Thursday, June 25, 2026

ਸ੍ਰੀ ਗੁਰੂ ਹਰਿਕ੍ਰਿਸ਼ਨ ਸੀ: ਸੈ: ਸਕੂਲ ਜੀ. ਟੀ ਰੋਡ ਵਿਖੇ ਨਵੇਂ ਵਿਦਿਅਕ ਸੈਸ਼ਨ ਦਾ ਅਰੰਭ

PPN0304201728
ਅੰਮ੍ਰਿਤਸਰ, 3 ਅਪ੍ਰੈਲ (ਪੰਜਾਬ ਪੋਸਟ- ਜਗਦੀਪ ਸਿੰਘ ਸੱਗੂ) – ਚੀਫ਼ ਖ਼ਾਲਸਾ ਦੀਵਾਨ ਚੈਰੀਟੇਬਲ ਸੁਸਾਇਟੀ ਦੀ ਸਰਪ੍ਰਸਤੀ ਅਧੀਨ ਚਲਾਏ ਜਾ ਰਹੇ ਸ੍ਰੀ ਗੁਰੂ ਹਰਿਕ੍ਰਿਸ਼ਨ ਸੀਨੀਅਰ ਸੈਕੰਡਰੀ ਪਬਲਿਕ ਸਕੂਲ ਜੀ.ਟੀ ਰੋਡ ਵਿਖੇ ਨਵੇਂ ਵਿਦਿਅਕ ਸੈਸ਼ਨ ਦੀ ਅਰੰਭਤਾ ਦੇ ਮੌਕੇ ਤੇ ਗੁਰਦੁਆਰਾ ਸਾਹਿਬ ਵਿਖੇ ਸੀਨੀਅਰ ਵਿੰਗ ਦੇ ਵਿਦਿਅਆਰਥੀਆਂ ਅਤੇ ਅਧਿਆਪਕਾਂ ਵੱਲੋਂ ਜਪੁਜੀ ਸਾਹਿਬ ਦੇ ਪਾਠ ਕੀਤੇ ਗਏ।ਉਪਰੰਤ ਬੀਬੀ ਪ੍ਰਭਜੋਤ ਕੌਰ ਅਤੇ ਸਕੂਲੀ ਵਿਦਿਆਰਥੀਆਂ ਦੇ ਕੀਰਤਨੀ ਜਥੇ ਵਲੋਂ ਗੁਰਬਾਣੀ ਦਾ ਰਸਭਿੰਨਾ ਕੀਰਤਨ ਕੀਤਾ ਗਿਆ ਅਤੇ ਪਰਮਾਤਮਾ ਅੱਗੇ ਨਵੇਂ ਸੈਸ਼ਨ ਦੀ ਸਫਲਤਾ ਲਈ ਅਰਦਾਸ ਬੇਨਤੀ ਕੀਤੀ ਗਈ।ਸਕੂਲ ਦੇ ਪ੍ਰਿੰਸੀਪਲ/ਡਾਇਰੈਕਟਰ ਡਾ: ਧਰਮਵੀਰ ਸਿੰਘ ਨੇ ਵਿਦਿਆਰਥੀਆਂ ਨੂੰ ਵਾਰਸ਼ਿਕ ਪ੍ਰੀਖਿਆ ਵਿੱਚ ਸਫਲਤਾ ਲਈ ਵਧਾਈ ਦਿੱਤੀ ਅਤੇ ਨਾਲ ਹੀ ਉਹਨਾਂ ਨੂੰ ਨਵੀਂ ਜਮਾਤ ਵਿੱਚ ਹੋਰ ਉੱਚੀਆਂ ਪ੍ਰਾਪਤੀਆਂ ਲਈ ਸ਼ੁਭ ਕਾਮਨਾਵਾਂ ਦਿੱਤੀਆਂ।ਉਹਨਾਂ ਵਿਦਿਆਰਥੀਆਂ ਨੂੰ ਪੂਰੀ ਲਗਨ ਅਤੇ ਮਿਹਨਤ ਨਾਲ ਪੜ੍ਹਾਈ ਕਰਨ ਅਤੇ ਵੱਧ ਤੋਂ ਵੱਧ ਸਹਿ ਵਿਦਿਅਕ ਸਰਗਰਮੀਆਂ `ਚ ਭਾਗ ਲੈਣ ਲਈ ਪ੍ਰੇਰਿਤ ਕੀਤਾ।ਉਨ੍ਹਾਂ ਵਿਦਿਆਰਥੀਆਂ ਨੂੰ ਪੜ੍ਹਾਈ ਦੇ ਨਾਲ-ਨਾਲ ਇੱਕ ਚੰਗਾ ਇਨਸਾਨ ਬਣਨ ਦਾ ਵੀ ਉਪਦੇਸ਼ ਦਿੱਤਾ।ਸਕੂਲ ਦੇ ਮੈਂਬਰ ਇੰਚਾਰ ਹਰਮਿੰਦਰ ਸਿੰਘ ਨੇ ਬੱਚਿਆਂ ਨੂੰ ਅਨੁਸ਼ਾਸਨ ਵਿੱਚ ਰਹਿ ਕਿ ਪੜਾਈ ਕਰਨ ਅਤੇ ਗੁਰਸਿੱਖੀ ਜੀਵਨ ਬਤੀਤ ਕਰਨ ਲਈ ਪ੍ਰੇਰਨਾਂ ਦਿੱਤੀ।ਸਮਾਗਮ ਦੌਰਾਨ ਧਾਰਮਿਕ ਖੇਤਰ ਵਿੱਚ  ਮੱਲਾਂ ਮਾਰਨ ਵਾਲੇ ਵਿਦਿਆਰਥੀਆਂ ਨੂੰ ਸਨਮਾਨਿਤ ਕੀਤਾ ਗਿਆ।ਇਸ ਮੌਕੇ ਸਕੂਲ ਦੀ ਮੁੱਖ ਅਧਿਆਪਕਾ ਸ਼੍ਰੀਮਤੀ ਕਵਲਪ੍ਰੀਤ ਕੌਰ, ਸ਼੍ਰੀਮਤੀ ਕਿਰਨਜੋਤ ਕੌਰ, ਸ਼੍ਰੀਮਤੀ ਅੰਮ੍ਰਿਤਪਾਲ ਕੌਰ, ਅਧਿਆਪਕ ਸਾਹਿਬਾਨ ਅਤੇ ਵਿਦਿਆਰਥੀ ਹਾਜ਼ਰ ਹੋਏ ।

Check Also

12ਵੇਂ ਅੰਤਰਾਸ਼ਟਰੀ ਯੋਗ ਦਿਵਸ ਦੇ ਸਬੰਧ ‘ਚ `ਬੀ.ਵਾਈ.ਐਸ` ਵੱਲੋਂ ਵੱਖ-ਵੱਖ ਥਾਵਾਂ ‘ਤੇ ਕੀਤੇ ਸਮਾਗਮ

ਅੰਮ੍ਰਿਤਸਰ, 24 ਜੂਨ (ਜਗਦੀਪ ਸਿੰਘ) – ਭਾਰਤੀ ਯੋਗ ਸੰਸਥਾਨ (ਬੀ.ਵਾਈ.ਐਸ) ਵੱਲੋਂ ਅੰਮ੍ਰਿਤਸਰ ਸਮੇਤ ਕਈ ਥਾਵਾਂ …

Leave a Reply