Friday, June 26, 2026

ਟ੍ਰੈਫਿਕ ਨਿਯਮਾਂ ਸਬੰਧੀ ਸੁਰੱਖਿਆ ਪ੍ਰੋਗਰਾਮ

PPN1104201703

ਬਠਿੰਡਾ, 11 ਅਪ੍ਰੈਲ (ਪੰਜਾਬ ਪੋਸਟ- ਅਵਤਾਰ ਸਿੰਘ ਕੈਂਥ, ਜਸਵਿੰਦਰ ਸਿੰਘ ਜੱਸੀ) – ਭਾਈ ਆਸਾ ਸਿੰਘ ਗਰਲਜ਼ ਕਾਲਜ ਬਠਿੰਡਾ ਵਿਖੇ ਸਹਾਇਕ ਡਾਇਰੈਕਟਰ ਯੁਵਕ ਸੇਵਾਵਾਂ ਗੁਰਕਰਨ ਸਿੰਘ ਰਨੀਆਂ ਦੇ ਦਿਸ਼ਾ ਨਿਰਦੇਸ਼ ਹੇਠ ਟ੍ਰੈਫਿਕ ਨਿਯਮਾਂ ਸਬੰਧੀ ਸੁਰੱਖਿਆ ਪ੍ਰੋਗਰਾਮ ਕੀਤਾ ਗਿਆ।ਜਿਸ ਵਿਚ ਕਾਲਜ ਪ੍ਰਿੰਸੀਪਲ ਡਾ: ਰਾਜਵਿੰਦਰ ਕੌਰ ਦੀ ਅਗਵਾਈ ਹੇਠ ਐਨ.ਐਸ.ਐਸ. ਕਲੱਬ ਵਲੋਂ ਮਿਸ਼ਿਜ ਗੁਰਲੀਨ, ਮਿਸ਼ਜ ਪਰਮਜੀਤ ਕੌਰ ਢਿੱਲੋਂ ਅਤੇ ਡਾ: ਪਰਵਿੰਦਰ ਕੌਰ ਵਲੋਂ ਵਿਦਿਆਰਥੀਆਂ ’ਚ ਲੇਖ ਮੁਕਾਬਲੇ,ਸਲੋਗਨ ਲਿਖਣ ਦੇ ਮੁਕਾਬਲੇ ਕਰਵਾਏ ਗਏ।ਉਨ੍ਹਾਂ ਨੇ ਸੜਕ ਦੁਰਘਟਨਾਵਾਂ ਤੇ ਬਚਣ ਦੇ ਉਪਾਅ ਸਬੰਧੀ, ਘਟਨਾਵਾਂ ਸਮੇਂ ਦੇਖੀ ਜਾਂਦੀ ਅਣਗਿਹਲੀ ਤੋਂ ਸਾਵਧਾਨ ਰਹਿਣ ਦੀ ਸਿੱਖਿਆ ਦਿੰਦੇ ਹੋਏ ਟ੍ਰੈਫਿਕ ਨਿਯਮਾਂ ਬਾਰੇ ਵਿਸਥਾਰਕਪੂਰਵਕ ਜਾਣਕਾਰੀ ਦਿੱਤੀ ।

Check Also

ਸ਼੍ਰੋਮਣੀ ਕਮੇਟੀ ਵੱਲੋਂ ਬਾਬਾ ਬੰਦਾ ਸਿੰਘ ਬਹਾਦਰ ਦੇ ਸ਼ਹੀਦੀ ਦਿਹਾੜੇ ਮੌਕੇ ਗੁਰਮਤਿ ਸਮਾਗਮ

ਅੰਮ੍ਰਿਤਸਰ, 25 ਜੂਨ (ਜਗਦੀਪ ਸਿੰਘ) – ਸਿੱਖ ਕੌਮ ਦੇ ਮਹਾਨ ਜਰਨੈਲ ਬਾਬਾ ਬੰਦਾ ਸਿੰਘ ਬਹਾਦਰ …

Leave a Reply