ਆਧੁਨਿਕ ਤਕਨੀਕਾਂ ਨਾਲ ਵਿਕਸਿਤ ਕੀਤਾ ਜਾ ਰਿਹਾ ਹੈ- ਮੇਅਰ
ਅੰਮ੍ਰਿਤਸਰ, 26 ਮਾਰਚ (ਜਗਦੀਪ ਸਿੰਘ) – ਮੇਅਰ ਜਤਿੰਦਰ ਸਿੰਘ ਭਾਟੀਆ ਅਤੇ ਪੰਜਾਬ ਲਘੂ ਉਦਯੋਗ ਅਤੇ …
Punjab Post Daily Online Newspaper & Print Media