ਇਸ ਸ਼ੈਸ਼ਨ ਤੋਂ ਮੈਡੀਕਲ, ਨਾਨ ਮੈਡੀਕਲ ਅਤੇ ਕੰਪਿਊਟਰ ਕੋਰਸ ਸ਼ੁਰੂ ਕੀਤੇ ਜਾਣਗੇ
ਸੁਜਾਨਪੁਰ, 3 ਅਪ੍ਰੈਲ (ਪੰਜਾਬ ਪੋਸਟ ਬਿਊਰੋ)- ਗੁਰੂ ਨਾਨਕ ਦੇਵ ਯੂਨੀਵਰਸਿਟੀ ਕਾਲਜ ਸੁਜਾਨਪੁਰ ਵਿਖੇ ਪਹਿਲਾ ਸਲਾਨਾ ਇਨਾਮ ਵੰਡ ਸਮਾਰੋਹ ਕਰਵਾਇਆ ਗਿਆ, ਜਿਸ ਵਿਚ ਗੁਰੂ ਨਾਨਕ ਦੇਵ ਯੂਨੀਵਰਸਿਟੀ ਅੰਮ੍ਰਿਤਸਰ ਦੇ ਡੀਨ, ਕਾਲਜ ਵਿਕਾਸ ਕੌਂਸਲ ਆਰ ਕੇ ਮਹਾਜਨ ਮੁੱਖ ਮਹਿਮਾਨ ਵਜੋਂ ਸਾਮਿਲ ਹੋਏ।
ਉਨਾਂ ਨੇ ਗਿਆਨ ਰੂਪੀ ਜ਼ੋਤ ਜਗਾ ਕੇ ਸਮਾਗਮ ਦਾ ਅਰੰਭ ਕੀਤਾ ਜਦ ਕਿ ਡਾ. ਨਿਰਮਲ ਪਾਂਧੀ ਪ੍ਰਿੰਸੀਪਲ ਗੁਰੂ ਨਾਨਕ ਦੇਵ ਯੂਨੀਵਰਸਿਟੀ ਕਾਲਜ ਪਠਾਨਕੋਟ ਵਿਸ਼ੇਸ਼ ਮਹਿਮਾਨ ਵਜੋ ਸ਼ਾਮਿਲ ਹੋਏ।ਇਸ ਮੌਕੇ ਨਾਲ ਕਾਲਜ ਦੀ ਪ੍ਰਿੰਸੀਪਲ ਸ੍ਰੀਮਤੀ ਭੁਪਿੰਦਰ ਕੌਰ ਆਏ ਹੋਏ ਮਹਿਮਾਨਾਂ ਦਾ ਸੁਆਗਤ ਕੀਤਾ।ਉਨ੍ਹਾਂ ਨੇ ਵਿਦਿਆਰਥੀਆਂ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਸਾਧਾਂ ਵਾਂਗ ਤਪੱਸਿਆ ਕਰੋ ਫਲ ਜ਼ਰੂਰ ਮਿਲੇਗਾ।ਉਨ੍ਹਾਂ ਕਿਹਾ ਕਿ ਗੁਰੂ ਨਾਨਕ ਦੇਵ ਯੁੂਨੀਵਰਸਿਟੀ ਪੇਡੂ ਖੇਤਰਾਂ ਵਿਚ ਉੱਚ ਮਿਆਰੀ ਸਿੱਖਿਆ ਦੇਣ ਲਈ ਯਤਨਸ਼ੀਲ ਹੈ।ਊਨ੍ਹਾਂ ਕਿਹਾ ਕਿ ਯੂਨੀਵਰਸਿਟੀ ਨਾਲ ਇਸ ਵੇਲੇ 160 ਕਾਲਜ ਜੁੜੇ ਹੋਏ ਹਨ 14 ਕਾਲਜ ਯੂਨੀਵਰਸਿਟੀ ਦੇ ਆਪਣੇ ਕਾਲਜ ਹਨ।ਊਨ੍ਹਾਂ ਕਿਹਾ ਕਿ ਯੂਨੀਵਰਸਿਟੀ ਸਜਾਨਪੁਰ ਤੇ ਪਠਾਨਕੋਟ ਦੇ ਕਾਲਜਾਂ ਨੂੰ ਮਾਡਲ ਕਾਲਜ ਬਣਾਵੇਗੀ।ਉਨਾਂ ਕਿਹਾ ਕਿ ਸੁਜਾਨਪੁਰ ਕਾਲਜ ਵਿਚ ਇਸ ਸ਼ੈਸ਼ਨ ਤੋਂ ਮੈਡੀਕਲ, ਨਾਨ ਮੈਡੀਕਲ ਅਤੇ ਕੰਪਿਊਟਰ ਹੋਰ ਨਵੇਕੋਰਸ ਸ਼ੁਰੂ ਕੀਤੇ ਜਾ ਰਹੇ ਹਨ।
