Tuesday, June 23, 2026

ਅਸਲ੍ਹਾ ਡੀਪੂ ਵੱਲ੍ਹਾ ਦੇ ਆਲੇ-ਦੁਆਲੇ ਜਲਨਸ਼ੀਲ ਪਦਾਰਥਾਂ ਦੀ ਵਰਤੋਂ ’ਤੇ ਪਾਬੰਦੀ

ਅੰਮ੍ਰਿਤਸਰ, 4 ਅਪ੍ਰੈਲ (ਪੰਜਾਬ ਪੋਸਟ- ਜਗਦੀਪ ਸਿੰਘ ਸੱਗੂ) – ਕਮਿਸ਼ਨਰ ਪੁਲਿਸ-ਕਮ-ਕਾਰਜਕਾਰੀ ਮੈਜਿਸਟ੍ਰੇਟ ਅੰਮ੍ਰਿਤਸਰ ਸ੍ਰੀ ਜੀ.ਨਾਗੇਸ਼ਵਰ ਰਾਓ, ਆਈ.ਪੀ.ਐਸ ਨੇ ਜ਼ਾਬਤਾ ਫ਼ੌਜਦਾਰੀ ਸੰਘਤਾ 1973 ਦੀ ਧਾਰਾ 144 ਅਧੀਨ ਪ੍ਰਾਪਤ ਹੋਏ ਅਧਿਕਾਰਾਂ ਦੀ ਵਰਤੋਂ ਕਰਦਿਆਂ  ਆਪਣੇ ਅਧਿਕਾਰ ਖੇਤਰ ਵਿਚ ਪੈਂਦੇ ਥਾਣਿਆਂ ਦੇ ਇਲਾਕਿਆਂ ਅੰਦਰ ਅਸਲ੍ਹਾ ਭਡਾਰ ਵੱਲ੍ਹਾ ਦੇ ਆਲੇ-ਦੁਆਲੇ 1000 ਵਰਗ ਗਜ਼ ਦੇ ਖੇਤਰਾਂ ਵਿਚ ਲੋਕਾਂ ਦੁਆਰਾ ਜਲਨਸ਼ੀਲ ਪਦਾਰਥਾਂ ਦੀ ਵਰਤੋਂ ਕਰਨ ਅਤੇ ਅਣਅਧਿਕਾਰਤ ਉਸਾਰੀਆਂ ’ਤੇ ਮੁਕੰਮਲ ਪਾਬੰਦੀ ਲਗਾਉਣ ਦੇ ਹੁਕਮ ਜਾਰੀ ਕੀਤੇ ਹਨ।ਇਹ ਪਾਬੰਦੀ ਦਾ ਹੁਕਮ ਸਖਤੀ ਨਾਲ 2 ਜੂਨ 2017 ਤੱਕ ਲਾਗੂ ਰਹੇਗਾ।
ਜਾਰੀ ਹੁਕਮ ਵਿਚ ਕਿਹਾ ਗਿਆ ਹੈ ਕਿ ਇਹ ਧਿਆਨ ਵਿਚ ਆਇਆ ਹੈ ਕਿ ਜ਼ਿਲ੍ਹਾ ਅੰਮ੍ਰਿਤਸਰ ਵਿਚ ਅਸਲ੍ਹਾ ਭੰਡਾਰ ਵੱਲ੍ਹਾ ਦੇ ਆਲੇ-ਦੁਆਲੇ 1000 ਵਰਗ ਗਜ਼ ਦੇ ਖੇਤਰਾਂ ਵਿਚ ਲੋਕਾਂ ਦੁਆਰਾ ਜਲਨਸ਼ੀਲ ਪਰਦਾਰਥਾਂ ਦੀ ਵਰਤੋਂ ਕਰਨ ਅਤੇ ਅਣਅਧਿਕਾਰਤ ਉਸਾਰੀਆਂ ਕੀਤੀਆਂ ਜਾ ਰਹੀਆਂ ਹਨ, ਜਿਸ ਨਾਲ ਕਿਸੇ ਅਣਸੁਖਾਵੀਂ ਘਟਨਾ ਦੇ ਵਾਪਰਨ ਦਾ ਡਰ ਬਣਿਆ ਰਹਿੰਦਾ ਹੈ।ਇਸ ਲਈ ਮਨੁੱਖੀ ਜਾਨਾਂ ਅਤੇ ਸਰਕਾਰੀ ਜਾਇਦਾਦ ਨੂੰ ਬਚਾਉਣ ਦੇ ਮੰਤਵ ਨਾਲ ਅਸਲ੍ਹਾ ਭੰਡਾਰ ਵੱਲ੍ਹਾ ਦੇ ਆਲੇ-ਦੁਆਲੇ 1000 ਵਰਗ ਗਜ਼ ਦੇ ਖੇਤਰ ਵਿਚ ਜਲਨਸ਼ੀਲ ਪਦਾਰਥਾਂ ਦੀ ਵਰਤੋ ਕਰਨ ਅਤੇ ਅਣਅਧਿਕਾਰਤ ਉਸਾਰੀਆਂ ਨਾ ਕਰਨ ਲਈ ਤੇਜ਼ੀ ਨਾਲ ਉਪਰਾਲੇ ਕਰਨ ਦੀ ਲੋੜ ਹੈ।

Check Also

ਪੰਜਾਬ ਸਟੇਟ ਟਰੇਡਰਜ਼ ਕਮਿਸ਼ਨ ਵਲੋਂ ਵਪਾਰ ਮਿਲਣੀ ਦਾ ਆਯੋਜਨ

ਵਿਧਾਇਕ ਗੁਪਤਾ ਨੇ ਸੁਣੀਆਂ ਵਪਾਰੀਆਂ ਦੀਆਂ ਸਮੱਸਿਆਵਾਂ ਅੰਮ੍ਰਿਤਸਰ, 22 ਜੂਨ (ਜਗਦੀਪ ਸਿੰਘ) – ਪੰਜਾਬ ਸਟੇਟ …

Leave a Reply