Friday, October 2, 2026

ਖਾਲਸਾ ਕਾਲਜ ਵਿਖੇ ਪੋਸਟਰ ਮੁਕਾਬਲੇ ਕਰਵਾਏ ਗਏ

ਪੱਖਪਾਤੀ ਦ੍ਰਿਸ਼ਟੀ ਨੂੰ ਬਦਲ ਕੇ ਜ਼ੈਡਰ ਬਰਾਬਰੀ ਅਪਣਾਉਣਾ ਸਮੇਂ ਦੀ ਮੁੱਖ ਲੋੜ – ਡਾ. ਰਮਿੰਦਰ ਕੌਰ

PPN1204201723ਅੰਮ੍ਰਿਤਸਰ, 12 ਅਪ੍ਰੈਲ (ਪੰਜਾਬ ਪੋਸਟ ਸੁਖਬੀਰ ਸਿੰਘ ਖੁਰਮਣੀਆ)- ਖਾਲਸਾ ਕਾਲਜ ਵਿਖੇ ਪ੍ਰਿੰਸੀਪਲ ਡਾ. ਮਹਿਲ ਸਿੰਘ ਦੇ ਸਹਿਯੋਗ ਨਾਲ ਜੈਂਡਰ ਚੈਂਪੀਅਨਜ਼ ਕਲੱਬ ਵੱਲੋਂ ਪੋਸਟਰ ਮੁਕਾਬਲਿਆਂ ਦਾ ਆਯੋਜਨ ਕੀਤਾ ਗਿਆ, ਜਿਸ ’ਚ ਡਾ. ਰਮਿੰਦਰ ਕੌਰ, ਪ੍ਰੋਫੈਸਰ ਅਤੇ ਮੁੱਖੀ, ਪੰਜਾਬੀ ਅਧਿਐਨ ਸਕੂਲ, ਗੁਰੂ ਨਾਨਕ ਦੇਵ ਯੂਨੀਵਰਸਿਟੀ ਨੇ ਮੁੱਖ ਮਹਿਮਾਨ ਵਜੋਂ ਸ਼ਿਰਕਤ ਕੀਤੀ। ਡਾ. ਰਮਿੰਦਰ ਕੌਰ ਨੇ ਕਿਹਾ ਕਿ ਵਿਗਿਆਨ ਅਤੇ ਤਕਨਾਲੋਜੀ ਦੇ ਇਸ ਯੁੱਗ ’ਚ ਸਾਨੂੰ ਆਪਣੀ ਪਿਛਾਹ-ਖਿਚੂ ਸੋਚ ਨੂੰ ਬਦਲ ਕੇ ਸਮੇਂ ਦੇ ਹਾਣੀ ਬਣਨਾ ਪਵੇਗਾ। ਉਨ੍ਹਾਂ ਕਿਹਾ ਕਿ ਪੁਰਸ਼ ਅਤੇ ਇਸਤਰੀ ਦੇ ਭੇਦ ਵਾਲੀ ਪੱਖਪਾਤੀ ਦ੍ਰਿਸ਼ਟੀ ਨੂੰ ਬਦਲ ਕੇ ਜ਼ੈਡਰ ਬਰਾਬਰੀ ਨੂੰ ਅਪਣਾਉਣਾ ਅਜੋਕੇ ਸਮੇਂ ਦੀ ਮੁੱਖ ਲੋੜ ਹੈ। ਉਨ੍ਹਾਂ ਕਿਹਾ ਕਿ ਨੌਜਵਾਨਾਂ ਨੇ ਹਮੇਸ਼ਾਂ ਯੁੱਗ ਪਲਟਾਊ ਕੰਮ ਕੀਤੇ ਹਨ ਜਿਸ ਕਰਕੇ ਵਿਦਿਆਰਥੀਆ ਨੂੰ ਜੈਡਰ ਬਰਾਬਰੀ ਲਈ ਭਰਪੂਰ ਉਪਰਾਲੇ ਕਰਨੇ ਚਾਹੀਦੇ ਹਨ।ਮੁੱਖ ਮਹਿਮਾਨ ਨੂੰ `ਜੀ ਆਇਆਂ` ਆਖਦਿਆਂ ਪ੍ਰਿੰ: ਡਾ. ਮਹਿਲ ਸਿੰਘ ਨੇ ਜੈਂਡਰ ਚੈਂਪੀਅਨਜ਼ ਕਲੱਬ ਦੇ ਉਪਰਾਲਿਆਂ ਦੀ ਸਰਾਹਨਾ ਕਰਦਿਆਂ ਜੈਂਡਰ ਬਰਾਬਰੀ ਨੂੰ ਵਿਹਾਰ ’ਚ ਢਾਲਣ ਦੀ ਲੋੜ ’ਤੇ ਜ਼ੋਰ ਦਿੱਤਾ। ਜੈਂਡਰ ਬਰਾਬਰੀ ਦੀ ਪ੍ਰਤੀਨਿਧਤਾ ਕਰਦੇ ਪੋਸਟਰ ਮੁਕਾਬਲਿਆਂ ’ਚ ਅੰਮ੍ਰਿਤਪਾਲ ਕੌਰ, ਹਰਨੀਤ ਕੌਰ ਅਤੇ ਨਵਨੀਤ ਕੌਰ ਨੇ ਕ੍ਰਮਵਾਰ ਪਹਿਲਾ, ਦੂਜਾ ਅਤੇ ਤੀਸਰਾ ਸਥਾਨ ਪ੍ਰਾਪਤ ਕੀਤਾ, ਜਿਨ੍ਹਾਂ ਨੂੰ ਡਾ. ਰਮਿੰਦਰ ਕੌਰ ਵੱਲੋਂ ਮੋਮੈਂਟੋ ਅਤੇ ਸਰਟੀਫ਼ਿਕੇਟ ਦੇ ਕੇ ਸਨਮਾਨਿਤ ਕੀਤਾ ਗਿਆ।

