ਅੰਮ੍ਰਿਤਸਰ, 3 ਅਪ੍ਰੈਲ (ਪੰਜਾਬ ਪੋਸਟ ਬਿਊਰੋ) – ਸਥਾਨਕ ਵਿਰਸਾ ਵਿਹਾਰ ਵੱਲੋਂ ਅਮਰੀਕਾ ਵਿੱਚ ਵੱਸਦੇ ਉਚੀ ਤੇ ਸੁੱਚੀ ਸ਼ਾਇਰੀ ਗਾਉਣ ਵਾਲੇ ਗਾਇਕ ਸੁਖਦੇਵ ਸਾਹਿਲ ਅਤੇ ਅਜ਼ੀਮ ਸ਼ਾਇਰ ਪਦਮ ਸ੍ਰੀ ਡਾ. ਸੁਰਜੀਤ ਪਾਤਰ ਦੀ ਸੁਰੀਲੀ ਸੁਹੱਬਤ ਮਾਨਣ ਦਾ ਪਿਆਰ ਭਰਿਆ ਸਮਾਗਮ ਵਿਰਸਾ ਵਿਹਾਰ ਦੇ ਕਰਤਾਰ ਸਿੰਘ ਦੁੱਗਲ ਆਡੀਟੋਰੀਅਮ ਵਿਖੇ 4 ਅਪ੍ਰੈਲ ਨੂੰ ਸ਼ਾਮ 5 ਵਜੇ ਆਯੋਜਿਤ ਕੀਤਾ ਜਾ ਰਿਹਾ ਹੈ।ਫੋਕਲੋਰ ਰਿਸਰਚ ਅਕਾਦਮੀ ਅਤੇ ਏਕਮ ਸਾਹਿਤ ਮੰਚ ਦੇ ਵਿਸ਼ੇਸ਼ ਸਹਿਯੋਗ ਨਾਲ ਕਰਵਾਏ ਜਾ ਰਹੇ ਇਸ ਪ੍ਰੋਗਰਾਮ ਦੌਰਾਨ ਨਰੋਈਆਂ, ਕਦਰਾਂ ਕੀਮਤਾਂ ਨੂੰ ਸਮਾਜਿਕ ਰਿਸ਼ਤਿਆਂ ਨਾਲ ਜੋੜਕੇ, ਸੰਵੇਦਨਾਤਮਕ ਸ਼ਾਇਰੀ ਨੂੰ ਗਾਇਕੀ ਦੇ ਰੂਪ ਵਿੱਚ ਅੱਲਗ ਅੰਦਾਜ ਵਿੱਚ ਪੇਸ਼ ਕੀਤਾ ਜਾ ਰਿਹਾ ਹੈ।ਇਹ ਜਾਣਕਾਰੀ ਦਿੰਦਿਆਂ ਵਿਰਸਾ ਵਿਹਾਰ ਦੇ ਪ੍ਰਧਾਨ ਸ਼੍ਰੋਮਣੀ ਨਾਟਕਕਾਰ ਕੇਵਲ ਧਾਲੀਵਾਲ ਦੱਸਿਆ ਕਿ ਇਸ ਸਮਾਗਮ ਵਿੱਚ ਸ਼੍ਰੋਮਣੀ ਸ਼ਾਇਰ ਸੁਰਜੀਤ ਜੱਜ ਅਤੇ ਹੋਰ ਨਾਮਵਰ ਸ਼ਾਹਿਤਕਾਰ ਵੀ ਪਹੁੰਚ ਰਹੇ ਹਨ।ਉਨਾਂ ਨੇ ਸਮੂਹ ਲੇਖਕਾਂ, ਬੁੱਧੀਜੀਵੀਆਂ, ਸੰਗੀਤ ਪ੍ਰੇਮੀਆਂ ਅਤੇ ਦਰਸ਼ਕਾਂ ਨੂੰ ਇਸ ਪ੍ਰੋਗਰਾਮ ਵਿੱਚ ਸ਼ਾਮਲ ਹੋਣ ਦਾ ਸੱਦਾ ਦਿੱਤਾ ਹੈ।
Check Also
12ਵੇਂ ਅੰਤਰਾਸ਼ਟਰੀ ਯੋਗ ਦਿਵਸ ਦੇ ਸਬੰਧ ‘ਚ `ਬੀ.ਵਾਈ.ਐਸ` ਵੱਲੋਂ ਵੱਖ-ਵੱਖ ਥਾਵਾਂ ‘ਤੇ ਕੀਤੇ ਸਮਾਗਮ
ਅੰਮ੍ਰਿਤਸਰ, 24 ਜੂਨ (ਜਗਦੀਪ ਸਿੰਘ) – ਭਾਰਤੀ ਯੋਗ ਸੰਸਥਾਨ (ਬੀ.ਵਾਈ.ਐਸ) ਵੱਲੋਂ ਅੰਮ੍ਰਿਤਸਰ ਸਮੇਤ ਕਈ ਥਾਵਾਂ …
Punjab Post Daily Online Newspaper & Print Media