ਅੰਮ੍ਰਿਤਸਰ, 12 ਅਪ੍ਰੈਲ (ਪੰਜਾਬ ਪੋਸਟ- ਗੁਰਪ੍ਰੀਤ ਸਿੰਘ) – ਸ਼ੋ੍ਰਮਣੀ ਕਮੇਟੀ ਪ੍ਰਧਾਨ ਪ੍ਰੋ. ਕਿਰਪਾਲ ਸਿੰਘ ਬਡੂੰਗਰ ਨੇ ਬੀਤੇ ਕੱਲ੍ਹ ਪੰਜਾਬ ਯੂਨੀਵਰਸਿਟੀ ਚੰਡੀਗੜ੍ਹ ਵਿਖੇ ਵਿਦਿਆਰਥੀਆਂ ਨਾਲ ਕੁੱਟਮਾਰ ਦੀ ਘਟਨਾ ’ਤੇ ਪ੍ਰਤੀਕਰਮ ਦਿੰਦਿਆਂ ਕਿਹਾ ਕਿ ਗਿਆਨ ਦੇ ਕੇਂਦਰ ਅੰਦਰ ਅਜਿਹਾ ਟਕਰਾਅ ਵਾਲਾ ਮਾਹੌਲ ਠੀਕ ਨਹੀਂ ਹੈ।ਉਨ੍ਹਾਂ ਆਖਿਆ ਕਿ ਸਖ਼ਤੀ ਨਾਲ ਵਿਦਿਆਰਥੀਆਂ ਨੂੰ ਦਬਾਉਣ ਦੀ ਥਾਂ ਗੱਲਬਾਤ ਰਾਹੀਂ ਮਾਮਲਾ ਹੱਲ ਕਰਨਾ ਚਾਹੀਦਾ ਹੈ।
ਪ੍ਰੋ. ਬਡੂੰਗਰ ਨੇ ਆਖਿਆ ਕਿ ਫੀਸਾਂ ਘੱਟ ਕਰਨ ਦੀ ਮੰਗ ਕਰ ਰਹੇ ਵਿਦਿਆਰਥੀਆਂ ’ਤੇ ਪੁਲਿਸ ਵੱਲੋਂ ਲਾਠੀਚਾਰਜ ਦੌਰਾਨ ਗੁਰੂ-ਘਰ ਵਿਖੇ ਸ਼ਰਨ ਲੈਣ ਵਾਲੇ ਵਿਦਿਆਰਥੀਆਂ ਨੂੰ ਗ੍ਰਿਫਤਾਰ ਕਰਨ ਸਮੇਂ ਪੁਲਿਸ ਵੱਲੋਂ ਗੁਰਦੁਆਰਾ ਸਾਹਿਬ ਅੰਦਰ ਦਾਖਲ ਹੋਣ ਦੀਆਂ ਰਿਪੋਰਟਾਂ ਵੀ ਪ੍ਰਾਪਤ ਹੋਈਆਂ ਹਨ।ਜੇਕਰ ਅਜਿਹਾ ਵਾਪਰਿਆ ਹੈ ਤਾਂ ਇਹ ਗਲਤ ਹੈ।ਉਨ੍ਹਾਂ ਕਿਹਾ ਕਿ ਇਸ ਸਬੰਧ ਵਿੱਚ ਮੁਕੰਮਲ ਪੜਤਾਲ ਕਰਨ ਲਈ ਸ਼ੋ੍ਰਮਣੀ ਕਮੇਟੀ ਵੱਲੋਂ ਇਕ ਕਮੇਟੀ ਗਠਿਤ ਕੀਤੀ ਗਈ ਹੈ, ਜਿਸ ਵਿੱਚ ਸ਼ੋ੍ਰਮਣੀ ਕਮੇਟੀ ਦੇ ਸਕੱਤਰ ਸ. ਅਵਤਾਰ ਸਿੰਘ ਚੰਡੀਗੜ੍ਹ, ਗੁਰਦੁਆਰਾ ਸ੍ਰੀ ਨਾਢਾ ਸਾਹਿਬ ਪੰਚਕੂਲਾ ਦੇ ਹੈੱਡ ਗ੍ਰੰਥੀ ਗਿਆਨੀ ਜਗਜੀਤ ਸਿੰਘ ਅਤੇ ਗੁਰਦੁਆਰਾ ਸ੍ਰੀ ਅੰਬ ਸਾਹਿਬ ਮੋਹਾਲੀ ਦੇ ਕਥਾਵਾਚਕ ਗਿਆਨੀ ਅਤਰ ਸਿੰਘ ਨੂੰ ਸ਼ਾਮਲ ਕੀਤਾ ਗਿਆ ਹੈ।
Check Also
ਜਥੇਦਾਰ ਗੜਗੱਜ ਦੀ ਅਗਵਾਈ ‘ਚ ਗੁਰਦੁਆਰਾ ਸ੍ਰੀ ਨਨਕਾਣਾ ਸਾਹਿਬ ਲਈ ਸਿੱਖ ਸ਼ਰਧਾਲੂਆਂ ਦਾ ਜਥਾ ਰਵਾਨਾ
ਅੰਮ੍ਰਿਤਸਰ, 22 ਨਵੰਬਰ (ਗੁਰਪ੍ਰੀਤ ਸਿੰਘ) – ਗੁਰਦੁਆਰਾ ਸ੍ਰੀ ਨਨਕਾਣਾ ਸਾਹਿਬ (ਪਾਕਿਸਤਾਨ) ਵਿਖੇ ਸ੍ਰੀ ਗੁਰੂ ਨਾਨਕ …
Punjab Post Daily Online Newspaper & Print Media