ਨਵੀਂ ਦਿੱਲੀ, 2 ਅਪ੍ਰੈਲ (ਪੰਜਾਬ ਪੋਸਟ ਬਿਊਰੋ) – ਭਾਰਤੀ ਜਨਤਾ ਪਾਰਟੀ ਤੇ ਸ਼੍ਰੋਮਣੀ ਅਕਾਲੀ ਦਲ ਗਠਜੋੜ ਦੇ ਉਮੀਦਵਾਰ ਸ੍ਰੀ ਮਨਜਿੰਦਰ ਸਿੰਘ ਸਿਰਸਾ ਨੇ ਆਖਿਆ ਹੈ ਕਿ ਰਾਜੌਰੀ ਗਾਰਡਨ ਵਿਧਾਨ ਸਭਾ ਹਲਕੇ ਦੀ ਮੌਜੂਦਾ ਜ਼ਿਮਨੀ ਚੋਣ ਵਿਚ ਗਠਜੋੜ ਦੀ ਜਿੱਤ ਮਗਰੋਂ ਇਸ ਹਲਕੇ ਨੂੰ ਨਮੂਨੇ ਦੇ ਹਲਕੇ ਵਜੋਂ ਵਿਕਸਤ ਕੀਤਾ ਜਾਵੇਗਾ ਜਿਸ ਵਿਚ ਸਾਫ ਸੁਥਰੇ ਪੀਣ ਵਾਲਾ ਪਾਣੀ, ਸੜਕੀ ਬੁਨਿਆਦੀ ਢਾਂਚੇ ਵਿਚ ਸੁਧਾਰ, ਨਵੀਂਆਂ ਸੀਵਰੇਜ ਤੇ ਜਲ ਸਪਲਾਈ ਲਾਈਨਾਂ ਸਮੇਤ ਸਾਰੀਆਂ ਬੁਨਿਆਦੀ ਸਹੂਲਤਾਂ ਉਪਲੱਬਧ ਹੋਣਗੀਆਂ ਤੇ ਇਸ ਤੋਂ ਇਲਾਵਾ ਬਜੁੱਰਗਾਂ ਤੇ ਗਰੀਬਾਂ ਦੀ ਭਲਾਈ ਵਾਸਤੇ ਵੱਖ ਵੱਖ ਯੋਜਨਾਵਾਂ ਲਾਗੂ ਕੀਤੀਆਂ ਜਾਣਗੀਆਂ।
ਹਲਕੇ ਵਿਚ ਵਿਕਾਸ ਕਾਰਜ ਕਰਵਾਉਣ ਦਾ ਆਪਣਾ ਏਜੰਡਾ ਜਾਰੀ ਕਰਦਿਆਂ ਸਿਰਸਾ ਨੇ ਕਿਹਾ ਕਿ ਉਹ ਹਲਕੇ ਦੇ ਲੋਕਾਂ ਲਈ ਇਕ ਨਵਾਂ ਕਾਲਜ ਤੇ ਸਪੋਰਟਸ ਕੰਪਲੈਕਸ ਅਤੇ ਇਕ ਓਲਡ ਏਜ ਹੋਮ ਉਸਾਰਨ ਦੀ ਯੋਜਨਾ ਰੱਖਦੇ ਹਨ। ਉਹਨਾਂ ਕਿਹਾ ਕਿ ਇਸ ਤੋਂ ਇਲਾਵਾ ਉਹ ਇਲਾਕੇ ਦੇ ਸਾਰੇ ਪਾਰਕਾਂ ਦਾ ਸੁੰਦਰੀਕਰਨ ਯਕੀਨੀ ਬਣਾਉਣਗੇ, ਹਲਕੇ ਵਿਚ ਨਵੀਂਆਂ ਸੀਵਰੇਜ ਲਾਈਨ ਵਿਛਾਈਆਂ ਜਾਣਗੀਆਂ, ਪੁਰਾਣੇ ਗੰਦੇ ਨਾਲੇ ਨੂੰ ਢੱਕਣ ਦੇ ਰੁਕੇ ਹੋਏ ਕੰਮ ਨੂੰ ਮੁੜ ਸ਼ੁਰੂ ਕਰਵਾ ਕੇ ਪੂਰਾ ਕਰਵਾਇਆ ਜਾਵੇਗਾ।ਉਹਨਾਂ ਕਿਹਾ ਕਿ ਉਹ ਲੋਕਾਂ ਨੂੰ 20 ਵਰਿਆਂ ਤੋਂ ਮਿਲ ਰਹੇ ਪੀਣ ਵਾਲੇ ਗੰਦੇ ਪਾਣੀ ਦੀ ਸਪਲਾਈ ਤੋਂ ਛੁਟਕਾਰਾ ਦੁਆਉਣਗੇ ਤੇ ਸਾਫ ਸੁਥਰੇ ਤੇ ਸੁਰੱਖਿਅਤ ਪੀਣ ਵਾਲੇ ਪਾਣੀ ਦੀ ਸਪਲਾਈ ਸਭ ਨੂੰ ਮਿਲਣੀ ਯਕੀਨੀ ਬਣਾਉਣਗੇ ਤੇ ਇਸ ਦੇ ਨਾਲ ਹੀ ਇਲਾਕੇ ਲਈ ਨਾਸੂਰ ਬਣੇ ਗੰਦਗੀ ਦੇ ਢੇਰ ਵੀ ਖਤਮ ਕਰਵਾਉਣਗੇ।ਗਰੀਬ ਤੇ ਦਬੇ ਕੁਚਲੇ ਵਰਗ ਦੇ ਬੱਚਿਆਂ ਲਈ ਮੁਫਤ ਸਿੱਖਿਆ ਯਕੀਨੀ ਬਣਾਈ ਜਾਵੇਗੀ, ਬਜੁਰਗਾਂ ਨੂੰ ਪੈਨਸ਼ਨ ਮਿਲਣੀ ਯਕੀਨੀ ਬਣਾਈ ਜਾਵੇਗੀ, ਜਦਕਿ ਮਹਿਲਾਵਾਂ ਲਈ ਸੁਰੱਖਿਆ ਪ੍ਰਬੰਧ ਮਜ਼ਬੂਤ ਕੀਤੇ ਜਾਣਗੇ ਤੇ ਇਕ 24 ਘੰਟੇ 7 ਦਿਨ ਚੱਲਣ ਵਾਲੀ ਹੈਲਪਲਾਈਨ ਸ਼ੁਰੂ ਕੀਤੀ ਜਾਵੇਗੀ।
Check Also
ਦੁਬਈ ਦੇ ਵੱਡੇ ਦਿਲ ਵਾਲੇ ਸਰਦਾਰ ਨੇ ਜਾਰਜੀਆ ਹਾਦਸੇ `ਚ ਮਰਨ ਵਾਲਿਆਂ ਦੇ ਪਰਿਵਾਰਾਂ ਦੀ ਫ਼ੜੀ ਬਾਂਹ
ਅੰਮ੍ਰਿਤਸਰ, 23 ਦਸੰਬਰ (ਜਗਦੀਪ ਸਿੰਘ) – ਦੁਬਈ ਦੇ ਉੱਘੇ ਕਾਰੋਬਾਰੀ ਤੇ ਸਰਬਤ ਦਾ ਭਲਾ ਚੈਰੀਟੇਬਲ …
Punjab Post Daily Online Newspaper & Print Media