PPN1204201724
ਜੈਡਰ ਚੈਂਪੀਅਨ ਕਲੱਬ ਦੇ ਨੋਡਲ ਅਫਸਰ ਡਾ. ਸਵਰਾਜ ਕੌਰ ਨੇ ਕਿਹਾ ਕਿ ਸਮਾਜ ਨੂੰ ਇਸਤਰੀ ਅਤੇ ਪੁਰਸ਼ ਪ੍ਰਤੀ ਪੱਖਪਾਤੀ ਸੋਚ ਨੂੰ ਬਦਲਣਾ ਪਵੇਗਾ। ਜੈਡਰ ਚੈਂਪੀਅਨ ਕਲੱਬ ਦੇ ਨੋਡਲ ਅਫ਼ਸਰ ਡਾ. ਪਰਮਿੰਦਰ ਸਿੰਘ ਨੇ ਮੁੱਖ ਮਹਿਮਾਨ ਦਾ ਧੰਨਵਾਦ ਕਰਦਿਆਂ ਆਖਿਆ ਕਿ ਜੈਂਡਰ ਪੱਖਪਾਤ ਨੂੰ ਖਤਮ ਕਰਨ ਲਈ ਸਾਨੂੰ ਅਚੇਤ ਮਨ ’ਚ ਬੱਝੀਆਂ ਗੰਢਾਂ ਖੋਲ੍ਹਣੀਆਂ ਪੈਣਗੀਆਂ।ਇਸ ਮੌਕੇ ਜੈਂਡਰ ਸੰਵੇਦਨਾ ਨੂੰ ਪ੍ਰਗਟਾਉਂਦੀਆਂ ਡਾਕੂਮੈਂਟਰੀ ਫਿਲਮਾਂ ਵੀ ਵਿਖਾਈਆਂ ਗਈਆਂ। ਇਸ ਮੌਕੇ ਪ੍ਰੋ. ਨਵਨੀਨ ਬਾਵਾ, ਪ੍ਰੋ. ਭੁਪਿੰਦਰ ਸਿੰਘ, ਪ੍ਰੋ. ਜਸਪ੍ਰੀਤ ਕੌਰ, ਪ੍ਰੋ. ਹਰਵਿੰਦਰ ਕੌਰ, ਪ੍ਰੋ. ਜਸਬੀਰ ਸਿੰਘ, ਪ੍ਰੋ. ਜਤਿੰਦਰ ਕੌਰ, ਪ੍ਰੋ. ਪਲਵਿੰਦਰ ਕੌਰ ਤੋਂ ਇਲਾਵਾ ਕਲੱਬ ਮੈਂਬਰ ਵੀ ਹਾਜ਼ਰ ਸਨ।

Check Also

ਖੇਡਾਂ ਵਤਨ ਪੰਜਾਬ ਦੀਆਂ 2026- ਜਿਲ੍ਹਾ ਪੱਧਰੀ ਜੁਡੋ ਮੁਕਾਬਲਿਆਂ ਦੀ ਸ਼ੁਰੂਆਤ

ਅੰਮ੍ਰਿਤਰ, 30 ਸਤੰਬਰ (ਜਗਦੀਪ ਸਿੰਘ) – ਪੰਜਾਬ ਸਰਕਾਰ ਦੇ ਖੇਡ ਵਿਭਾਗ ਵੱਲੋਂ ਕਰਵਾਈਆਂ ਜਾ ਰਹੀਆਂ …

Leave a Reply