ਅੰਮਿ੍ਰਤਸਰ, 7 ਅਪ੍ਰੈਲ (ਪੰਜਾਬ ਪੋਸਟ- ਜਗਦੀਪ ਸਿੰਘ ਸੱਗੂ) – ਜ਼ਿਲਾ ਮੈਜਿਸਟ੍ਰੇਟ ਅੰਮਿ੍ਰਤਸਰ ਸ੍ਰੀ ਕਮਲਦੀਪ ਸਿੰਘ ਸੰਘਾ ਨੇ ਜ਼ਾਬਤਾ ਫ਼ੌਜਦਾਰੀ ਸੰਘਤਾ, 1973 ਦੀ ਧਾਰਾ 144 ਅਧੀਨ ਪ੍ਰਾਪਤ ਅਧਿਕਾਰਾਂ ਦੀ ਵਰਤੋਂ ਕਰਦਿਆਂ ਜ਼ਿਲਾ ਅੰਮਿ੍ਰਤਸਰ ਦੀ ਹਦੂਦ ਅੰਦਰ ਸ਼ਾਮ 7 ਵਜੇ ਤੋਂ ਸਵੇਰੇ 9 ਵਜੇ ਤੱਕ ਕੰਬਾਈਨ ਰਾਹੀਂ ਕਣਕ ਦੀ ਕਟਾਈ ’ਤੇ ਮੁਕੰਮਲ ਪਾਬੰਦੀ ਦੇ ਹੁਕਮ ਜਾਰੀ ਕੀਤੇ ਹਨ।
ਜਾਰੀ ਹੁਕਮ ਵਿਚ ਕਿਹਾ ਗਿਆ ਹੈ ਕਿ ਰਬੀ ਦਾ ਸੀਜ਼ਨ ਸ਼ੁਰੂ ਹੋਣ ਉਪਰੰਤ ਜ਼ਿਲਾ ਅੰਮਿ੍ਰਤਸਰ ਦੀਆਂ ਮੰਡੀਆਂ ਵਿਚ ਕਣਕ ਦੀ ਆਮਦ ਸ਼ੁਰੂ ਹੋ ਗਈ ਹੈ। ਹਾਰਵੈਸਟਰ ਕੰਬਾਈਨ ਵਾਲਿਆਂ ਵੱਲੋਂ ਕਣਕ ਨੂੰ ਸਹੀ ਤਰਾਂ ਪੱਕਣ ਤੋਂ ਪਹਿਲਾਂ ਵੱਧ ਨਮੀ ਵਾਲੀ ਕਣਕ ਕੱਟ ਦਿੱਤੀ ਜਾਦੀ ਹੈ ਅਤੇ ਅਤੇ ਕਿਸਾਨਾਂ ਵੱਲੋਂ ਵੱਧ ਨਮੀ ਵਾਲੀ ਕਣਕ ਮੰਡੀਆਂ ਵਿਚ ਲਿਆਉਣ ਕਾਰਨ ਖ਼ਰੀਦ ਏਜੰਸੀਆਂ ਵੱਲੋਂ ਕਣਕ ਦੀ ਬੋਲੀ ਨਹੀਂ ਕੀਤੀ ਜਾਂਦੀ, ਜਿਸ ਕਾਰਨ ਮੰਡੀਆਂ ਵਿਚ ਤਣਾਅਪੂਰਨ ਸਥਿਤੀ ਪੈਦਾ ਹੋਣ ਦੀ ਸੰਭਾਵਨਾ ਬਣ ਜਾਂਦੀ ਹੈ। ਇਸ ਸਥਿਤੀ ਨੂੰ ਤੁਰੰਤ ਨਿਪਟਾਉਣ ਦੀ ਅਤਿਅੰਤ ਲੋੜ ਹੈ। ਇਸ ਲਈ ਇਹ ਹੁਕਮ 29 ਮਈ 2017 ਤੱਕ ਲਾਗੂ ਰਹੇਗਾ।
Check Also
ਖ਼ਾਲਸਾ ਕਾਲਜ ਵੱਲੋਂ ਤਿਰੰਗਾ ਰੈਲੀ, ਰਾਸ਼ਟਰੀ ਝੰਡੇ-ਤਿਰੰਗੇ ਦੀ ਮਹੱਤਤਾ ਪ੍ਰਤੀ ਕੀਤਾ ਜਾਗਰੂਕ
ਅੰਮ੍ਰਿਤਸਰ, 21 ਅਗਸਤ (ਸੁਖਬੀਰ ਸਿੰਘ ਖੁਰਮਣੀਆਂ)¸- ਖ਼ਾਲਸਾ ਕਾਲਜ ਵਿਖੇ ਦੇਸ਼-ਵਿਆਪੀ ‘ਹਰ ਘਰ ਤਿਰੰਗਾ’ ਮੁਹਿੰਮ ਤਹਿਤ …
Punjab Post Daily Online Newspaper & Print Media