Tuesday, June 23, 2026

ਸ਼ਹੀਦ ਬਾਬਾ ਦੀਪ ਸਿੰਘ ਜੀ ਦੇ ਜਨਮ ਦਿਹਾੜੇ ਨੂੰ ਸਮਰਪਿਤ 6ਵਾਂ ਗੁਰਮਤਿ ਸਮਾਗਮ ਕਰਵਾਇਆ

PPN0404201710
ਸੰਦੌੜ, 4 ਅਪ੍ਰੈਲ (ਪੰਜਾਬ ਪੋਸਟ ਬਿਊਰੋ)-  ਸ੍ਰੀ ਹਰਿਮੰਦਰ ਸਾਹਿਬ ਜੀ ਦੀ ਬੇਅਦਬੀ ਨੂੰ ਨਾ ਸਹਾਰਦੇ ਹੋਏ ਰਣ-ਤੱਤੇ ਵਿੱਚ ਜੂਝਣ ਵਾਲੇ ਦਮਦਮੀ ਟਕਸਾਲ ਦੇ ਪਹਿਲੇ ਮੁਖੀ ਅਨੋਖੇ ਅਮਰ ਸ਼ਹੀਦ ਧੰਨ ਧੰਨ ਬਾਬਾ ਦੀਪ ਸਿੰਘ ਜੀ ਦੇ ਜਨਮ ਦਿਹਾੜੇ ਨੂੰ ਸਮਰਪਿਤ ਨਗਰ ਨਿਵਾਸੀ ਸੰਗਤਾਂ ਦੇ ਸਹਿਯੋਗ ਸਦਕਾ ਖੰਡਵਾਲਾ ਪਾਰਕ ਵਿਖੇ ਛੇਵਾਂ ਮਹਾਨ ਗੁਰਮਤ ਸਮਾਗਮ ਕਰਵਾਇਆ ਗਿਆ। ਇਸ ਮੌਕੇ ਰਾਗੀਆਂ, ਢਾਡੀਆਂ, ਕਵੀਸ਼ਰਾਂ, ਪ੍ਰਚਾਰਕਾਂ ਤੇ ਕਥਾਵਾਚਕਾਂ ਨੇ ਆਪਣੀ ਹਾਜਰੀ ਲਵਾਈ।ਸ੍ਰੀ ਰਹਿਰਾਸ ਸਾਹਿਬ ਜੀ ਦੇ ਪਾਠ ਤੋਂ ਉਪਰੰਤ ਸੁੰਦਰ ਦੀਵਾਨ ਸਜਾਏ ਗਏ। ਜਿਸ ਵਿੱਚ ਬਾਬਾ ਦਰਸ਼ਨ ਸਿੰਘ ਗੁਮਟਾਲੇ ਵਾਲੇ, ਬਾਬਾ ਕੁਲਵੰਤ ਸਿੰਘ ਖੁਰਮਣੀਆਂ ਵਾਲੇ, ਭਾਈ ਦਵਿੰਦਰ ਸਿੰਘ ਨਿਰਮਾਣ, ਭਾਈ ਗੁਰਪ੍ਰੀਤ ਸਿੰਘ, ਭਾਈ ਸਾਹਿਲਪ੍ਰੀਤ ਸਿੰਘ ਅਤੇ ਸੰਤ ਮਨਜੀਤ ਸਿੰਘ ਅੰਮ੍ਰਿਤਸਰ ਵਾਲਿਆਂ ਨੇ ਕੀਰਤਨ ਰਾਹੀਂ ਸੰਗਤਾਂ ਨੂੰ ਨਿਹਾਲ ਕੀਤਾ। ਸਿੱਖ ਯੂਥ ਫ਼ੈਡਰੇਸ਼ਨ ਭਿੰਡਰਾਂਵਾਲਾ ਦੇ ਸੀਨੀਅਰ ਆਗੂ ਗਿਆਨੀ ਸਿਮਰਨਜੀਤ ਸਿੰਘ ਦਮਦਮੀ ਟਕਸਾਲ, ਭਾਈ ਰਣਜੀਤ ਸਿੰਘ ਦਮਦਮੀ ਟਕਸਾਲ ਅਤੇ ਗਿਆਨੀ ਹਰਪ੍ਰੀਤ ਸਿੰਘ ਮੱਖੂ ਵਾਲਿਆਂ ਨੇ ਕਥਾ ਦੀ ਹਾਜਰੀ ਭਰਦੇ ਹੋਏ ਸੰਗਤਾਂ ਨਾਲ ਗੁਰਮਤ ਵਿਚਾਰਾਂ ਦੀ ਸਾਂਝ ਪਾਈ।