ਸਮਰਾਲਾ, 05 ਅਪ੍ਰੈਲ (ਪੰਜਾਬ ਪੋਸਟ- ਕੰਗ) – 38ਵੀਆਂ ਨੈਸ਼ਨਲ ਮਾਸਟਰ ਐਥਲੇਟਿਕਸ ਚੈਪੀਅਨਸ਼ਿਪ 2017 ਜੋ ਬੀਤੇ ਦਿਨੀਂ ਇਲਾਹਾਬਾਦ ਵਿਖੇ ਸੰਪਨ ਹੋਈ। ਜਿਸ ਵਿੱਚ ਸਮਰਾਲਾ ਇਲਾਕੇ ਦੇ 69 ਸਾਲਾ ਨੌਜਵਾਨ ਹਰਭਜਨ ਸਿੰਘ ਨੇ ਭਾਗ ਲਿਆ ਅਤੇ ਦੋ ਚਾਂਦੀ ਦੇ ਤਗਮੇ ਜਿੱਤ ਕੇ ਸਮਰਾਲਾ ਇਲਾਕੇ ਦਾ ਨਾਂ ਰੌਸ਼ਨ ਕੀਤਾ। ਪਿੰਡ ਮਾਦਪੁਰ ਦੇ ਹਰਭਜਨ ਸਿੰਘ ਜੋ ਸਾਲ 2011 ਤੋਂ ਲਗਾਤਾਰ ਇਨਾਂ ਖੇਡਾਂ ਵਿੱਚ ਭਾਗ ਲੈਂਦੇ ਆ ਰਹੇ ਹਨ, ਨੇ ਇਸ ਵਾਰ ਫਿਰ ਆਪਣੀ ਤਾਕਤ ਦਾ ਮੁਜ਼ਾਹਰਾ ਕਰਦੇ ਹੋਏ 69 ਸਾਲ ਦੀ ਉਮਰ ਦੇ ਵਰਗ ਵਿੱਚ 400 ਮੀਟਰ ਫਲੈਟ ਵਿੱਚ ਆਪਣੀ ਰੇਸ 1.16.60 ਸੈਕਿੰਟ ਵਿੱਚ ਪੂਰੀ ਕਰਕੇ ਚਾਂਦੀ ਦਾ ਤਗਮਾ ਹਾਸਲ ਕੀਤਾ। ਰਿਲੇਅ ਦੌੜ 4 400 ਮੀਟਰ ਵਿੱਚ ਵੀ ਦੂਜਾ ਸਥਾਨ ਹਾਸਲ ਕਰਕੇ ਚਾਂਦੀ ਦਾ ਮੈਡਲ ਪ੍ਰਾਪਤ ਕੀਤਾ। ਹਰਭਜਨ ਸਿੰਘ ਨੇ ਆਪਣੀ ਕਾਰਗੁਜ਼ਾਰੀ ਸਬੰਧੀ ਸੰਤੁਸ਼ਟੀ ਜਾਹਰ ਕਰਦੇ ਹੋਏ ਕਿਹਾ ਕਿ ਅਗਲੇ ਸਾਲ ਉਹ ਹੋਰ ਮਿਹਨਤ ਕਰਕੇ ਸੋਨੇ ਦਾ ਮੈਡਲ ਹਾਸਲ ਕਰਨਗੇ ਅਤੇ ਸਮਰਾਲਾ ਇਲਾਕੇ ਦਾ ਨਾਂ ਰੌਸ਼ਨ ਕਰਨਗੇ। ਉਨਾਂ ਦੀਆਂ ਇਨਾਂ ਪ੍ਰਾਪਤੀਆਂ ਬਦਲੇ ਇਲਾਕੇ ਦੀਆਂ ਸਮਾਜਿਕ ਅਤੇ ਸਾਹਿਤਕ ਜਥੇਬੰਦੀਆਂ ਵੱਲੋਂ ਵਧਾਈਆਂ ਦਿੱਤੀਆਂ ਗਈਆਂ।
Check Also
ਖ਼ਾਲਸਾ ਕਾਲਜ ਵਿਖੇ ਬੀ.ਐਸਸੀ (ਆਨਰਜ਼) ਐਗਰੀਕਲਚਰ ਦਾ ਹੋਇਆ ਦਾਖਲਾ ਟੈਸਟ
ਅੰਮ੍ਰਿਤਸਰ, 25 ਜੂਨ (ਸੁਖਬੀਰ ਸਿੰਘ ਖੁਰਮਣੀਆਂ) – ਖ਼ਾਲਸਾ ਕਾਲਜ ਵਿਖੇ ਬੀ.ਐਸ.ਸੀ ਐਗਰੀਕਲਚਰ ਸਮੈਸਟਰ ਪਹਿਲਾ ਲਈ …
Punjab Post Daily Online Newspaper & Print Media