ਬਠਿੰਡਾ, 9 ਅਪ੍ਰੈਲ (ਪੰਜਾਬ ਪੋਸਟ- ਅਵਤਾਰ ਸਿੰਘ ਕੈਂਥ, ਜਸਵਿੰਦਰ ਸਿੰਘ ਜੱਸੀ) – ਸਥਾਨਕ ਸ਼ਹਿਰ ਦੀ ਨਿਰੋਲ ਧਾਰਮਿਕ ਜਥੇਬੰਦੀ ਸ੍ਰੀ ਸੁਖਮਨੀ ਸਾਹਿਬ ਸੇਵਾ ਸੁਸਾਇਟੀ ਵਲੋਂ ਹਫ਼ਤਾਵਾਰੀ ਸਮਾਗਮ ਸਰਬਜੀਤ ਸਿੰਘ ਵਾਸੀ ਮਹੁੱਲਾ ਭਲੇਰੀਆ ਦੇ ਗ੍ਰਹਿ ਵਿਖੇ ਲੜਕੀ ਦੇ ਵਿਆਹ ਸਬੰਧੀ ਧਾਰਮਿਕ ਸਮਾਗਮ ਕੀਤਾ ਗਿਆ।
ਸੁਸਾਇਟੀ ਦੇ ਮੈਂਬਰਾਂ ਵਲੋਂ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਹਜ਼ੂਰੀ ਵਿਚ ਨਿਤਨੇਮ ਦੀਆਂ ਬਾਣੀਆਂ ਤੇ ਸ੍ਰੀ ਸੁਖਮਨੀ ਸਾਹਿਬ ਜੀ ਦੇ ਪਾਠ ਸੰਗਤੀ ਰੂਪ ਕੀਤੇ ਗਏ। ਇਸ ਮੌਕੇ ਕਿਸ਼ਨ ਸਿੰਘ, ਗੁਰਵਿੰਦਰ ਸਿੰਘ ਵਲੋ ਸ਼ਬਦ ਕੀਰਤਨ ਗਾਇਨ ਕੀਤਾ ਗਿਆ ਅਤੇ ਅਵਤਾਰ ਸਿੰਘ ਕੈਂਥ ਵਲੋਂ ਸਮੂਹ ਨਿਵਾਸੀਆਂ ਖਾਸ ਕਰਕੇ ਬੀਬੀਆਂ ਨੂੰ ਅਜੋਕੇ ਮਾਹੋਲ ਵਿਚ ਦਾਜ ਰੂਪੀ ਦੈਂਤ ਅਤੇ ਮਾਰੂ ਨਸ਼ਿਆਂ ਦੀ ਬਿਮਾਰੀ ਤੋਂ ਆਪਣੇ ਬੱਚਿਆਂ ਨੂੰ ਬਚਾਉਣ ਦੀ ਅਪੀਲ ਕੀਤੀ ਗਈ।ਦਿਲਬਾਗ ਸਿੰਘ, ਗੁਰਿੰਦਰਜੀਤ ਸਿੰਘ ਡਿੰਪੀ, ਕੁਲਦੀਪ ਸਿੰਘ ਪੱਪੂ, ਦਿਲਜੀਤ ਸਿੰਘ, ਜੋਗਿੰਦਰ ਸਿੰਘ ਮੱਕੜ, ਸੁਖਵਿੰਦਰ ਸਿੰਘ ਮੱਕੜ, ਹਰਜਿੰਦਰ ਸਿੰਘ ਰਾਣਾ ਆਦਿ ਮੈਂਬਰ ਸਮਾਗਮ ਵਿੱਚ ਸ਼ਾਮਲ ਹੋਏ।ਸੁਸਾਇਟੀ ਮੈਂਬਰਾਂ ਵਲੋਂ ਗ੍ਰਹਿ ਵਾਸੀ ਪਰਿਵਾਰ ਨੂੰ ਸਨਮਾਨ ਚਿੰਨ ਦੇ ਕੇ ਸਨਮਾਨਿਤ ਕੀਤਾ ਗਿਆ।
Check Also
ਰੈਡ ਕਰਾਸ ਸੁਸਾਇਟੀ ਅੰਮ੍ਰਿਤਸਰ ਨੂੰ ਦਿੱਲੀ ਜੀ.ਐਸ.ਟੀ ਪ੍ਰੋਫੈਸ਼ਨਲਜ਼ ਗਰੁੱਪ ਵੱਲੋਂ ਕੀਤਾ ਗਿਆ ਸਨਮਾਨਿਤ
ਅੰਮ੍ਰਿਤਸਰ, 11 ਜੂਨ (ਸੁਖਬੀਰ ਸਿੰਘ) – ਮਾਨਵਤਾ ਦੀ ਸੇਵਾ ਅਤੇ ਸਮਾਜ ਭਲਾਈ ਦੇ ਖੇਤਰ ਵਿੱਚ …
Punjab Post Daily Online Newspaper & Print Media