ਪਠਾਨਕੋਟ, 11 ਅਪ੍ਰੈਲ (ਪੰਜਾਬ ਪੋਸਟ ਬਿਊਰੋ)- ਡਿਪਟੀ ਕਮਿਸ਼ਨਰ ਪਠਾਨਕੋਟ ਸ੍ਰੀਮਤੀ ਨੀਲਿਮਾ (ਆਈ.ਏ.ਐਸ) ਨੇ ਜ਼ਿਲ੍ਹੇ ’ਚ ਕੇਬਲ ਸੇਵਾਵਾਂ ਪ੍ਰਦਾਨ ਕਰ ਰਹੇ ਸਮੂਹ ਮਲਟੀ ਸਿਸਟਮ ਅਪ੍ਰੇਟਰਾਂ ਅਤੇ ਕੇਬਲ ਓਪਰੇਟਰਾਂ ਨੂੰ ਹਦਾਇਤ ਕੀਤੀ ਕਿ ਉਹ ਜ਼ਿਲ੍ਹੇ ‘ਚ ਡਿਜੀਟਾਈਜੇਸ਼ਨ ਪ੍ਰੋਗਰਾਮ ਨੂੰ ਸਫ਼ਲਤਾ ਨਾਲ ਲਾਗੂ ਕਰਨ।
ਉਨ੍ਹਾਂ ਕਿਹਾ ਕਿ ਸੂਚਨਾ ਤੇ ਪ੍ਰਸ਼ਾਸਰਣ ਮੰਤਰਾਲੇ ਦੀਆਂ ਹਦਾਇਤਾਂ ਅਨੁਸਾਰ ਕੇਬਲ ਅਪਰੇਟਰਾਂ ਵੱਲੋਂ ਐਨਾਲਾਗ ਸਿਗਨਲ ਚਲਾਉਣ ’ਤੇ ਪੂਰੀ ਤਰ੍ਹਾਂ ਪਾਬੰਦੀ ਹੈ ਅਤੇ ਜੇ ਜ਼ਿਲ੍ਹੇ ਦੇ ਕਿਸੇ ਸ਼ਹਿਰ, ਪਿੰਡ ਜਾਂ ਇਲਾਕੇ ਵਿੱਚ ਐਨਾਲਾਗ ਸਿਗਨਲ ਚੱਲਣ ਸਬੰਧੀ ਕੋਈ ਮਾਮਲਾ ਸਾਹਮਣੇ ਆਇਆ ਤਾਂ ਉਸ ਕੇਬਲ ਓਪਰੇਟਰ ਦਾ ਸਮਾਨ ਜ਼ਬਤ ਕਰਕੇ ਉਸ ਵਿਰੁੱਧ ਕੇਬਲ ਨੈਟਵਰਕ ਐਕਟ ਤਹਿਤ ਕਾਰਵਾਈ ਨੂੰ ਅਮਲ ਵਿੱਚ ਲਿਆਂਦਾ ਜਾਵੇਗਾ।
ਡਿਪਟੀ ਕਮਿਸ਼ਨਰ ਨੇ ਕਿਹਾ ਕਿ ਕੇਂਦਰ ਦੇ ਸੂਚਨਾ ਤੇ ਪ੍ਰਸਾਰਣ ਮੰਤਰਾਲੇ ਵੱਲੋਂ ਵੱਖ-ਵੱਖ ਪੜਾਅ ਦੇ ਤਹਿਤ ਸ਼ਹਿਰੀ ਅਤੇ ਪੇਂਡੂ ਖੇਤਰਾਂ ਵਿੱਚ ਕੇਬਲ ਉਪਭੋਗਤਾਵਾਂ ਨੂੰ ਮਿਆਰੀ ਅਤੇ ਸਾਫ਼ ਸੁਥਰੀਆਂ ਕੇਬਲ ਨੈਟਵਰਕ ਸੇਵਾਵਾਂ ਮੁਹੱਈਆ ਕਰਵਾਉਣ ਲਈ ਡਿਜੀਟਾਈਜੇਸ਼ਨ ਪ੍ਰੋਗਰਾਮ ਚਲਾਇਆ ਜਾ ਰਿਹਾ ਹੈ, ਜਿਸ ਨੂੰ ਜ਼ਿਲ੍ਹੇ ਵਿੱਚ ਸਫ਼ਲਤਾ ਨਾਲ ਲਾਗੂ ਕਰਨ ਵਿੱਚ ਸਹਿਯੋਗ ਦਿੱਤਾ ਜਾਵੇ।ਉਨ੍ਹਾਂ ਇਹ ਵੀ ਦੱਸਿਆ ਕਿ ਸਰਕਾਰ ਵੱਲੋਂ ਜ਼ਰੂਰੀ ਘੋਸ਼ਿਤ ਕੀਤੇ ਗਏ ਚੈਨਲ ਵੀ ਕੇਬਲ ਨੈਟਵਰਕ ਰਾਹੀਂ ਦਿਖਾਉਣੇ ਲਾਜ਼ਮੀ ਹਨ।ਉਨ੍ਹਾਂ ਦੱਸਿਆ ਕਿ ਕੇਬਲ ਰਾਹੀਂ ਇਤਰਾਜਯੋਗ ਪ੍ਰੋਗਰਾਮ ਚਲਾਉਣ ਅਤੇ ਕਿਸੇ ਦੀ ਧਾਰਮਿਕ ਭਾਵਨਾ ਨੂੰ ਠੇਸ ਪਹੁੰਚਾਉਣ ’ਤੇ ਵੀ ਪੂਰਨ ਪਾਬੰਦੀ ਹੈ ਅਤੇ ਅਜਿਹਾ ਕੋਈ ਵੀ ਮਾਮਲਾ ਸਾਹਮਣੇ ਆਉਣ ’ਤੇ ਕਾਨੂੰਨੀ ਕਾਰਵਾਈ ਨੂੰ ਅਮਲ ਵਿੱਚ ਲਿਆਂਦਾ ਜਾਵੇਗਾ।
Check Also
ਵਿਧਾਇਕ ਡਾ. ਇੰਦਰਬੀਰ ਸਿੰਘ ਨਿੱਝਰ ਨੇ ਜਗੀਰ ਸਿੰਘ ਨਾਗਰਾ ਦੇ ਦੇਹਾਂਤ ’ਤੇ ਦੁੱਖ ਪ੍ਰਗਟਾਇਆ
ਅੰਮ੍ਰਿਤਸਰ, 4 ਅਕਤੂਬਰ (ਸੁਖਬੀਰ ਸਿੰਘ ਖੁਰਮਣੀਆਂ ) – ਗੁਰੂ ਨਾਨਕ ਦੇਵ ਯੂਨੀਵਰਸਿਟੀ ਦੇ ਸਾਬਕਾ ਡਿਪਟੀ …
Punjab Post Daily Online Newspaper & Print Media