Thursday, June 25, 2026

ਸ਼੍ਰੀ ਹਨੂੰਮਾਨ ਜੀ ਦਾ ਜਨਮ ਉਤਸਵ ਧੂਮਧਾਮ ਨਾਲ ਮਨਾਇਆ

PPN1104201710

ਫਾਜ਼ਿਲਕਾ, 11 ਅਪ੍ਰੈਲ (ਪੰਜਾਬ ਪੋਸਟ- ਵਿਨੀਤ ਅਰੋੜਾ) – ਸਥਾਨਕ ਸਿੱਧ ਸ਼੍ਰੀ ਹਨੂੰਮਾਨ ਮੰਦਰ ਵਿਚ ਸ਼੍ਰੀ ਹਨੂੰਮਾਨ ਜੀ ਦਾ ਜਨਮ ਉਤਸਵ ਧੂਮਧਾਮ ਨਾਲ ਮਨਾਇਆ ਗਿਆ।ਜਾਣਕਾਰੀ ਦਿੰਦੇ ਹੋਏ ਮੰਦਰ ਦੇ ਪ੍ਰਧਾਨ ਦਵਿੰਦਰ ਸਚਦੇਵਾ ਅਤੇ ਮੰਦਰ ਉਤਸਵ ਕਮੇਟੀ ਦੇ ਪ੍ਰਧਾਨ ਹਰੀਸ਼ ਠਕਰਾਲ ਕਾਲੀ ਨੇ ਦੱਸਿਆ ਕਿ ਸ਼੍ਰੀ ਹਨੂੰਮਾਨ ਜੀ ਦੇ ਜਨਮ ਉਤਸਵ ਮੌਕੇ ਸਵੇਰੇ ਸ਼੍ਰੀ ਹਨੂੰਮਾਨ ਜੀ ਦਾ ਸ਼ਿੰਗਾਰ ਕੀਤਾ ਗਿਆ ਅਤੇ ਮੰਦਰ ਵਿਚ ਰੰਖੇ ਸ਼੍ਰੀ ਰਮਾਇਣ ਜੀ ਦੇ ਪਾਠਾਂ ਦਾ ਭੋਗ ਪਾਇਆ ਗਿਆ ਅਤੇ ਸ਼੍ਰੀ ਰਾਮ ਜੀ ਅਤੇ ਸ੍ਰੀ ਹਨੂੰਮਾਨ ਜੀ ਦੀ ਮਹਿਮਾਨ ਦਾ ਗੁਣਗਾਨ ਕੀਤਾ ਗਿਆ। ਇਸ  ਬਾਅਦ ਆਰਤੀ ਕਰਕੇ ਪ੍ਰਸਾਦ ਵੰਡਿਆ ਗਿਆ।
ਇਸ ਮੌਕੇ ਮੰਦਰ ਕਮੇਟੀ ਦੇ ਪ੍ਰਧਾਨ ਦਵਿੰਦਰ ਸਦਚੇਵਾ ਨੇ ਮੰਦਰ ਵਿਚ ਪਹੁੰਚੇ ਸ਼ਰਧਾਲੂਆਂ ਅਤੇ ਸੇਵਾਦਾਰਾਂ ਨੂੰ ਸ਼੍ਰੀ ਹਨੂੰਮਾਨ ਜੀ ਦੇ ਜਨਮ ਉਤਸਵ ਦੀ ਵਧਾਈ ਦਿੱਤੀ।ਇਸ ਮੌਕੇ ਮੰਦਰ ਕਮੇਟੀ ਦੇ ਸਰਪ੍ਰਸਤ ਸੁਭਾਸ਼ ਕਟਾਰੀਆ, ਖਜ਼ਾਚੀ ਸੁਭਾਸ਼ ਖੁੰਗਰ, ਮਹਾਮੰਤਰੀ ਅਨੂ ਕਵਾਤੜਾ, ਸੀਨੀਅਰ ਮੀਤ ਪ੍ਰਧਾਨ ਰਾਜਾ ਰਾਮ ਸਚਦੇਵਾ, ਅਰਜ਼ੁਨ ਕੁੱਕੜ, ਸੁਭਾਸ਼ ਸਚਦੇਵਾ, ਮੁਰਾਰੀ ਲਾਲ ਕਟਾਰੀਆ, ਨਰੇਸ਼ ਕਾਮਰਾ, ਦੁਰਗਾ ਦਾਸ, ਸੋਨੂੰ ਵਰਮਾ, ਮਹਿੰਦਰ ਤ੍ਰਿਪਾਠੀ, ਰਜਿੰਦਰ ਜਲੰਧਰਾ, ਸੰਜੂ ਕਵਾਤੜਾ, ਪੱਪੂ ਠਕਰਾਲ, ਸੁਰਿੰਦਰ ਗਰਗ, ਗੋਪਾਲ, ਵਿਪਨ ਮੱਕਡ, ਓਮ ਪ੍ਰਕਾਸ਼ ਸ਼ਾਸਤਰੀ, ਚੰਦਨ ਕਾਮਰਾ, ਸਤਪਾਲ ਸੇਤੀਆ, ਨੀਰਜ਼ ਡੋਡਾ, ਰਕੇਸ਼ ਭੁਸਰੀ ਅਤੇ ਹੋਰ ਹਾਜ਼ਰ ਸਨ।

Check Also

ਸ਼੍ਰੋਮਣੀ ਕਮੇਟੀ ਵੱਲੋਂ ਬਾਬਾ ਬੰਦਾ ਸਿੰਘ ਬਹਾਦਰ ਦੇ ਸ਼ਹੀਦੀ ਦਿਹਾੜੇ ਮੌਕੇ ਗੁਰਮਤਿ ਸਮਾਗਮ

ਅੰਮ੍ਰਿਤਸਰ, 25 ਜੂਨ (ਜਗਦੀਪ ਸਿੰਘ) – ਸਿੱਖ ਕੌਮ ਦੇ ਮਹਾਨ ਜਰਨੈਲ ਬਾਬਾ ਬੰਦਾ ਸਿੰਘ ਬਹਾਦਰ …

Leave a Reply