ਅਲਗੋਕੋਠੀ / ਪੱਟੀ, 3 ਅਪ੍ਰੈਲ (ਹਰਦਿਆਲ ਭੈਣੀ/ ਮੋਹਿਤ ਸ਼ਰਮਾ) – ਪੰਜਾਬ ਵਾਸੀਆਂ ਨੇ ਪੰਜਾਬ ਵਿਚ ਕੈਪਟਨ ਅਮਰਿੰਦਰ ਸਿੰਘ ਦੀ ਸਰਕਾਰ ਬਣਾ ਕੇ ਆਪਣੇ ਬੱਚਿਆਂ ਅਤੇ ਆਉਣ ਵਾਲੀ ਪੀੜੀ ਨੂੰ ਬਚਾਅ ਲਿਆ ਹੈ, ਕਿਉਂਕਿ ਅਕਾਲੀ ਦਲ ਦੇ ਰਾਜ ਦੋਰਾਨ ਨਸ਼ੇ ਦੀ ਹੋਈ ਵੰਡ ਨੇ ਨੋਜਵਾਨ ਪੀੜ੍ਹੀ ਨੂੰ ਖਤਰੇ ਦੇ ਕੰਡੇ `ਤੇ ਲਿਆ ਖੜਾ ਕੀਤਾ ਸੀ।ਇਨਾਂ ਵਿਚਾਰਾਂ ਦਾ ਪ੍ਰਗਟਾਵਾ ਪਰਮਜੀਤ ਸਿੰਘ ਭੁੱਲਰ ਕਲਸੀਆਂ, ਸਰਬਜੀਤ ਸਿੰਘ ਸੱਧੂ ਕਲਸੀਆਂ, ਲਖਵਿੰਦਰ ਸਿੰਘ ਕਲਸੀਆਂ, ਗੁਰਸਾਹਿਬ ਸਿੰਘ ਯੂ.ਕੇ ਨੇ ਪੱਤਰਕਾਰਾਂ ਨਾਲ ਗੱਲਬਾਤ ਦੋਰਾਨ ਕੀਤਾ।ਉਨਾਂ ਕਿਹਾ ਕਿ ਅਕਾਲੀ ਦਲ ਦੇ ਰਾਜ ਸਮੇਂ ਪੰਜਾਬ ਵਿੱਚ ਨਸ਼ਾ ਸ਼ਰੇਆਮ ਵੇਚਿਆ ਗਿਆ ਸੀ, ਪਰ ਹੁਣ ਕਾਂਗਰਸ ਦੀ ਸਰਕਾਰ ਬਨਣ ਨਾਲ ਇਸ ਨੂੰ ਠੱਲ ਪਏਗੀ।ਉਨਾਂ ਕਿਹਾ ਕਿ ਹਲਕਾ ਖੇਮਕਰਨ ਤੋਂ ਵਿਧਾਇਕ ਸੁਖਪਾਲ ਸਿੰਘ ਭੁੱਲਰ ਦੀ ਜਿੱਤ ਨਾਲ ਨਸ਼ਾ ਵੇਚਣ ਵਾਲਿਆਂ ਦੇ ਦਿਲਾਂ ਵਿੱਚ ਡਰ ਪੈਦਾ ਹੋ ਗਿਆ ਹੈ ਤੇ ਉਹ ਇਲਾਕਾ ਛੱਡ ਕੇ ਤਿੱਤਰ ਹੋ ਰਹੇ ਹਨ।
Check Also
ਖਾਲਸਾ ਕਾਲਜ ਵਿਖੇ “ਮਲਟੀਪਲ ਰਿਗ੍ਰੈਸ਼ਨ ਵਿਸ਼ਲੇਸ਼ਣ” ਵਿਸ਼ੇ ’ਤੇ ਵਰਕਸ਼ਾਪ
ਅੰਮ੍ਰਿਤਸਰ, 24 ਨਵੰਬਰ (ਸੁਖਬੀਰ ਸਿੰਘ ਖੁਰਮਣੀਆਂ) – ਖਾਲਸਾ ਕਾਲਜ ਦੇ ਕਾਮਰਸ ਅਤੇ ਬਿਜ਼ਨਸ ਐਡਮਿਨਿਸਟ੍ਰੇਸ਼ਨ ਵਿਭਾਗ …
Punjab Post Daily Online Newspaper & Print Media