Thursday, June 25, 2026

ਜਿਲਾ ਪੱਧਰੀ ਕਿਸਾਨ ਸਿਖਲਾਈ ਕੈਂਪ ਦੀਆਂ ਤਿਆਰੀਆਂ ਦਾ ਜਾਇਜ਼ਾ ਲੈਣ ਲਈ ਹੋਈ ਮੀਟਿੰਗ

ਪਠਾਨਕੋਟ, 3 ਅਪ੍ਰੈਲ (ਪੰਜਾਬ ਪੋਸਟ ਬਿਊਰੋ) – ਸਾਉਣੀ ਦੀਆਂ ਫਸਲਾਂ ਦੀ ਕਾਸ਼ਤ ਸੰਬੰਧੀ ਤਕਨੀਕੀ ਜਾਣਕਾਰੀ ਦੇਣ ਲਈ ਲਗਾਏ ਜਾ ਰਹੇ ਜ਼ਿਲਾ ਪੱਧਰੀ ਕਿਸਾਨ ਸਿਖਲਾਈ ਕੈਂਪ ਦੀਆਂ ਤਿਆਰੀਆਂ ਦਾ ਜਾਇਜ਼ਾ ਲੈਣ ਲਈ ਖੇਤੀਬਾੜੀ ਵਿਭਾਗ ਦੀ ਮੀਟਿੰਗ ਡਾ. ਇੰਦਰਜੀਤ ਸਿੰਘ ਧੰਜੂ ਮੁੱਖ ਖੇਤੀਬਾੜੀ ਅਫਸਰ ਦੀ ਪ੍ਰਧਾਨਗੀ ਹੇਠ ਸਥਾਨਕ ਮਿੰਨੀ ਸਕੱਤਰੇਤ ਵਿੱਚ ਸਥਿਤ ਮੁੱਖ ਖੇਤੀਬਾੜੀ ਦਫਤਰ ਵਿੱਚ ਹੋਈ।ਜਿਸ ਵਿੱਚ ਡਾ. ਹਰਿੰਦਰ ਸਿੰਘ ਬੈਂਸ ਖੇਤੀਬਾੜੀ ਅਫਸਰ,ਡਾ. ਅਮਰੀਕ ਸਿੰਘ ਬਲਾਕ ਖੇਤੀਬਾੜੀ ਅਫਸਰ,ਡਾ. ਹਰਪ੍ਰੀਤ ਸਿੰਘ, ਜਗਦੀਪ ਸਿੰਘ ਡਿਪਟੀ ਪੀ.ਡੀ, ਸੁਭਾਸ਼ ਚੰਦਰ, ਗੁਰਦਿੱਤ ਸਿੰਘ ਖੇਤੀ ਵਿਸਥਾਰ ਅਫਸਰ ਸਮੇਤ ਸਮੂਹ ਅਧਿਕਾਰੀ ਹਾਜ਼ਰ ਸਨ।
ਹਾਜ਼ਰ ਅਧਿਕਾਰੀਆਂ ਨੂੰ ਸੰਬੋਧਨ ਕਰਦਿਆਂ ਡਾ. ਇੰਦਰਜੀਤ ਸਿੰਘ ਨੇ ਕਿਹਾ ਕਿ  ਪ੍ਰਧਾਨ ਮੰਤਰੀ ਕ੍ਰਿਸ਼ੀ ਸਿੰਚਾਈ ਯੋਜਨਾ ਤਹਿਤ ਕਿਸਾਨਾਂ ਨੂੰ ਕਣਕ ਦੇ ਨਾੜ ਨੂੰ ਅੱਗ ਲਗਾ ਕੇ ਸਾੜਣ ਨਾਲ ਪੈਦਾਵਾਰ ਹੁੰਦੇ ਪ੍ਰਦੂਸ਼ਣ,ਜ਼ਮੀਨ ਹੇਠਲੇ ਪਾਣੀ ਦੇ ਨੀਵੇਂ ਜਾ ਰਹੇ ਪੱਧਰ ਪ੍ਰਤੀ ਜਾਗਰੁਕ ਕਰਨ ਅਤੇ ਸਾਉਣੀ ਦੀਆਂ ਫਸਲਾਂ ਦੀ ਕਾਸ਼ਤ ਸੰਬੰਧੀ ਤਕਨੀਕੀ ਜਾਣਕਾਰੀ ਦੇਣ ਲਈ ਮਿਤੀ 6 ਅਪ੍ਰੈਲ ਨੂੰ ਜ਼ਿਲਾ ਪੱਧਰੀ ਕਿਸਾਨ ਸਿਖਲਾਈ ਕੈਂਪ ਲਗਾਇਆ ਜਾ ਰਿਹਾ ਹੈ।