ਫਾਜ਼ਿਲਕਾ, 11 ਅਪ੍ਰੈਲ (ਪੰਜਾਬ ਪੋਸਟ- ਵਿਨੀਤ ਅਰੋੜਾ) – ਦੀ ਰੈਵੀਨਿਊ ਪਟਵਾਰ ਯੂਨੀਅਨ ਜ਼ਿਲ੍ਹਾ ਫਾਜ਼ਿਲਕਾ ਅਤੇ ਦੀ ਰੈਵੀਨਿਊ ਕਾਨੂੰਗੋ ਐਸੋਸੀਏਸ਼ਨ ਜ਼ਿਲ੍ਹਾ ਫਾਜ਼ਿਲਕਾ ਵੱਲੋਂ ਜ਼ਿਲ੍ਹਾ ਪ੍ਰਸ਼ਾਸਨ ਦੇ ਖਿਲਾਫ਼ 12 ਅਪ੍ਰੈਲ 2017 ਬੁੱਧਵਾਰ ਨੂੰ ਰੋਸ ਧਰਨਾ ਦਿੱਤਾ ਜਾਵੇਗਾ।ਮੀਟਿੰਗ ਦੌਰਾਨ ਲਿਖੀ ਰੂਪ ਵਿਚ ਪ੍ਰਸਤਾਵ ਪਾਕੇ ਡਿਪਟੀ ਕਮਿਸ਼ਨਰ ਅਤੇ ਹੋਰਨਾਂ ਉੱਚ ਅਧਿਕਾਰੀਆਂ ਨੂੰ ਭੇਜਿਆ ਗਿਆ ਸੀ ਪਰ ਡਿਪਟੀ ਕਮਿਸ਼ਨਰ ਫਾਜ਼ਿਲਕਾ ਵੱਲੋਂ ਪਟਵਾਰੀ ਖਜਾਨ ਸਿੰਘ ਅਤੇ ਕਾਨੂੰਗੋ ਤਿਲਕ ਰਾਜ ਨੂੰ ਬਹਾਲ ਨਹੀਂ ਕੀਤਾ ਗਿਆ ਅਤੇ ਨਾ ਹੀ ਚਾਰਜਸ਼ੀਟ ਕੀਤੇ ਗਏ ਕਾਨੂੰਗੋਆਂ ਨੂੰ ਇਨਸਾਫ਼ ਦਿੱਤਾ ਗਿਆ। ਜਿਸ ਸਬੰਧੀ ਤਹਿਸੀਲ ਫਾਜ਼ਿਲਕਾ ਦੀ ਯੂਨੀਅਨ ਦੇ ਆਗੂ ਅਤੇ ਕਾਨੂੰਗੋ ਐਸੋਸੀਏਸ਼ਨ ਦੇ ਜ਼ਿਲ੍ਹਾ ਪ੍ਰਧਾਨ ਓਮ ਪ੍ਰਕਾਸ਼ ਡਿਪਟੀ ਕਮਿਸ਼ਨਰ ਦੇ ਕਹਿਣ ਤੇ ਉਨ੍ਹਾਂ ਨੂੰ ਮਿਲੇ, ਪਰ ਡਿਪਟੀ ਕਮਿਸ਼ਨ ਵੱਲੋਂ ਯੂਨੀਅਨ ਮੈਂਬਰਾਂ ਦੀਆਂ ਮੰਗਾਂ ਨੂੰ ਪੂਰਾ ਨਹੀਂ ਕੀਤਾ ਗਿਆ। ਜਿਸ ਦੀ ਯੂਨੀਅਨ ਵੱਲੋਂ ਪੁਰਜ਼ੋਰ ਸ਼ਬਦਾਂ ਵਿਚ ਨਿੰਦਾ ਕੀਤੀ ਗਈ। ਯੂਨੀਅਨ ਮੈਂਬਰਾਂ ਨੇ ਕਿਹਾ ਕਿ ਜੇਕਰ ਡਿਪਟੀ ਕਮਿਸ਼ਨਰ ਵੱਲੋਂ ਪਟਵਾਰੀ ਅਤੇ ਕਾਨੂੰਗੋ ਨੂੰ ਬਹਾਲ ਨਾ ਕੀਤਾ ਗਿਆ ਤਾਂ 12 ਅਪ੍ਰੈਲ ਬੁੱਧਵਾਰ ਨੂੰ ਜ਼ਿਲ੍ਹਾ ਪੱਧਰੀ ਧਰਨੇ ਤੋਂ ਬਾਅਦ ਸੰਘਰਸ਼ ਨੂੰ ਤੇਜ਼ ਕੀਤਾ ਜਾਵੇਗਾ।
Check Also
ਸ਼੍ਰੋਮਣੀ ਕਮੇਟੀ ਵੱਲੋਂ ਬਾਬਾ ਬੰਦਾ ਸਿੰਘ ਬਹਾਦਰ ਦੇ ਸ਼ਹੀਦੀ ਦਿਹਾੜੇ ਮੌਕੇ ਗੁਰਮਤਿ ਸਮਾਗਮ
ਅੰਮ੍ਰਿਤਸਰ, 25 ਜੂਨ (ਜਗਦੀਪ ਸਿੰਘ) – ਸਿੱਖ ਕੌਮ ਦੇ ਮਹਾਨ ਜਰਨੈਲ ਬਾਬਾ ਬੰਦਾ ਸਿੰਘ ਬਹਾਦਰ …
Punjab Post Daily Online Newspaper & Print Media