Tuesday, November 24, 2026

ਸੁਸਾਇਟੀ ਵਲੋਂ ਧਾਰਮਿਕ ਸਮਾਗਮ ਆਯੋਜਿਤ

ਬਠਿੰਡਾ, 7 ਅਪ੍ਰੈਲ (ਪੰਜਾਬ ਪੋਸਟ- ਅਵਤਾਰ ਸਿੰਘ ਕੈਂਥ, ਜਸਵਿੰਦਰ ਸਿੰਘ ਜੱਸੀ) – ਸਥਾਨਕ ਸ਼ਹਿਰ ਦੀ ਨਿਰੋਲ ਧਾਰਮਿਕ ਜਥੇਬੰਦੀ ਸ੍ਰੀ ਸੁਖਮਨੀ ਸਾਹਿਬ ਸੇਵਾ ਸੁਸਾਇਟੀ ਵਲੋਂ ਵਿਸੇਸ਼ ਤੌਰ ’ਤੇ ਸ਼ੁਕਰਵਾਰ ਵਾਲੇ ਦਿਨ ਬੀਬੀ ਤੇਜਿੰਦਰ ਕੌਰ ਪਤਨੀ ਸਵ: ਹਰਜਿੰਦਰ ਸਿੰਘ ਵਾਸੀ ਕਰਤਾਰ ਬਸਤੀ ਦੇ ਗ੍ਰਹਿ ਵਿਖੇ ਧਾਰਮਿਕ ਸਮਾਗਮ ਕੀਤਾ ਗਿਆ।PPN0704201702ਸੁਸਾਇਟੀ ਦੇ ਮੈਂਬਰਾਂ ਵਲੋਂ  ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਹਜ਼ੂਰੀ ਵਿਚ ਨਿਤਨੇਮ ਦੀਆਂ ਬਾਣੀਆਂ ਤੇ ਸ੍ਰੀ ਸੁਖਮਨੀ ਸਾਹਿਬ ਜੀ ਦੇ ਪਾਠ ਸੰਗਤੀ ਰੂਪ ਕੀਤੇ ਗਏ।ਕਿਸ਼ਨ ਸਿੰਘ ਅਤੇ ਅਵਤਾਰ ਸਿੰਘ ਵਲੋ ਸਬਦ ਕੀਰਤਨ ਗਾਇਨ ਕੀਤਾ ਗਿਆ। ਇਨਾਂ ਤੋਂ ਇਲਾਵਾ ਜਰਨੈਲ ਸਿੰਘ, ਗੁਰਿੰਦਰਜੀਤ ਸਿੰਘ ਡਿੰਪੀ, ਕੁਲਦੀਪ ਸਿੰਘ ਪੱਪੂ, ਦਿਲਜੀਤ ਸਿੰਘ, ਜੋਗਿੰਦਰ ਸਿੰਘ ਮੱਕੜ, ਸੁਖਵਿੰਦਰ ਸਿੰਘ ਮੱਕੜ, ਹਰਜਿੰਦਰ ਸਿੰਘ ਰਾਣਾ ਆਦਿ ਮੈਂਬਰਾਂ ਵਲੋਂ ਭਾਗ ਲਿਆ ਗਿਆ। ਸੁਸਾਇਟੀ ਵਲੋਂ ਵਿਸ਼ੇਸ਼ ਤੌਰ ’ਤੇ ਤਿਆਰ ਕੀਤਾ ਸਨਮਾਨ ਚਿੰਨ ਗ੍ਰਹਿ ਵਾਸੀ ਪਰਿਵਾਰ ਨੂੰ ਦੇ ਕੇ ਸੁਸਾਇਟੀ ਮੈਂਬਰਾਂ ਵਲੋਂ ਸਨਮਨਿਤ ਕੀਤਾ ਗਿਆ।

Check Also

ਖਾਲਸਾ ਕਾਲਜ ਵਿਖੇ “ਮਲਟੀਪਲ ਰਿਗ੍ਰੈਸ਼ਨ ਵਿਸ਼ਲੇਸ਼ਣ” ਵਿਸ਼ੇ ’ਤੇ ਵਰਕਸ਼ਾਪ

ਅੰਮ੍ਰਿਤਸਰ, 24 ਨਵੰਬਰ (ਸੁਖਬੀਰ ਸਿੰਘ ਖੁਰਮਣੀਆਂ) – ਖਾਲਸਾ ਕਾਲਜ ਦੇ ਕਾਮਰਸ ਅਤੇ ਬਿਜ਼ਨਸ ਐਡਮਿਨਿਸਟ੍ਰੇਸ਼ਨ ਵਿਭਾਗ …

Leave a Reply