ਪ੍ਰਿੰਸੀਪਲ ਸ੍ਰੀਮਤੀ ਭੁਪਿੰਦਰ ਕੌਰ ਨੇ ਕਾਲਜ ਦੀ ਸਾਲਾਨਾ ਰਿਪੋਰਟ ਪੜੀ ਅਤੇ ਆਏ ਹੋਏ ਮਹਿਮਾਨਾਂ ਦਾ ਸੁਆਗਤ ਕੀਤਾ।ਇਸ ਮੌਕੇ ਤੇ ਡਾ. ਨਿਰਮਲ ਪਾਂਧੀ ਨੇ ਵਿਦਿਆਰਥੀਆਂ ਦੀ ਪ੍ਰਤਿਭਾ ਨੂੰ ਨਿਖਾਰਨ ਦੀ ਲੋੜ ਤੇ ਜ਼ੋਰ ਦਿੱਤਾ।ਕਾਲਜ ਦੇ ਵਿਦਿਆਰਥੀਆਂ ਨੇ ਪੰਜਾਬੀ ਸਭਿਆਚਾਰ ਨੂੰ ਦਰਸਾਉਦਾ ਪ੍ਰੋਗਰਾਮ ਪੇਸ਼ ਕੀਤਾ।
ਇਸ ਮੌਕੇ ਮਹਾਜਨ ਨੇ ਕਾਲਜ ਦੀਆਂ ਸਾਲਾਨਾ ਪ੍ਰੀਖਿਆਵਾਂ, ਸਭਿਆਚਾਰਕ ਗਤੀਵਿਧੀਆਂ, ਸਮਾਜ ਭਲਾਈ ਕੰਮਾਂ, ਵਿਦਿਅਕ ਤੇ ਸਾਹਿਤਕ ਖੇਤਰਾਂ ਵਿਚ ਸ਼ਾਨਦਾਰ ਪ੍ਰਦਰਸ਼ਨ ਕਰਨ ਵਾਲੇ ਵਿਦਿਆਰਥੀਆਂ ਨੂੰ ਯਾਦਗਾਰੀ ਚਿੰਨ ਮੋਮੈਟੋ ਦੇ ਕੇ ਸਨਮਾਨਿਤ ਕੀਤਾ।ਕਾਲਜ ਵਲੋ ਮੁੱਖ ਤੇ ਵਿਸ਼ੇਸ਼ ਮਹਿਮਾਨਾਂ ਨੂੰ ਸਨਮਾਨਿਤ ਕੀਤਾ ਗਿਆ।ਇਸ ਮੌਕੇ ਸੀਤਲ ਮਹਾਜਨ, ਸ਼ਾਲੂ ਦੇਵੀ, ਇੰਦੂ ਬਾਲਾ, ਸੁਖਦੀਪ ਕੌਰ, ਭਾਵਨਾ, ਰੁਚੀ ਮਹਾਜਨ, ਨੀਰਜ ਕੁਮਾਰ ਹਾਜ਼ਰ ਸਨ।
Check Also
ਖਾਲਸਾ ਕਾਲਜ ਵਿਖੇ “ਮਲਟੀਪਲ ਰਿਗ੍ਰੈਸ਼ਨ ਵਿਸ਼ਲੇਸ਼ਣ” ਵਿਸ਼ੇ ’ਤੇ ਵਰਕਸ਼ਾਪ
ਅੰਮ੍ਰਿਤਸਰ, 24 ਨਵੰਬਰ (ਸੁਖਬੀਰ ਸਿੰਘ ਖੁਰਮਣੀਆਂ) – ਖਾਲਸਾ ਕਾਲਜ ਦੇ ਕਾਮਰਸ ਅਤੇ ਬਿਜ਼ਨਸ ਐਡਮਿਨਿਸਟ੍ਰੇਸ਼ਨ ਵਿਭਾਗ …
Punjab Post Daily Online Newspaper & Print Media