ਅੰਮ੍ਰਿਤਸਰ,
5 ਅਪ੍ਰੈਲ (ਪੰਜਾਬ ਪੋਸਟ- ਜਗਦੀਪ ਸਿੰਘ ਸੱਗੂ) – ਖੇਤੀਬਾੜੀ ਵਿਭਾਗ ਵੱਲੋਂ ਸਾਉਣੀ ਦੀਆਂ ਫਸਲਾਂ ਦੀ ਕਾਸ਼ਤ ਸਬੰਧੀ ਤਕਨੀਕੀ ਜਾਣਕਾਰੀ ਦੇਣ ਲਈ ਜ਼ਿਲਾ ਪੱਧਰ ਦਾ ਕਿਸਾਨ ਸਿਖਲਾਈ ਕੈਂਪ/ਪ੍ਰਦਰਸ਼ਨੀ ਮਿਤੀ 7 ਅਪ੍ਰੈਲ ਸ਼ੁੱਕਰਵਾਰ ਨੂੰ ਖਾਲਸਾ ਕਾਲਜ ਅੰਮਿ੍ਰਤਸਰ (ਖੇਤੀਬਾੜੀ ਵਿੰਗ) ਵਿਖੇ ਲਗਾਈ ਜਾ ਰਹੀ ਹੈ। ਇਸ ਕੈਂਪ ਦੇ ਮੁੱਖ ਮਹਿਮਾਨ ਮਾਨਯੋਗ ਸੁਖਬਿੰਦਰ ਸਿੰਘ ਸਰਕਾਰੀਆ ਐਮ ਐਲ ਏ ਹਲਕਾ ਰਾਜਾ ਸਾਂਸੀ ਹੋਣਗੇ, ਮਾਨਯੋਗ ਸ਼੍ਰੀ ਕਮਲਦੀਪ ਸਿੰਘ ਸੰਘਾ, ਆਈ ਏ ਐਸ, ਡਿਪਟੀ ਕਮਿਸ਼ਨਰ ਇਸ ਕੈਂਪ ਦੀ ਪ੍ਰਧਾਨਗੀ ਕਰਨਗੇ ਅਤੇ ਮਾਨਯੋਗ ਸ਼੍ਰੀ ਜਸਬੀਰ ਸਿੰਘ ਬੈਂਸ ਸੰਯੁਕਤ ਡਾਇਰੈਕਟਰ (ਘਣੀ ਖੇਤੀ) ਖੇਤੀਬਾੜੀ ਵਿਭਾਗ ਪੰਜਾਬ ਇਸ ਕੈਂਪ ਦੇ ਵਿਸ਼ੇਸ਼ ਮਹਿਮਾਨ ਹੋਣਗੇ। ਇਸ ਕੈਂਪ ਵਿੱਚ ਕਿਸਾਨਾਂ ਨੂੰ ਸਾਉਣੀ ਦੀਆਂ ਫਸਲਾਂ ਬਾਰੇ ਖੇਤੀਬਾੜੀ ਵਿਭਾਗ ਅਤੇ ਪੰਜਾਬ ਖੇਤੀਬਾੜੀ ਯੂਨੀਵਰਸਿਟੀ ਲੁਧਿਆਣਾ ਦੇ ਮਾਹਿਰਾਂ ਵਲੋਂ ਨਵੀਨਤਮ ਅਤੇ ਤਕਨੀਤੀ ਜਾਣਕਾਰੀ ਦਿੱਤੀ ਜਾਣੀ ਹੈ। ਇਹ ਕੈਂਪ ਸਵੇਰੇ 10.00 ਵਜੇ ਤੋਂ ਲੈ ਕੇ 3.00 ਵਜੇ ਤੱਕ ਚਲੇਗਾ। ਇਸ ਮੌਕੇ ਵੱਖ ਵੱਖ ਸਰਕਾਰੀ ਅਤੇ ਗੈਰ ਸਰਕਾਰੀ ਵਿਭਾਗਾਂ ਵੱਲੋਂ ਨੁਮਾਇਸ਼ ਅਤੇ ਪ੍ਰਦਰਸ਼ਨੀਆਂ ਵੀ ਲਗਾਈਆਂ ਜਾਣਗੀਆਂ।
Check Also
ਖ਼ਾਲਸਾ ਕਾਲਜ ਵਿਖੇ ਬੀ.ਐਸਸੀ (ਆਨਰਜ਼) ਐਗਰੀਕਲਚਰ ਦਾ ਹੋਇਆ ਦਾਖਲਾ ਟੈਸਟ
ਅੰਮ੍ਰਿਤਸਰ, 25 ਜੂਨ (ਸੁਖਬੀਰ ਸਿੰਘ ਖੁਰਮਣੀਆਂ) – ਖ਼ਾਲਸਾ ਕਾਲਜ ਵਿਖੇ ਬੀ.ਐਸ.ਸੀ ਐਗਰੀਕਲਚਰ ਸਮੈਸਟਰ ਪਹਿਲਾ ਲਈ …
Punjab Post Daily Online Newspaper & Print Media