ਪਠਾਨਕੋਟ, 11 ਅਪ੍ਰੈਲ (ਪੰਜਾਬ ਪੋਸਟ ਬਿਊਰੋ) – ਡਿਪਟੀ ਕਮਿਸ਼ਨਰ ਸ਼੍ਰੀਮਤੀ ਨੀਲਿਮਾ ਦੇ ਦਿਸ਼ਾ ਨਿਰਦੇਸ਼ ਅਤੇ ਡਾ. ਇੰਦਰਜੀਤ ਸਿੰਘ ਧੰਜੂ ਦੀ ਅਗਵਾਈ ਹੇਠ ਚਾਲੂੂ ਹਾੜੀ ਦੌਰਾਨ ਖੇਤੀਬਾੜੀ ਵਿਭਾਗ ਵੱਲੋਂ ਚਲਾਈ ਜਾ ਰਹੀ ਵਿਸ਼ੇਸ਼ ਮੁਹਿੰਮ ਤਹਿਤ ਕਿਸਾਨਾਂ ਨੂੰ ਕਣਕ ਦੀ ਬਿਜਾਈ ਦੀਆਂ ਨਵੀਨਤਮ ਤਕਨੀਕਾਂ ਪ੍ਰਤੀ ਜਾਗਰੁਕ ਕਰਨ ਲਈ ਬਲਾਕ ਪਠਾਨਕੋਟ ਦੇ ਪਿੰਡ ਜਗਤਪੁਰ ਵਿਖੇ ਖੇਤ ਦਿਵਸ ਮਨਾਇਆ ਗਿਆ।
ਅਗਾਂਹਵਧੂ ਕਿਸਾਨ ਬਲਵਿੰਦਰ ਸਿੰਘ ਦੇ ਖੇਤਾਂ ਵਿੱਚ ਸੁਭਾਸ਼ ਚੰਦਰ ਖੇਤੀ ਵਿਸਥਾਰ ਅਫਸਰ ਦੇ ਪ੍ਰਬੰਧਾਂ ਹੇਠ ਲਗਾਏ ਇਸ ਖੇਤ ਦਿਵਸ ਮੌਕੇ ਡਾ. ਅਮਰੀਕ ਸਿੰਘ ਖੇਤੀਬਾੜੀ ਅਫਸਰ, ਡਾ. ਸੰਦੀਪ ਸਿੰਘ ਢਿਲੋਂ ਖੇਤੀਬਾੜੀ ਵਿਕਾਸ ਅਫਸਰ, ਪਰਦੀਪ ਸਿੰਘ, ਬਲਵਿੰਦਰ ਕੁਮਾਰ, ਮਨਦੀਪ ਸਿੰਘ, ਸੁਰਜੀਤ ਸਿੰਘ ਸਮੇਤ ਹੋਰ ਕਿਸਾਨ ਹਾਜ਼ਰ ਸਨ।
ਕਿਸਾਨਾਂ ਨੂੰ ਸੰਬੋਧਨ ਕਰਦਿਆਂ ਡਾ. ਅਮਰੀਕ ਸਿੰਘ ਨੇ ਕਿਹਾ ਕਿ ਜ਼ਿਲੇ ਦੇ ਕੁਝ ਰਕਬੇ ਵਿੱਚ ਪਾਣੀ ਦਾ ਪੱਧਰ ਉੱਚਾ ਹੋਣ ਕਾਰਨ, ਬਰਸਾਤ ਹੋਣ ਜਾਂ ਪਹਿਲੀ ਸਿੰਚਾਈ ਬਾਅਦ ਕਣਕ ਦੀ ਫਸਲ ਨੂੰ ਬਹੁਤ ਨੁਕਸਾਨ ਹੁੰਦਾ ਹੈ ਜਿਸ ਨਾਲ ਕਿਸਾਨਾਂ ਨੂੰ ਭਾਰੀ ਆਰਥਿਕ ਨੁਕਸਾਨ ਉਠਾਉਣਾ ਪੈਂਦਾ ਹੈ।ਉਨਾਂ ਦੱਸਿਆ ਕਿ ਇਸ ਸਮੱਸਿਆ ਨੂੰ ਦੂਰ ਕਰਨ ਲਈ ਕਣਕ ਦੀ ਬੈੱਡ ਪਲਾਟਿੰਗ ਨੂੰ ਉਤਸ਼ਾਹਿਤ ਕਰਨ ਲਈ ਕਣਕ ਦੀ ਬਿਜਾਈ ਉੱਚੀਆਂ ਕਿਆਰੀਆਂ ਤੇ ਕੀਤੀ ਗਈ ਸੀ ਤਾਂ ਜੋ ਬਰਸਾਤ ਦਾ ਪਾਣੀ ਕਣਕ ਦੀ ਫਸਲ ਨੂੰ ਪ੍ਰਭਾਵਤ ਨਾ ਕਰ ਸਕੇ।ਉਨਾਂ ਕਿਹਾ ਕਿ ਕਣਕ ਦੀ ਬੈਡਾਂ ਉੱਪਰ ਬਿਜਾਈ ਕਰਨ ਲਈ 30 ਕਿਲੋ ਬੀਜ ਪ੍ਰਤੀ ਏਕੜ ਚਾਹੀਦਾ ਹੈ।