Monday, October 5, 2026

ਡੀ. ਏ. ਵੀ ਇੰਟਰਨੈਸ਼ਨਲ ਸਕੂਲ ਨੇ ਵਿਸਾਖੀ ਦਾ ਤਿਓਹਾਰ ਮਨਾਇਆ

PPN1204201706
ਅੰਮ੍ਰਿਤਸਰ, 12 ਅਪ੍ਰੈਲ (ਪੰਜਾਬ ਪੋਸਟ- ਜਗਦੀਪ ਸਿੰਘ ਸੱਗੂ) – ਸਥਾਨਕ ਡੀ.ਏ.ਵੀ ਇੰਟਰਨੈਸ਼ਨਲ ਸਕੂਲ ਵਿਖੇ ਵਿਸਾਖੀ ਦਾ ਤਿਓਹਾਰ ਰਵਾਇਤੀ ਉਤਸ਼ਾਹ ਨਾਲ ਮਨਾਇਆ ਗਿਆ।ਸਵੇਰ ਦੀ ਸਭਾ ਦੌਰਾਨ ਵਿਦਿਆਰਥੀਆਂ ਨੇ ਨਾਟਕ ਦਾ ਮੰਚਨ ਕਰ ਕੇ ਅੱਜ ਕੇ ਕਿਸਾਨ ਦੀ ਹਾਲਤ ਨੂੰ ਬਹੁਤ ਹੀ ਭਾਵੁਕਤਾ ਨਾਲ ਪੇਸ਼ ਕੀਤਾ।ਫਸਲਾਂ ਦੇ ਪੱਕਣ `ਤੇ ਜਦ ਕਿਸਾਨ ਦੀ ਮਿਹਨਤ ਰੰਗ ਲਿਆਉਂਦੀ ਹੈ ਤਾਂ ਮਨਾਈ ਜਾਂਦੀ  ਵਿਸਾਖੀ ਦੇ ਤਿਓਹਾਰ ਬਾਰੇ ਵਿਦਿਆਰਥੀਆਂ ਨੇ ਕਵਿਤਾ ਗਾਇਣ ਵੀ ਕੀਤਾ।ਰੰਗ-ਬਿਰੰਗੇ ਕੱਪੜਿਆਂ ਵਿਚ ਸੱਜੇ ਬਚਿਆਂ ਨੇ ਵਿਸਾਖੀ ਦੀਆਂ ਖੁਸ਼ੀਆਂ ਸਾਂਝੀਆਂ ਕੀਤੀਆਂ। ਇਸ ਸਮੇਂ ਪਿੰਸੀਪਲ ਅੰਜਨਾ ਗੁਪਤਾ ਨੇ ਕਿਹਾ ਕਿ ਵਿਸਾਖੀ ਪੰਜਾਬ ਦਾ ਪ੍ਰਸਿੱਧ ਤਿਓਹਾਰ ਹੈ, ਜੋ ਪੰਜਾਬੀਆਂ ਖਾਸਕਰ ਕਿਸਾਨਾਂ ਲਈ ਖੁਸ਼ੀਆਂ ਤੇ ਖੇੜੇ ਲੈ ਕੇ ਆਉਂਦਾ ਹੈ। ਉਨਾਂ ਕਿਹਾ ਕਿ ਅਜੋਕੇ ਸਮੇਂ ਕਰਜ਼ੇ ਹੇਠ ਦੱਬੇ ਕਿਸਾਨ ਦੀ ਹਾਲਤ ਇੰਨੀ ਤਰਸਯੋਗ ਹੋ ਗਈ ਹੈ ਕਿ ਉਸ ਨੂੰ ਆਤਮ ਹੱਤਿਆ ਲਈ ਮਜ਼ਬੂਰ ਹੋਣਾ ਪੈ ਰਿਹਾ ਹੈ।
ਉਨਾਂ ਕਿਹਾ ਕਿ ਇਸ ਦਿਨ ਜਲਿਆਂਵਾਲਾ ਬਾਗ ਕੇ ਉਨਾਂ ਸ਼ਹੀਦਾਂ ਦੀ ਯਾਦ ਵੀ ਦਿਵਾਉਂਦਾ ਹੈ, ਜਿੰਨਾਂ ਨੇ ਆਪਣਾ ਜੀਵਨ ਦੇਸ਼ ਲਈ ਕੁਰਬਾਨ ਕਰ ਦਿਤਾ।ਇਸ ਦਿਨ ਗੁਰੂ ਗੋਬਿੰਦ ਸਿੰਘ ਜੀ ਨੇ ਖਾਲਸਾ ਪੰਥ ਦੀ ਸਥਾਪਨਾ ਕੀਤੀ ਸੀ ਅਤੇ ਜਬਰ ਜ਼ੁਲਮ ਤੇ ਨਾਇਨਸਾਫੀ ਦੇ ਖਿਲਾਫ ਲੜਨੇ ਲੜਣ ਲਈ ਸਭ ਨੂੰ ਪ੍ਰੇਰਿਤ ਕੀਤਾ। ਉਨ ਾਂਕਿਹਾ ਕਿ ਵਿਸਾਖੀ ਦਾ ਤਿਓਹਾਰ ਧਾਰਮਿਕ ਸਮਾਜਿਕ ਅਤੇ ਰਾਸ਼ਟਰੀ ਮਹੱਤਤਾ ਰੱਖਦਾ ਹੈ।ਪਿੰਸੀਪਲ ਅੰਜਨਾ ਗੁਪਤਾ ਨੇ ਕਿਹਾ ਕਿ ਸਾਨੂੰ ਸਭ ਨੂੰ ਆਪਣੇ ਦੇਸ਼ ਲਈ ਕੁਰਬਾਨੀ ਦੇਣ ਤੋਂ ਕਦੇ ਪਿਛੇ ਨਹੀਂ ਹਟਣਾ ਚਾਹੀਦਾ।

Check Also

ਖੇਡਾਂ ਵਤਨ ਪੰਜਾਬ ਦੀਆਂ 2026- ਜਿਲ੍ਹਾ ਪੱਧਰੀ ਜੁਡੋ ਮੁਕਾਬਲਿਆਂ ਦੀ ਸ਼ੁਰੂਆਤ

ਅੰਮ੍ਰਿਤਸਰ, 02 ਅਕਤੂਬਰ (ਜਗਦੀਪ ਸਿੰਘ) – ਪੰਜਾਬ ਸਰਕਾਰ ਦੇ ਖੇਡ ਵਿਭਾਗ ਵੱਲੋਂ ਕਰਵਾਈਆਂ ਜਾ ਰਹੀਆਂ …

Leave a Reply