Tuesday, November 24, 2026

ਬੇਰੁਜ਼ਗਾਰ ਹੈਲਥ ਵਰਕਰ 10 ਅਪ੍ਰੈਲ ਨੂੰ ਡਿਪਟੀ ਕਮਿਸ਼ਨਰ ਨੂੰ ਦੇਣਗੇ ਮੰਗ ਪੱਤਰ

ਜੰਡਿਆਲਾ ਗੁਰੂ, 9 ਅਪ੍ਰੈਲ (ਪੰਜਾਬ ਪੋਸਟ- ਹਰਿੰਦਰ ਪਾਲ ਸਿੰਘ) –  ਹੈਲਥ ਵਰਕਰਾਂ ਵੱਲੋ ਰੁਜ਼ਗਾਰ ਦੀ ਮੰਗ ਲੈ ਕੇ 10 ਅਪ੍ਰੈਲ ਨੂੰ ਅੰਮ੍ਰਿਤਸਰ ਦੇ ਡਿਪਟੀ ਕਮਿਸ਼ਨਰ ਨੂੰ ਮੰਗ ਪੱਤਰ ਦੇਣਗੇ ।PPN0904201711ਬੇਰੁਜ਼ਗਾਰ ਹੈਲਥ ਵਰਕਰ ਮੇਲ ਯੂਨੀਅਨ ਅੰਮ੍ਰਿਤਸਰ ਦੇ ਪ੍ਰਧਾਨ ਸਤਨਾਮ ਸਿੰਘ ਬਾਰਿਆ ਨੇ ਦੱਸਿਆ ਕਿ ਸਿਹਤ ਅਤੇ ਪਰਿਵਾਰ ਕਲਿਆਣ ਵਿਭਾਗ ਪੰਜਾਬ ਵਲੋ ਮਲਟੀਪਰਪਜ਼ ਹੈਲਥ ਦੀਆਂ ਅਸਾਮੀਆਂ ਦੀ ਭਰਤੀ ਪ੍ਰਕਿਰਿਆ ਪੂਰੀ ਹੋ ਚੁੱਕੀ ਹੈ, ਨਿਯੁੱਕਤੀ ਪੱਤਰ ਜਾਰੀ ਨਹੀਂ ਕੀਤੇ ਗਏ।ਵਰਕਰਾਂ ਦੀਆ ਪੋਸਟਾਂ ਪਿਛਲੀ ਬਾਦਲ ਸਰਕਾਰ ਨੇ 30 ਅਪ੍ਰੈਲ 2016 ਦੀ ਕੈਬਨਿਟ ਮੀਟਿੰਗ ਵਿੱਚ ਮਨਜੂਰ ਕੀਤੀਆਂ ਸਨ।ਜਿਨ੍ਹਾਂ ਨੂੰ ਇਕ ਸਾਲ ਹੋਣ ਵਾਲਾ ਹੈ ਅਤੇ ਇਹਨਾਂ ਅਸਾਮੀਆਂ ਲਈ ਲਿਖਤੀ ਟੈਸਟ ਅਤੇ ਪ੍ਰਮਾਣ ਪੱਤਰਾਂ ਦੀ ਜਾਂਚ ਬਾਬਾ ਫਰੀਦ ਯੂਨੀਵਰਸਿਟੀ ਵਲੋ ਪਾਰਦਰਸ਼ੀ ਤਰੀਕੇ ਨਾਲ ਮੁਕੰਮਲ ਕੀਤੀ ਜਾ ਚੁੱਕੀ ਹੈ।ਪਰ ਸਰਕਾਰ ਬਣਨ ਤੇ ਵੀ ਯੋਗ ਕੰਮ ਵਿੱਚ ਦੇਰੀ ਕੀਤੀ ਜਾ ਚੁੱਕੀ ਹੈ।ਇਸ ਲਈ ਹੁਣ 10 ਅਪ੍ਰੈਲ ਨੂੰ ਅੰਮ੍ਰਿਤਸਰ ਦੇ ਡਿਪਟੀ ਕਮਿਸ਼ਨਰ ਰਾਂਹੀ ਮੁੱਖ ਮੰਤਰੀ ਪੰਜਾਬ ਕੈਪਟਨ ਅਮਰਿੰਦਰ ਸਿੰਘ ਅਤੇ ਸਿਹਤ ਮੰਤਰੀ ਪੰਜਾਬ ਬ੍ਰਹਮ ਮਹਿੰਦਰਾ ਜੀ ਨੂੰ ਜਲਦ ਮਿਲ ਕੇ  ਨਿਯੁੱਕਤੀ ਪੱਤਰ ਜਾਰੀ ਕਰਨ ਲਈ ਮੰਗ ਪੱਤਰ ਸੌਂਪਣਗੇ ।ਇਸ ਮੌਕੇ ਉਨ੍ਹਾਂ ਨਾਲ ਗੁਰਬਿੰਦਰ ਸਿੰਘ, ਜਗਰੂਪ ਸਿੰਘ, ਮਨਦੀਪ ਸਿੰਘ, ਕੰਵਲਜੀਤ ਸਿੰਘ, ਜਗਦੀਪ ਸਿੰਘ, ਗੌਤਮ ਕੁਮਾਰ, ਪ੍ਰਭਜੀਤ ਸਿੰਘ, ਹਰਪਾਲ ਸਿੰਘ, ਬਿਕਰਮ ਕੁਮਾਰ, ਜਸਵਿੰਦਰ ਸਿੰਘ, ਕੁਲਦੀਪ ਸਿੰਘ, ਮਲਕੀਤ ਸਿੰਘ, ਸੰਤੋਖ ਸਿੰਘ, ਸਤਨਾਮ ਸਿੰਘ, ਅਨੰਦ ਕੁਮਾਰ, ਤਰਸੇਮ ਸਿੰਘ, ਸ਼ਾਮ ਸੁੰਦਰ ਹਾਜਿਰ ਸਨ।

Check Also

ਜਥੇਦਾਰ ਗੜਗੱਜ ਦੀ ਅਗਵਾਈ ‘ਚ ਗੁਰਦੁਆਰਾ ਸ੍ਰੀ ਨਨਕਾਣਾ ਸਾਹਿਬ ਲਈ ਸਿੱਖ ਸ਼ਰਧਾਲੂਆਂ ਦਾ ਜਥਾ ਰਵਾਨਾ

ਅੰਮ੍ਰਿਤਸਰ, 22 ਨਵੰਬਰ (ਗੁਰਪ੍ਰੀਤ ਸਿੰਘ) – ਗੁਰਦੁਆਰਾ ਸ੍ਰੀ ਨਨਕਾਣਾ ਸਾਹਿਬ (ਪਾਕਿਸਤਾਨ) ਵਿਖੇ ਸ੍ਰੀ ਗੁਰੂ ਨਾਨਕ …

Leave a Reply