ਗਿਆਨੀ ਗੁਰਪ੍ਰਤਾਪ ਸਿੰਘ ਪੱਦਮ ਦੇ ਪੰਥ ਪ੍ਰਸਿੱਧ ਢਾਡੀ ਜੱਥੇ ਨੇ ਅਤੇ ਬਾਬਾ ਹਰਦੇਵ ਸਿੰਘ ਗ੍ਰੰਥੀ ਦੇ ਕਵੀਸ਼ਰੀ ਜੱਥੇ ਨੇ ਜੋਸ਼ੀਲੀਆਂ ਵਾਰਾਂ ਗਾਇਨ ਕਰਕੇ ਪੁਰਾਤਨ ਤੇ ਮੌਜੂਦਾ ਸਿੱਖ ਸੰਘਰਸ਼ ਦੇ ਇਤਿਹਾਸ `ਤੇ ਚਾਨਣਾ ਪਾਇਆ। ਕਥਾਵਚਕਾਂ ਅਤੇ ਪ੍ਰਚਾਰਕਾਂ ਨੇ ਗੁਰਮਤਿ ਵਿਚਾਰਾਂ ਦੀ ਸਾਂਝ ਪਾਉਂਦਿਆਂ ਕਿਹਾ ਕਿ ਸਾਨੂੰ ਬਾਬਾ ਦੀਪ ਸਿੰਘ ਜੀ ਦੇ ਉਚੇ ਸੁੱਚੇ ਜੀਵਨ ਤੋਂ ਪ੍ਰੇਰਣਾ ਲੈਣੀ ਚਾਹੀਦੀ ਹੈ, ਉਹਨਾਂ ਵਾਂਗ ਖੰਡੇ ਬਾਟੇ ਦਾ ਅੰਮ੍ਰਿਤ ਛੱਕ ਕੇ ਬਾਣੀ ਤੇ ਬਾਣੇ ਦੇ ਧਾਰਨੀ ਹੋਣਾ ਅਤਿ ਜਰੂਰੀ ਹੈ।ਉਹਨਾਂ ਕੇਸਰੀ ਨਿਸ਼ਾਨ ਸਾਹਿਬ ਥੱਲੇ ਇਕੱਤਰ ਹੋ ਕਰਕੇ ਸਿੱਖਾਂ ਨਾਲ ਹੋ ਰਹੇ ਧੱਕੇ ਤੇ ਬੇਇਨਸਾਫ਼ੀਆਂ ਵਿਰੁੱਧ ਡੱਟ ਕੇ ਆਵਾਜ ਕਰਨ ਅਤੇ ਗੁਰੂ ਘਰਾਂ ਦੇ ਸੇਵਾ ਸੰਭਾਲ ਵਾਲੇ ਪ੍ਰਬੰਧਾਂ ਨੂੰ ਸਿੱਖ ਪੰਥ ਦੇ ਹਿੱਤਾਂ ਦੀ ਰਾਖੀ ਕਰਨ ਵਾਲੇ ਚੰਗੇ ਪ੍ਰਚਾਰਕ ਦੇਣ ਲਈ ਯਤਨਸ਼ੀਲ ਹੋਣ ਦੀ ਅਪੀਲ ਕੀਤੀ।ਪ੍ਰਬੰਧਕਾਂ ਵੱਲੋਂ ਅਤੇ ਬਾਬਾ ਦੀਪ ਸਿੰਘ ਖ਼ਾਲਸਾ ਸੇਵਕ ਜੱਥੇ ਵੱਲੋਂ ਦੇ ਸਮੂਹ ਸੰਗਤਾਂ ਦਾ ਧੰਨਵਾਦ ਕੀਤਾ ਗਿਆ ਅਤੇ ਆਏ ਹੋਏ ਜੱਥਿਆਂ ਸਮੇਤ ਸੇਵਾਦਾਰਾਂ ਨੂੰ ਸਿਰੋਪਿਆਂ ਤੇ ਸ਼ੀਲਡਾਂ ਨਾਲ ਸਨਮਾਨਿਤ ਕੀਤਾ।ਸਟੇਜ ਸੈਕਟਰੀ ਦੀ ਭੂਮਿਕਾ ਸਿੱਖ ਯੂਥ ਫ਼ੈਡਰੇਸ਼ਨ ਭਿੰਡਰਾਂਵਾਲਾ ਦੇ ਸੀਨੀਅਰ ਮੀਤ ਪ੍ਰਧਾਨ ਭਾਈ ਰਣਜੀਤ ਸਿੰਘ ਦਮਦਮੀ ਟਕਸਾਲ ਨੇ ਬਹੁਤ ਸੁਚੱਜੇ ਢੰਗ ਨਾਲ ਨਿਭਾਈ। ਗੁਰੂ ਕੇ ਲੰਗਰ ਅਤੇ ਮਠਿਆਈਆਂ ਅਤੁੱਟ ਵਰਤਾਈਆਂ ਗਈਆਂ।ਇਸ ਮੌਕੇ ਗਿਆਨੀ ਅੰਗਰੇਜ ਸਿੰਘ, ਭਾਈ ਹਰਪ੍ਰੀਤ ਸਿੰਘ ਟੋਨੀ, ਭਾਈ ਗਗਨਦੀਪ ਸਿੰਘ, ਭਾਈ ਮਲਕੀਤ ਸਿੰਘ ਖ਼ਾਲਸਾ ਆਦਿ ਸ਼ਾਮਲ ਸਨ।

Check Also

ਪੰਜਾਬ ਸਟੇਟ ਟਰੇਡਰਜ਼ ਕਮਿਸ਼ਨ ਵਲੋਂ ਵਪਾਰ ਮਿਲਣੀ ਦਾ ਆਯੋਜਨ

ਵਿਧਾਇਕ ਗੁਪਤਾ ਨੇ ਸੁਣੀਆਂ ਵਪਾਰੀਆਂ ਦੀਆਂ ਸਮੱਸਿਆਵਾਂ ਅੰਮ੍ਰਿਤਸਰ, 22 ਜੂਨ (ਜਗਦੀਪ ਸਿੰਘ) – ਪੰਜਾਬ ਸਟੇਟ …

Leave a Reply