ਉਨਾਂ ਕਿਹਾ ਕਿ ਬੈਡਾਂ ਉੱਪਰ ਬੀਜੀ ਕਣਕ ਦੇ ਬੂਟੇ ਖਾਦਾਂ ਦੀ ਵਰਤੋਂ ਸੁਚੱਜੇ ਤਰੀਕੇ ਨਾਲ ਕਰਦੇ ਹਨ।ਉਨਾਂ ਕਿਹਾ ਕਿ ਬੈੱਡਾਂ ਉਪਰ ਕਣਕ ਦੀ ਬਿਜਾਈ ਕਰਨ ਪਾਣੀ ਦੀ ਬੱਚਤ ਵੀ ਹੋ ਜਾਂਦੀ ਹੈ।ਉਨਾਂ ਕਿਹਾ ਕਿ ਦੋ ਬੈੱਡਾਂ ਵਿੱਚ ਖਾਲੀ ਵਿੱਚ ਅਲਸੀ ਜਾਂ ਜਵੀ ਦੀ ਫਸਲ ਬੀਜਣ ਨਾਲ ਵਾਧੂ ਆਮਦਨ ਲਈ ਜਾ ਸਕਦੀ ਹੈ।ਕਿਸਾਨ ਬਲਵਿੰਦਰ ਸਿੰਘ ਨੇ ਆਪਣੇ ਤਜ਼ਰਬੇ ਸਾਂਝੇ ਕਰਦਿਆਂ ਕਿਹਾ ਕਿ ਇਸ ਵਿਧੀ ਨਾਲ ਬੀਜੀ ਕਣਕ ਤੋਂ ਆਮ ਵਿਧੀ ਨਾਲ ਬੀਜੀ ਕਣਕ ਨਾਲੋਂ ਵਧੇਰੇ ਪੈਦਾਵਾਰ ਮਿਲਣ ਦੀ ਆਸ ਹੈ।ਉਨਾਂ ਕਿਹਾ ਕਿ ਇਸ ਕਣਕ ਦੀ ਫਸਲ ਵਿੱਚ ਕਿਸੇ ਤਰਾਂ ਕੋਈ ਦਵਾਈ ਨਹੀਂ ਵਰਤੀ ਗਈ ਅਤੇ ਯੂਰੀਆ ਸਿਫਾਰਸ਼ਾਂ ਨਾਲੋਂ ਘੱਟ ਵਰਤੀ ਗਈ ਹੈ ਜਿਸ ਕਾਰਨ ਕਿਸੇ ਕਿਸਮ ਦੀ ਬਿਮਾਰੀ ਜਾਂ ਕੀੜਾ ਨਹੀਂ ਆਇਆ। ਡਾ. ਸੰਦੀਪ ਸਿੰਘ ਢਿੱਲੋਂ ਨੇ ਸਾਉਣੀ ਦੌਰਾਨ ਝੋਨੇ ਦੀ ਕਾਸ਼ਤ ਲਈ ਸਿਫਾਰਸ਼ਸ਼ੁਦਾ ਕਿਸਮਾਂ ਦੀ ਕਾਸ਼ਤ ਕਰਨ ਲਈ ਕਿਹਾ ਅਤੇ ਝੋਨੇ ਦੀ ਪਨੀਰੀ ਦੀ ਬਿਜਾਈ ਤੋਂ ਪਹਿਲਾਂ ਬੀਜ ਨੂੰ ਉੱਲੀਨਾਸ਼ਕ ਦਵਾਈ ਨਾਲ ਸੋਧਣ ਬਾਰੇ ਵਿਸਥਾਰ ਸਹਿਤ ਜਾਣਕਾਰੀ ਦਿੱਤੀ।ਸੁਭਾਸ਼ ਚੰਦਰ ਖੇਤੀਬਾੜੀ ਵਿਸਥਾਰ ਅਫਸਰ ਨੇ ਅਖੀਰ ਵਿੱਚ ਕਿਸਾਨਾਂ ਦਾ ਧੰਨਵਾਦ ਕੀਤਾ।
Check Also
ਖਾਲਸਾ ਕਾਲਜ ਗਰਲਜ ਸੀ: ਸੈਕੰ: ਸਕੂਲ ਦੀ ਖਿਡਾਰਣ ਨੇ ਚਾਂਦੀ ਦਾ ਤਮਗਾ ਜਿੱਤਿਆ
ਅੰਮ੍ਰਿਤਸਰ, 21 ਫਰਵਰੀ (ਸੁਖਬੀਰ ਸਿੰਘ ਖੁਰਮਣੀਆਂ) – ਖ਼ਾਲਸਾ ਕਾਲਜ ਗਵਰਨਿੰਗ ਕੌਂਸਲ ਅਧੀਨ ਖਾਲਸਾ ਕਾਲਜ ਗਰਲਜ਼ …
Punjab Post Daily Online Newspaper & Print Media