ਉਨਾਂ ਦੱਸਿਆ ਕਿ ਇਹ ਕੈਂਪ ਜਥੇਦਾਰ ਕੇਸਰ ਸਿੰਘ ਮਾਰਗ (ਸੈਲੀ ਰੋਡ) `ਤੇ ਸਥਿਤ ਆਡੀਟੋਰੀਅਮ ਵਿੱਚ ਲਗਾਇਆ ਜਾਵੇਗਾ।ਉਨਾਂ ਕਿਹਾ ਕਿ ਇਸ ਕੈਂਪ ਦੇ ਮੁੱਖ ਮਹਿਮਾਨ ਵਿਧਾਇਕ ਹਲਕਾ ਪਠਾਨਕੋਟ ਅਮਿਤ ਵਿੱਜ ਹੋਣਗੇ ਅਤੇ ਉਦਘਾਟਨ ਡਿਪਟੀ ਕਮਿਸ਼ਨਰ ਸ੍ਰੀਮਤੀ ਨੀਲਿਮਾ ਆਈ.ਏ.ਐਸ ਕਰਨਗੇ।ਉਨਾਂ ਕਿਹਾ ਕਿ ਕੈਂਪ ਦੀ ਪ੍ਰਧਾਨਗੀ ਡਾ. ਰਜਿੰਦਰ ਸਿੰਘ ਬਰਾੜ ਸੰਯੁਕਤ ਨਿਰਦੇਸ਼ਕ (ਇੰਨਪੁਟ) ਖੇਤੀਬਾੜੀ ਵਿਭਾਗ ਕਰਨਗੇ।ਉਨਾਂ ਕਿਹਾ ਕਿ ਇਸ ਮੌਕੇ ਖੇਤੀਬਾੜੀ ਵਿਭਾਗ, ਸੰਬੰਧਤ ਵਿਭਾਗਾਂ ਅਤੇ ਅਗਾਂਹਵਧੂ ਕਿਸਾਨਾਂ ਵੱਲੋਂ ਪ੍ਰਦਰਸ਼ਨੀ ਵੀ ਲਗਾਈ ਜਾਵੇਗੀ।ਉਨਾਂ ਕਿਸਾਨਾਂ ਨੂੰ ਅਪੀਲ ਕੀਤੀ ਕਿ ਇਸ ਮੌਕੇ ਵੱਧ ਤੋਂ ਵੱਧ ਗਿਣਤੀ ਵਿੱਚ ਪਹੁੰਚ ਕੇ ਮਾਹਿਰਾਂ ਦੇ ਵਿਚਾਰ ਸੁਣਕੇ ਫਾਇਦਾ ਉਠਾਉਣ।

Check Also

ਸ਼੍ਰੋਮਣੀ ਕਮੇਟੀ ਵੱਲੋਂ ਬਾਬਾ ਬੰਦਾ ਸਿੰਘ ਬਹਾਦਰ ਦੇ ਸ਼ਹੀਦੀ ਦਿਹਾੜੇ ਮੌਕੇ ਗੁਰਮਤਿ ਸਮਾਗਮ

ਅੰਮ੍ਰਿਤਸਰ, 25 ਜੂਨ (ਜਗਦੀਪ ਸਿੰਘ) – ਸਿੱਖ ਕੌਮ ਦੇ ਮਹਾਨ ਜਰਨੈਲ ਬਾਬਾ ਬੰਦਾ ਸਿੰਘ ਬਹਾਦਰ …

Leave a Reply