Friday, June 12, 2026

ਗੁਰਪ੍ਰਤਾਪ ਸਿੰਘ ਸਹੋਤਾ ਨੇ ਡੀ.ਐਸ.ਪੀ ਦਾ ਅਹੁੱਦਾ ਸੰਭਾਲ਼ਿਆ

ਜੰਡਿਆਲਾ ਗੁਰੂ, 9 ਅਪ੍ਰੈਲ (ਪੰਜਾਬ ਪੋਸਟ- ਹਰਿੰਦਰ ਪਾਲ ਸਿੰਘ) –   ਗੁਰਪ੍ਰਤਾਪ  ਸਿੰਘ ਸਹੋਤਾ ਨੇ ਜੰਡਿਆਲਾ ਗੁਰੂ ਦੇ ਡੀ.ਐਸ.ਪੀ ਸ਼ੀਤਲ ਸਿੰਘ ਦਾ ਤਬਾਦਲਾGurpartap Sahota DSP ਹੋਣ ਤੋ ਬਾਅਦ ਉਨ੍ਹਾਂ ਦੀ ਜਗ੍ਹਾ ਡੀ.ਐਸਪੀ ਦਾ ਆਪਣਾ ਅਹੁੱਦਾ ਸੰਭਾਲ ਲਿਆ ਹੈ।ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਆਖਿਆ ਕਿ ਉਹ ਜੰਡਿਆਲਾ ਦੇ ਇਲਾਕੇ ਵਿੱਚ ਅਮਨ ਸ਼ਾਂਤੀ ਅਤੇ ਕਾਨੂੰਨ ਦੀ ਵਿਵਸਥਾ ਕਾਇਮ ਰੱਖਣਗੇ।ਨਸ਼ਾਖੋਰੀ ਨੂੰ ਜੜ੍ਹ ਤੋਂ ਖਤਮ ਕਰਣ ਲਈ ਉਹ ਕੋਈ ਕਸਰ ਨਹੀਂ ਛੱਡਣਗੇ।ਉਨਾਂ ਨਸ਼ੇ ਦੇ ਸੌਦਾਗਰਾਂ ਨੂੰ ਚੇਤਾਵਨੀ ਦਿੰਦੇ ਹੋਏ ਕਿਹਾ ਕਿ ਉਹ ਪੁਰਾਣੇ ਦਿਨ ਭੁਲ ਜਾਣ, ਪੰਜਾਬ ਸਰਕਾਰ ਦੇ ਹੁਕਮ ਅਨੁਸਾਰ ਨਸ਼ੇ ਦੇ ਕੋਹੜ ਨੂੰ ਜੜੋਂ ਖਤਮ ਕੀਤਾ ਜਾਵੇਗਾ ਤੇ ਕੋਈ ਵੀ ਨਸ਼ਾ ਤਸਕਰ ਬਖਸ਼ਿਆ ਨਹੀ ਜਾਵੇਗਾ।ਇਸ ਤੋਂ ਇਲਾਵਾ ਉਨ੍ਹਾਂ ਆਖਿਆ ਕਿ ਉਹ ਅੰਮ੍ਰਿਤਸਰ ਕਮਿਸ਼ਨਰ ਵਾਲੀ ਪ੍ਰਣਾਲੀ ਵਾਂਗ ਕੰਮ ਕਰਨਗੇ ਤਾਂ ਜੋ ਲੋਕਾਂ ਨੂੰ ਪੁਲਿਸ ਸੇਵਾਵਾਂ ਵਧੀਆ ਮਿਲ ਸਕਣ।

Check Also

ਰੈਡ ਕਰਾਸ ਸੁਸਾਇਟੀ ਅੰਮ੍ਰਿਤਸਰ ਨੂੰ ਦਿੱਲੀ ਜੀ.ਐਸ.ਟੀ ਪ੍ਰੋਫੈਸ਼ਨਲਜ਼ ਗਰੁੱਪ ਵੱਲੋਂ ਕੀਤਾ ਗਿਆ ਸਨਮਾਨਿਤ

ਅੰਮ੍ਰਿਤਸਰ, 11 ਜੂਨ (ਸੁਖਬੀਰ ਸਿੰਘ) – ਮਾਨਵਤਾ ਦੀ ਸੇਵਾ ਅਤੇ ਸਮਾਜ ਭਲਾਈ ਦੇ ਖੇਤਰ ਵਿੱਚ …

Leave a Reply