ਅੰਮ੍ਰਿਤਸਰ, 6 ਅਪ੍ਰੈਲ (ਪੰਜਾਬ ਪੋਸਟ ਜਗਦੀਪ ਸਿੰਘ ਸੱਗੂ)- ਅੰਮ੍ਰਿਤਸਰ ਤੋਂ ਮੈਂਬਰ ਪਾਰਲੀਮੈਂਟ ਗੁਰਜੀਤ ਸਿੰਘ ਔਜਲਾ ਨੇ ਅੱਜ ਆਲ ਇੰਡੀਆ ਕਾਂਗਰਸ ਕਮੇਟੀ ਦੇ ਕੌਮੀ ਪ੍ਰਧਾਨ ਸ੍ਰੀਮਤੀ ਸੋਨੀਆ ਗਾਂਧੀ ਨਾਲ ਉਨ੍ਹਾਂ ਦੇ 10 ਜਨਪਥ ਸਥਿਤ ਘਰ ਵਿੱਚ ਮੁਲਕਾਤ ਕੀਤੀ।
ਔਜਲਾ ਨੇ ਨਾਲ ਉਨ੍ਹਾਂ ਦੀ ਧਰਮ ਪਤਨੀ ਉਦਲੀਬ ਕੌਰ ਰਾਏ ਔਜਲਾ ਵੀ ਸਨ। ਸ੍ਰੀਮਤੀ ਗਾਂਧੀ ਨੇ ਗੁਰਜੀਤ ਸਿੰਘ ਔਜਲਾ ਨੂੰ ਰਿਕਾਰਡਤੋੜ ਵੋਟਾਂ ਦੇ ਨਾਲ ਜਿੱਤ ਹਾਸਲ ਕਰਨ ’ਤੇ ਜਿਥੇ ਵਧਾਈ ਦਿੱਤੀ, ਉਥੇ ਗੁਰਜੀਤ ਔਜਲਾ ਨੇ ਉਨ੍ਹਾਂ ਦਾ ਧੰਨਵਾਦ ਕੀਤਾ।
ਮੁਲਾਕਾਤ ਸਬੰਧੀ ਗੱਲਬਾਤ ਕਰਦਿਆਂ ਔਜਲਾ ਨੇ ਦੱਸਿਆ ਕਿ ਸ੍ਰੀਮਤੀ ਸੋਨੀਆ ਗਾਂਧੀ ਨਾਲ ਹੋਈ ਮੁਲਾਕਾਤ ਨਾਲ ਉਹ ਬਹੁਤ ਖੁਸ਼ ਹਨ ਅਤੇ ਉਨ੍ਹਾਂ ਨੂੰ ਸ੍ਰੀਮਤੀ ਗਾਂਧੀ ਨੇ ਪੰਜਾਬ ਦੇ ਭਲੇ ਦੀ ਅਵਾਜ਼ ਲੋਕ ਸਭਾ ਵਿਚ ਉਠਾਉਣ ਲਈ ਹੱਲਾਸ਼ੇਰੀ ਦਿੱਤੀ ਹੈ ਅਤੇ ਪੰਜਾਬ ਵਿਚ ਕੈਪਟਨ ਅਮਰਿੰਦਰ ਸਿੰਘ ਦੀ ਸਰਕਾਰ ਨੂੰ ਸ਼ੁਭ ਇਛਾਵਾਂ ਭੇਜਦਿਆਂ ਕਿਹਾ ਹੈ ਕਿ ਉਨ੍ਹਾਂ ਨੂੰ ਆਸ ਹੈ ਕਿ ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ’ਚ ਪੰਜਾਬ ਖੁਸ਼ਹਾਲ ਹੋਵੇਗਾ।ਸ੍ਰੀਮਤੀ ਸੋਨੀਆ ਗਾਂਧੀ ਨੇ ਕਿਹਾ ਕਿ ਡਾ. ਮਨਮੋਹਨ ਸਿੰਘ ਦੀ ਸਰਕਾਰ ਵੱਲੋਂ ਜੋ ਪੰਜਾਬ ਦੇ ਭਲੇ ਦੇ ਲਈ ਕੰਮ ਕੀਤੇ ਗਏ ਸਨ, ਉਨਾਂ ਦੇ ਮੁਕਾਬਲੇ ਮੋਦੀ ਸਰਕਾਰ ਪੰਜਾਬ ਦੇ ਨਾਲ ਵਿੱਤਕਰਾ ਕਰ ਰਹੀ ਹੈ। ਅੋਜਲਾ ਨੇ ਸੋਨੀਆ ਗਾਂਧੀ ਨੂੰ ਭਰੋਸਾ ਦਿਤਾ ਕਿ ਉਹ ਕੇਂਦਰ ਵਿਚ ਵਿਰੋਧੀ ਧਿਰ ਵਜੋਂ ਪੰਜਾਬ ਦੇ ਲੋਕਾਂ ਦੀ ਅਵਾਜ਼ ਨੂੰ ਉਠਾਉਣਗੇ।
Check Also
ਮੇਰੀ ਰਸੋਈ’ ਸਕੀਮ ਤਹਿਤ ਵੰਡੀਆਂ ਰਾਸ਼ਨ ਕਿੱਟਾਂ ਨੇ 27 ਲੱਖ ਦਾ ਅੰਕੜਾ ਕੀਤਾ ਪਾਰ – ਡਾ. ਜਸਬੀਰ ਸਿੰਘ
‘ਅੰਮ੍ਰਿਤਸਰ, 15 ਜੁਲਾਈ (ਸੁਖਬੀਰ ਸਿੰਘ) – ਹਲਕਾ ਅੰਮ੍ਰਿਤਸਰ ਪੱਛਮੀ ਦੇ ਵਿਧਾਇਕ ਡਾ. ਜਸਬੀਰ ਸਿੰਘ ਨੇ …
Punjab Post Daily Online Newspaper & Print Media