ਬਠਿੰਡਾ, 9 ਅਪ੍ਰੈਲ (ਪੰਜਾਬ ਪੋਸਟ- ਅਵਤਾਰ ਸਿੰਘ ਕੈਂਥ, ਜਸਵਿੰਦਰ ਸਿੰਘ ਜੱਸੀ) –
ਖਾਲਸਾ ਸਾਜਨਾ ਦਿਵਸ ਨੂੰ ਸਮਰਪਿਤ ਸਥਾਨਕ ਸ਼ਹਿਰ ਵਿਖੇ ਪਿਛਲੇ ਤਿੰਨ ਦਿਨਾਂ ਤੋਂ ਸ੍ਰੀ ਸੁਖਮਨੀ ਸਾਹਿਬ ਸੇਵਾ ਸੁਸਾਇਟੀ ਵਲੋਂ ਚਲਾਏ ਜਾ ਰਹੇ ਘਰ ਘਰ ਗੁਰਬਾਣੀ ਦੇ ਪ੍ਰਚਾਰ ਅਤੇ ਨਸ਼ੇ ਦੀ ਰੋਕਥਾਮ ਤਹਿਤ ਸੁਦੇਸ਼ ਬਾਲਾ ਪਤਨੀ ਨਰਿੰਦਰ ਕੁਮਾਰ ਅਰੋੜਾ, ਮਿੰਨੀ ਸੈਕਟਰੀਏਟ ਰੋਡ ਦੇ ਗ੍ਰਹਿ ਵਿਖੇ ਸ੍ਰੀ ਗੁਰੂ ਗੰ੍ਰਥ ਸਾਹਿਬ ਜੀ ਦੇ ਅਖੰਡ ਪਾਠ ਅਰੰਭ ਕੀਤੇ ਗਏ, ਜਿਨਾਂ ਦੇ ਭੋਗ ਪਾਉਣ ਉਪਰੰਤ ਭਾਈ ਕਿਸ਼ਨ ਸਿੰਘ, ਗੁਰਵਿੰਦਰ ਸਿੰਘ ਵਲੋ ਸਬਦ ਕੀਰਤਨ ਗਾਇਨ ਕੀਤਾ ਗਿਆ।ਸੁਸਾਇਟੀ ਮੈਂਬਰਾਂ ਵਲੋਂ ਪਰਿਵਾਰ ਅਤੇ ਆਸ ਪਾਸ ਦੀਆਂ ਸੰਗਤਾਂ ਨੂੰ ਨੌਜਵਾਨਾਂ ਨੂੰ ਨਸ਼ੇ ਵਰਗੀਆਂ ਲਾਹਨਤਾਂ ਤੋਂ ਬਚਾਉਣ ਲਈ ਗੁਰਬਾਣੀ ਅਤੇ ਗੁਰੂ ਦੇ ਲੜ ਲੱਗਣ ’ਤੇ ਜੋਰ ਦਿੱਤਾ ਗਿਆ।ਸੁਸਾਇਟੀ ਮੈਂਬਰਾਂ ਵਲੋਂ ਗ੍ਰਹਿ ਵਾਸੀ ਪਰਿਵਾਰ ਸੁਦੇਸ਼ ਬਾਲਾ, ਅਨੂੰ ਅਰੋੜਾ ਅਤੇ ਅਨਿਲ ਅਰੋੜਾ ਨੂੰ ਸਨਮਾਨ ਚਿੰਨ ਦੇ ਕੇ ਸਨਮਾਨਿਤ ਕੀਤਾ ਗਿਆ।ਅੰਤ ਵਿਚ ਗੁਰੂ ਕਾ ਲੰਗਰ ਅਤੁੱਟ ਵਰਤਾਇਆ ਗਿਆ।
Check Also
ਰੈਡ ਕਰਾਸ ਸੁਸਾਇਟੀ ਅੰਮ੍ਰਿਤਸਰ ਨੂੰ ਦਿੱਲੀ ਜੀ.ਐਸ.ਟੀ ਪ੍ਰੋਫੈਸ਼ਨਲਜ਼ ਗਰੁੱਪ ਵੱਲੋਂ ਕੀਤਾ ਗਿਆ ਸਨਮਾਨਿਤ
ਅੰਮ੍ਰਿਤਸਰ, 11 ਜੂਨ (ਸੁਖਬੀਰ ਸਿੰਘ) – ਮਾਨਵਤਾ ਦੀ ਸੇਵਾ ਅਤੇ ਸਮਾਜ ਭਲਾਈ ਦੇ ਖੇਤਰ ਵਿੱਚ …
Punjab Post Daily Online Newspaper & Print Media