Saturday, August 15, 2026

ਮਾਲੇਰਕੋਟਲਾ ‘ਚ ਰਹਿ ਕੇ ਲੋਕਾਂ ਦੀ ਸੇਵਾ ਕਰਾਂਗਾ – ਅਰਸ਼ਦ ਡਾਲੀ

PPN0404201711ਸੰਦੌੜ, 4 ਅਪ੍ਰੈਲ (ਪੰਜਾਬ ਪੋਸਟ- ਹਰਮਿੰਦਰ ਸਿੰਘ ਭੱਟ)- ਹਲਕਾ ਮਾਲੇਰਕੋਟਲਾ ਤੋਂ ਆਮ ਆਦਮੀ ਪਾਰਟੀ ਦੀ ਟਿਕਟ `ਤੇ ਚੋਣ ਲੜੇ ਮੁਹੰਮਦ ਅਰਸ਼ਦ ਡਾਲੀ ਨੇ ਕਿਹਾ ਕਿ ਹਲਕੇ ਦੇ ਲੋੜਬੰਦ ਲੋਕਾਂ ਦੀ ਮਦਦ ਦੇ ਲਈ ਹਮੇਸਾਂ ਉਨ੍ਹਾਂ ਦੇ ਦਰਵਾਜੇ ਖੁੱਲ੍ਹੇ ਹਨ ਅਤੇ ਉਹ ਮਾਲੇਰਕੋਟਲਾ ਹਲਕੇ ਅੰਦਰ ਰਹਿਕੇ ਹੀ ਲੋਕਾਂ ਦੀ ਸੇਵਾ ਕਰਦੇ ਰਹਿਣਗੇ।ਮੁਹੰਮਦ ਅਰਸ਼ਦ ਡਾਲੀ ਨੇ ਗੱਲਬਾਤ ਕਰਦੇ ਹੋਏ ਕਿਹਾ ਕਿ ਭਾਵੇਂ ਕਿ ਉਹ ਇਸ ਵਾਰ ਵਿਧਾਨ ਸਭਾ ਚੋਣਾਂ ਵਿਚ ਹਾਰ ਗਏ ਹਨ ਪਰ ਫਿਰ ਵੀ ਹਲਕੇ ਦੇ ਲੋਕਾਂ ਵੱਲੋਂ ਮਿਲੇ ਪਿਆਰ ਅਤੇ ਸਤਿਕਾਰ ਲਈ ਉਹ ਹਮੇਸ਼ਾਂ ਲੋਕਾਂ ਦੇ ਰਿਣੀ ਰਹਿਣਗੇ।ਉਨ੍ਹਾਂ ਕਿਹਾ ਕਿ ਹਲਕੇ ਦੇ ਪਿੰਡ ਪਿੰਡ ਜਾ ਕੇ ਉਹ ਲੋਕਾਂ ਦੀਆਂ ਮੁਸ਼ਕਿਲਾਂ ਸੁਣਨਗੇ ਅਤੇ ਇਨ੍ਹਾਂ ਮੁਸ਼ਕਿਲਾਂ ਨੂੰ ਪ੍ਰਸ਼ਾਸ਼ਨ ਤੱਕ ਪਹੁੰਚਾਇਆ ਜਾਵੇਗਾ।ਉਨ੍ਹਾਂ ਕਿਹਾ ਕਿ ਪੰਜਾਬ ਦੀ ਨਵੀਂ ਬਣੀ ਕਾਂਗਰਸ ਸਰਕਾਰ ਆਪਣੇ ਕੀਤੇ ਵਾਅਦੇ ਮੁਤਾਬਿਕ ਜਲਦ ਤੋਂ ਜਲਦ ਨਸ਼ੇ `ਤੇ ਨੱਥ ਪਾ ਕੇ ਪੰਜਾਬ ਦੀ ਜਵਾਨੀ ਨੂੰ ਬਚਾਵੇ।ਉਨ੍ਹਾਂ ਅੱਗੇ ਕਿਹਾ ਕਿ 11 ਮਾਰਚ ਤੋਂ ਪਹਿਲਾਂ ਉਨ੍ਹਾਂ ਪਾਰਟੀ ਵਰਕਰਾਂ ਨੂੰ ਕਿਹਾ ਸੀ ਕਿ ਅਗਰ ਉਨ੍ਹਾਂ ਦੀ ਜਿੱਤ ਹੁੰਦੀ ਹੈ ਤਾਂ ਉਹ ਕੋਈ ਜਸ਼ਨ ਨਹੀਂ ਮਨਾਉਣਗੇ ਅਤੇ ਜੇਕਰ ਹਾਰ ਵੀ ਹੋਈ ਤਾਂ ਉਹ ਨਿਰਾਸ ਹੋਕੇ ਘਰੇ ਨਹੀਂ ਬੈਠਣਗੇ ਸਗੋਂ ਹਲਕੇ ਦੇ ਲੋਕਾਂ ਦੇ ਹੱਕਾਂ ਦੀ ਅਵਾਜ ਬੁਲੰਦ ਕਰਦੇ ਰਹਿਣਗੇ।ਅਰਸ਼ਦ ਡਾਲੀ ਨੇ ਚੋਣਾਂ ਵਿਚ ਸਾਥ ਦੇਣ ਵਾਲੇ ਵੋਟਰਾਂ ਅਤੇ ਪਾਰਟੀ ਵਰਕਰਾਂ ਦਾ ਧੰਨਵਾਦ ਕੀਤਾ।

Check Also

ਸ੍ਰੀ ਗੁਰੂ ਰਵਿਦਾਸ ਜੀ ਦੇ 650ਵੇਂ ਪ੍ਰਕਾਸ਼ ਉਤਸਵ ਨੂੰ ਸਮਰਪਿਤ 6.50 ਲੱਖ ਬੂਟੇ ਲਗਾਉਣ ਦੀ ਮੁਹਿੰਮ ਜਾਰੀ

ਅੰਮ੍ਰਿਤਸਰ, 13 ਅਗਸਤ (ਸੁਖਬੀਰ ਸਿੰਘ)¸-  ਸ੍ਰੀ ਗੁਰੂ ਰਵਿਦਾਸ ਜੀ ਦੇ 650ਵੇਂ ਪ੍ਰਕਾਸ਼ ਉਤਸਵ ਨੂੰ ਸਮਰਪਿਤ …

Leave a Reply