Monday, June 29, 2026

ਪੰਜਾਬ ‘ਚ 8 ਅਪ੍ਰੈਲ ਨੂੰ ਸਰਕਾਰੀ ਛੁੱਟੀ ਦਾ ਐਲਾਨ

ਸੰਦੌੜ, 6 ਅ੍ਰਪੈਲ (ਪੰਜਾਬ ਪੋਸਟ- ਹਰਮਿੰਦਰ ਸਿੰਘ ਭੱਟ) – ਪੰਜਾਬ ਸਰਕਾਰ ਨੇ ਗੁਰੂ ਨਾਭਾ ਦਾਸ ਦੇ ਜਨਮ ਦਿਹਾੜੇ ਮੌਕੇ 8 ਅਪ੍ਰੈਲ ਨੂੰ ਜਨਤਕ ਛੁੱਟੀ ਦਾ ਐਲਾਨ ਕੀਤਾ ਹੈ।ਸਰਕਾਰ ਦੇ ਆਦੇਸ਼ਾਂ ਮੁਤਾਬਕ ਇਸ ਦਿਨ ਸੂਬੇ ਦੇ ਸਾਰੇ ਸਰਕਾਰੀ ਤੇ ਅਰਧ ਸਰਕਾਰੀ ਅਦਾਰਿਆਂ ਸਮੇਤ ਸਾਰੇ ਸਕੂਲ, ਕਾਲਜ ਆਦਿ ਬੰਦ ਰਹਿਣਗੇ।ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਸੂਬੇ ਦੇ ਸਾਰੇ ਜ਼ਿਲ੍ਹਾ ਅਧਿਕਾਰੀਆਂ ਨੂੰ ਖਰਾਬ ਮੌਸਮ ਦੌਰਾਨ ਮੀਂਹ ਤੇ ਗੜੇਮਾਰੀ ਕਾਰਨ ਬਰਬਾਦ ਹੋਈਆਂ ਕਿਸਾਨਾਂ ਦੀਆਂ ਫਸਲਾਂ ਦੀ ਗਰਦਾਵਰੀ ਦੇ ਹੁਕਮ ਵੀ ਜਾਰੀ ਕੀਤੇ ਹਨ।

Check Also

ਸਿਹਤ ਵਿਭਾਗ ਵੱਲੋਂ ਪਲਸ ਪੋਲੀਓ ਮੁਹਿੰਮ ਦੀ ਸ਼ੁਰੂੂਆਤ

ਨੰਨ੍ਹੇ ਬੱਚਿਆਂ ਨੂੰ ਪੋਲੀਓ ਦੀਆਂ ਬੂੰਦਾਂ ਪਿਲਾ ਕੇ ਕੀਤਾ ਆਗਾਜ਼ ਅੰਮ੍ਰਿਤਸਰ, 28 ਜੂਨ (ਜਗਦੀਪ ਸਿੰਘ) …

Leave a Reply