
ਅਲ਼ਗੋਂ ਕੋਠੀ, 11 ਅਪ੍ਰੈਲ (ਪੰਜਾਬ ਪੋਸਟ- ਹਰਦਿਆਲ ਭੈਣੀ, ਦਲਜਿੰਦਰ ਰਾਜਪੂਤ) – ਪੰਜਾਬ ‘ਚ ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਹੇਠ ਕਾਂਗਰਸ ਪਾਰਟੀ ਦੀ ਸਰਕਾਰ ਬਣਨ ਉਪਰੰਤ ਜਿਥੇ ਨਸ਼ੇ ਦੇ ਸੋਦਾਗਰਾਂ ਨੂੰ ਭਾਜੜਾਂ ਪਈਆਂ ਹੋਈਆਂ ਹਨ, ਉਥੇ ਹੀ ਪੁਲਿਸ ਪ੍ਰਸ਼ਾਸ਼ਨ ਵੀ ਦਬਾਅ ਤੋਂ ਮੁਕਤ ਹੋ ਕੇ ਕੰਮ ਕਰਨ ਲਗ ਪਿਆ ਹੈ । ਇਨਾਂ ਵਿਚਾਰਾਂ ਦਾ ਪ੍ਰਗਟਾਵਾ ਕਸਬਾ ਅਲਗੋਕੋਠੀ ਦੇ ਕਾਂਗਰਸੀ ਆਗੂ ਰਾਜ ਕੁਮਾਰ ਹਾਂਡਾ, ਚਾਨਣ ਸਿੰਘ, ਸੇਵਾ ਸਿੰਘ, ਬਲਵਿੰਦਰ ਸਿੰਘ, ਬਾਊ ਰਾਮ, ਕਰਮ ਸਿੰਘ, ਜਸਵੰਤ ਸਿੰਘ, ਪੱਪੂ ਸ਼ਾਹ, ਸਤਨਾਮ ਸਿੰਘ, ਸੁਖਦੇਵ ਸਿੰਘ ਨੇ ਸਾਂਝੇ ਤੋਰ ‘ਤੇ ਪੱਤਰਕਾਰਾਂ ਨਾਲ ਗੱਲਬਾਤ ਦੋਰਾਨ ਕੀਤਾ।ਉਨਾਂ ਕਿਹਾ ਕਿ ਪਿਛਲੇ 10 ਸਾਲਾਂ ਵਿੱਚ ਪੰਜਾਬ ਦੀ ਸੱਤਾ ‘ਤੇ ਕਾਬਜ ਰਹੀ ਅਕਾਲੀ ਭਾਜਪਾ ਸਰਕਾਰ ਦੇ ਰਾਜ ਵਿੱਚ ਅਫਸਰਸ਼ਾਹੀ ਪ੍ਰਣਾਲੀ ਡਾਵਾਂਡੋਲ ਹੋ ਗਈ ਸੀ।ਪਰ ਹੁਣ ਜਦੋਂ ਦੀ ਕਾਂਗਰਸ ਪਾਰਟੀ ਦੀ ਸਰਕਾਰ ਬਣੀ ਹੈ, ਉਦੋਂ ਤੋਂ ਹੀ ਹਰੇਕ ਅਫਸਰ ਨੂੰ ਰਾਹਤ ਮਿਲੀ ਹੈ।ਉਨਾਂ ਅਗੇ ਕਿਹਾ ਕਿ ਆਉਣ ਵਾਲੇ ਸਮੇਂ ਵਿਚ ਪੰਜਾਬ ਵਿੱਚ ਨਸ਼ਿਆਂ, ਭ੍ਰਿਸ਼ਟਾਚਾਰ, ਗੁੰਡਾਗਰਦੀ ਜਿਹੇ ਕੋਹੜ ਤੋਂ ਮੁਕਤ ਹੋ ਜਾਵੇਗਾ।ਉਨਾਂ ਕਿਹਾ ਕਿ ਵਿਧਾਨ ਸਭਾ ਹਲਕਾ ਖੇਮਕਰਨ ਤੋਂ ਸੁਖਪਾਲ ਸਿੰਘ ਭੁੱਲਰ ਨੂੰ ਲੋਕਾਂ ਵਲੋਂ ਬੜੇ ਉਤਸ਼ਾਹ ਨਾਲ ਵੋਟਾਂ ਪਾ ਕੇ ਵੱਡੀ ਲੀਡ ਨਾਲ ਜਿਤਾ ਕੇ ਹਲਕੇ ਦੀ ਨੁਮਾਇੰਦਗੀ ਕਰਨ ਦਾ ਮੋਕਾ ਦਿਤਾ ਹੈ। ਉਨਾਂ ਕਿਹਾ ਕਿ ਹਲਕਾ ਖੇਮਕਰਨ ਦੇ ਲੋਕਾਂ ਨੇ ਕੈਪਟਨ ਸਰਕਾਰ ਅਤੇ ਸੁਖਪਾਲ ਸਿੰਘ ਭੁੱਲਰ ਤੋਂ ਵਡੀਆਂ ਆਸਾਂ ਹਨ, ਇਸੇ ਲਈ ਉਨਾਂ ਨੇ ਕੈਪਟਨ ਅਮਰਿੰਦਰ ਸਿੰਘ ਤੋਂ ਮੰਗ ਕੀਤੀ ਹੈ ਕਿ ਸੁਖਪਾਲ ਸਿੰਘ ਭੁੱਲਰ ਨੂੰ ਮੰਤਰੀ ਬਣਾ ਕੇ ਮੰਤਰੀ ਮੰਡਲ ‘ਚ ਸ਼ਾਮਿਲ ਕੀਤਾ ਜਾਵੇ ਤਾਂ ਜੋ ਉਹ ਹਲਕੇ ਦੇ ਲੋਕਾਂ ਦੀ ਹੋਰ ਵੀ ਬਿਹਤਰ ਢੰਗ ਨਾਲ ਸੇਵਾ ਕਰ ਸਕਣ।
Punjab Post Daily Online Newspaper & Print Media