ਸੰਦੌੜ, 7 ਅਪ੍ਰੈਲ (ਪੰਜਾਬ ਪੋਸਟ- ਹਰਮਿੰਦਰ ਸਿੰਘ ਭੱਟ) – ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਕੁਠਾਲਾ ਤੋਂ ਪਦਉਨਤ ਹੋ ਕੇ ਪਿ੍ਰੰਸੀਪਲ ਬਣੇ ਮੈਡਮ ਰਵਿੰਦਰ ਕੌਰ ਲੈਕਚਰਾਰ ਕਮਿਸਟਰੀ ਨੇ ਸਰਕਾਰੀ ਸੀਨੀਅਰ ਸੈਕੰਡ
ਸਕੂਲ ਦਸੌਦਾ ਸਿੰਘ ਵਾਲਾ ਵਿਖੇ ਬਤੌਰ ਪਿ੍ਰੰਸੀਪਲ ਆਪਣਾ ਅਹੱਦਾ ਸੰਭਾਲ ਲਿਆ ਹੈ।ਇਸ ਮੌਕੇ ਗੱਲਬਾਤ ਕਰਦਿਆਂ ਪਿ੍ਰੰਸੀਪਲ ਮੈਡਮ ਰਵਿੰਦਰ ਕੌਰ ਨੇ ਕਿਹਾ ਕਿ ਸਮੂਹ ਸਟਾਫ ਦੇ ਸਹਿਯੋਗ ਨਾਲ ਉਹ ਸਕੂਲ ਨੂੰ ਬੁਲੰਦੀਆਂ ‘ਤੇ ਲ਼ੈ ਕੇ ਜਾਣ ਲਈ ਸਖਤ ਮਿਹਨਤ ਕਰਨਗੇ ਅਤੇ ਵਿਦਿਆਰਥੀਆਂ ਦੀ ਭਲਾਈ ਦੇ ਲਈ ਹਮੇਸ਼ਾਂ ਯਤਨਸ਼ੀਲ ਰਹਿਣਗੇ।ਇਸ ਮੌਕੇ ਮਾਸਟਰ ਇਕਬਾਲ ਸਿੰਘ ਸੰਦੌੜ, ਮਲਕੀਤ ਸਿੰਘ, ਗੁਰਮੇਲ ਸਿੰਘ, ਮੈਡਮ ਗੁਰਮੀਤ ਕੌਰ, ਮੈਡਮ ਅਰਵਿੰਦਰ ਕੌਰ, ਸਰਬਜੀਤ ਕੌਰ ਸਮੇਤ ਸਮੂਹ ਸਟਾਫ ਮੈਂਬਰ ਹਾਜ਼ਰ ਸਨ।
Check Also
ਉਸਾਰੀ ਕਿਰਤੀਆਂ ਲਈ 4.83 ਕਰੋੜ ਦੀਆਂ ਭਲਾਈ ਸਕੀਮਾਂ ਦੀ ਸਿਫ਼ਾਰਸ਼
ਅੰਮ੍ਰਿਤਸਰ, 10 ਜੂਨ (ਸੁਖਬੀਰ ਸਿੰਘ) – ਕਿਰਤੀਆਂ ਦੇ ਅਧਿਕਾਰਾਂ ਅਤੇ ਭਲਾਈ ਦੀ ਰੱਖਿਆ ਲਈ ਇੱਕ …
Punjab Post Daily Online Newspaper & Print Media