ਫਾਜ਼ਿਲਕਾ, 9 ਅਪ੍ਰੈਲ (ਪੰਜਾਬ ਪੋਸਟ- ਵਿਨੀਤ ਅਰੋੜਾ) – ਫਾਜ਼ਿਲਕਾ-ਮਲੋਟ ਰੋਡ ਤੇ ਸਥਿਤ ਪਿੰਡ ਚੁਵਾੜਿਆਂ ਵਾਲੀ ਵਿਚ ਸਥਿਤ ਜੀਏਵੀ ਜੈਨ ਆਦਰਸ ਵਿਦਿਆਲਯ ਵਿਚ ਮਹਾਵੀਰ ਜਯੰਤੀ ਮੌਕੇ ਮਾਨਯੋਗ ਆਚਾਰੀਆ ਵਿਜੈ ਆਨੰਦ ਸੂਰੀ ਜੀ ਮਹਾਰਾਜ ਦੇ ਆਸ਼ੀਰਵਾਦ ਨਾਲ ਪ੍ਰੋਗਰਾਮ ਦਾ ਅਯੋਜਨ ਕੀਤਾ ਗਿਆ।
ਭਗਵਾਨ ਮਹਾਵੀਰ ਚੈਰੀਟੇਬਲ ਟਰਸਟ ਦੇ ਸਕੱਤਰ ਐਡਵੋਕੇਟ ਅਨਿਲ ਜੈਨ ਅਤੇ ਸਕੂਲ ਪਿ੍ਰੰਸੀਪਲ ਸਤੀਸ਼ ਡੋਗਰਾ ਨੇ ਦੱਸਿਆ ਕਿ ਬੱਚਿਆਂ ਨੂੰ ਭਗਵਾਨ ਮਹਾਵੀਰ ਸਵਾਮੀ ਦੇ ਜੀਵਨ ਸਬੰਧੀ ਦੱਸਿਆ ਗਿਆ।ਮੁੱਖ ਬੁਲਾਰੇ ਜੀ.ਏ.ਵੀ ਜੈਨ ਆਦਰਸ਼ ਵਿਦਿਆਲਯ ਪ੍ਰਬੰਧਕ ਕਮੇਟੀ ਦੇ ਸੀਨੀਅਰ ਮੈਂਬਰ ਸੁਰਜੀਤ ਜੈਨ ਨੇ ਬੱਚਿਆਂਨੂੰ ਭਗਵਾਨ ਮਹਾਵੀਰ ਸਵਾਮੀ ਦੇ ਦੱਸੇ ਗਏ ਆਦਰਸ਼ ਤੇ ਚੱਲਣ ਲਈ ਪ੍ਰੇਰਿਤ ਕੀਤਾ ਗਿਆ। ਉਨਾਂ ਦੱਸਿਆ ਕਿ ਭਗਵਾਨ ਮਹਾਵੀਰ ਸਵਾਮੀ ਦਾ ਜਨਮ ਦਿਨ ਮਨਾਉਣ ਦਾ ਮੰਤਵ ਉਨਾਂ ਦੇ ਆਦਰਸ਼ਨ ਤੇ ਚੱਲਣ ਲਈ ਪ੍ਰੇਰਣਾ ਲੈਣਾ ਹੈ। ਤਾਂਕਿ ਅਸੀਂ ਵੀ ਭਗਵਾਨ ਮਹਾਵੀਰ ਸਵਾਮੀ ਦੀ ਤਰਾਂ ਆਪਣੇ ਜੀਵਨ ਵਿਚ ਚੰਗੀਆਂ ਆਦਤਾਂ ਅਪਣਾਈਏ।ਇਸ ਮੌਕੇ ਸਕੂਲ ਪਿ੍ਰੰਸੀਪਲ ਸਤੀਸ਼ ਡੋਗਰਾ ਨੇ ਬੱਚਿਆਂ ਨੂੰ ਭਗਵਾਨ ਮਹਾਵੀਰ ਸਵਾਮੀ ਦੇ ਜਨਮ ਦਿਨ ਦੀ ਵਧਾਈ ਦਿੰਦੇ ਹੌਏ ਆਪਣੇ ਟੀਚੇ ਨੂੰ ਮਿੱਥਣ ਲਈ ਪ੍ਰੇਰਿਤ ਕੀਤਾ। ਪੋ੍ਰਗਰਾਮ ਨੂੰ ਸਫ਼ਲ ਬਣਾਉਣ ਵਿਚ ਸਿਮਰਨ, ਅਮਨਦੀਪ ਕੌਰ, ਸੁਨੀਤਾ ਰਾਣੀ, ਨਿਰਮਲਜੀਤ ਸਿੰਘ, ਪਿ੍ਰਯੰਕਾ ਗਾਵੜੀ, ਸੁਨੀਤਾ, ਸ਼ਿਵਾਨੀ, ਸ਼ਵੇਤਾ, ਦਇਆ ਸਿੰਘ, ਅਨੀਰੁਧ ਨੇ ਸਹਿਯੋਗ ਕੀਤਾ।
Check Also
ਖਾਲਸਾ ਕਾਲਜ ਵਿਖੇ “ਮਲਟੀਪਲ ਰਿਗ੍ਰੈਸ਼ਨ ਵਿਸ਼ਲੇਸ਼ਣ” ਵਿਸ਼ੇ ’ਤੇ ਵਰਕਸ਼ਾਪ
ਅੰਮ੍ਰਿਤਸਰ, 24 ਨਵੰਬਰ (ਸੁਖਬੀਰ ਸਿੰਘ ਖੁਰਮਣੀਆਂ) – ਖਾਲਸਾ ਕਾਲਜ ਦੇ ਕਾਮਰਸ ਅਤੇ ਬਿਜ਼ਨਸ ਐਡਮਿਨਿਸਟ੍ਰੇਸ਼ਨ ਵਿਭਾਗ …
Punjab Post Daily Online Newspaper & Print Media