Wednesday, January 15, 2025

ਨੰਨ੍ਹੇ-ਮੁੰਨ੍ਹੇ ਬੱਚਿਆਂ ਦਾ ਸਪੋਰਟਸ ਦਿਵਸ ਆਯੋਜਿਤ

14021405

ਅੰਮ੍ਰਿਤਸਰ, 14 ਫਰਵਰੀ (ਪੰਜਾਬ ਪੋਸਟ ਬਿਊਰੋ)- ਚੀਫ਼ ਖ਼ਾਲਸਾ ਦੀਵਾਨ ਦੀ ਸਰਪ੍ਰਸਤੀ ਅਧੀਨ ਚਲਾਏ ਜਾ ਰਹੇ ਸ੍ਰੀ ਗੁਰੂ ਹਰਿਕ੍ਰਿਸ਼ਨ ਸੈਕੰਡਰੀ ਪਬਲਿਕ ਸਕੂਲ ਜੀ. ਟੀ. ਰੋਡ ਦੇ ਵਿਹੜੇ ਵਿੱਚ ਅੱਜ ਪ੍ਰੀ-ਪ੍ਰਾਇਮਰੀ ਸੈਕਸ਼ਨ ਦੇ ਬੱਚਿਆਂ ਵੱਲੋਂ ਸਪੋਰਟਸ ਦਿਵਸ ਮਨਾਇਆ ਗਿਆ। ਪ੍ਰੀ-ਨਰਸਰੀ ਜਮਾਤ ਦੇ ਬੱਚਿਆਂ ਵੱਲੋਂ ਬਾਲ ਰੇਸ, ਨਰਸਰੀ ਜਮਾਤ ਵੱਲੋਂ ਬੈਲੂਨ ਰੇਸ ਅਤੇ ਪਹਿਲੀ ਜਮਾਤ ਦੇ ਬੱਚਿਆਂ ਵੱਲੋਂ ਫਰੂਟ ਰੇਸ ਅਤੇ ਬਾਸਕਟ ਰੇਸ ਦਾ ਆਯੋਜਨ ਕੀਤਾ ਗਿਆ। ਬੱਚੇ ਰੰਗ ਬਿਰੰਗੀਆਂ ਪੁਸ਼ਾਕਾਂ ਵਿੱਚ ਬਹੁਤ ਹੀ ਪਿਆਰੇ ਲਗ ਰਹੇ ਸਨ। ਪਹਿਲੀ ਜਮਾਤ ਦੇ ਬੱਚਿਆਂ ਨੇ ਸ਼ੂ ਰੇਸ ਵਿੱਚ ਭਾਗ ਲਿਆ। ਸਕੂਲ ਦੇ ਪ੍ਰਿੰਸੀਪਲ/ਡਾਇਰੈਕਟਰ ਡਾ: ਧਰਮਵੀਰ ਸਿੰਘ ਨੇ ਪ੍ਰੋਗਰਾਮ ਵਿੱਚ ਸ਼ਾਮਲ ਹੋ ਕੇ ਬੱਚਿਆਂ ਦੀ ਹੌਸਲਾ ਅਫਜਾਈ ਕੀਤੀ ਅਤੇ ਉਹਨਾਂ ਨੂੰ ਪੜ੍ਹਾਈ ਦੇ ਨਾਲ-ਨਾਲ ਖੇਡਾਂ ਵਿੱਚ ਭਾਗ ਲੈਣ ਦੀ ਪ੍ਰੇਰਨਾ ਦਿੱਤੀ। ਉਹਨਾਂ ਕਿਹਾ ਕਿ ਖੇਡਾਂ ਜਿਥੇ ਮਨੁੱਖੀ ਸਰੀਰ ਨੂੰ ਤੰਦਰੁਸਤ ਰਖਦੀਆਂ ਹਨ, ਉਥੇ ਦਿਮਾਗ ਵੀ ਤੇਜ਼ ਕਰਦੀਆਂ ਹਨ। ਪ੍ਰੀ-ਪ੍ਰਾਇਮਰੀ ਸੈਕਸ਼ਨ ਦੀ ਸੁਪਰਵਾਈਜਰ ਸ਼੍ਰੀਮਤੀ ਕਿਰਨਜੋਤ ਕੌਰ ਨੇ ਵੀ ਬੱਚਿਆਂ ਦੀ ਪੇਸ਼ਕਾਰੀ ਦੀ ਸ਼ਲਾਘਾ ਕੀਤੀ। ਪ੍ਰੋਗਰਾਮ ਨੂੰ ਹੋਰ ਮਨੋਰੰਜਕ ਬਨਾਉਣ ਲਈ ਪ੍ਰੀ-ਪ੍ਰਾਇਮਰੀ ਸੈਕਸ਼ਨ ਦੇ ਅਧਿਆਪਕਾਂ ਲਈ ‘ਫਰੁੱਟ ਕਟੱਣ’ ਦੀ ਪ੍ਰਤੀਯੋਗਤਾ ਦਾ ਵੀ ਆਯੋਜਨ ਕੀਤਾ ਗਿਆ ਜਿਸਦਾ ਪ੍ਰੋਗਰਾਮ ਵਿੱਚ ਸ਼ਾਮਲ ਅਧਿਆਪਕਾਂ, ਬੱਚਿਆਂ ਅਤੇ ਮਾਪਿਆਂ ਨੇ ਪ੍ਰੋਗਰਾਮ ਦਾ ਖੂਬ ਆਨੰਦ ਮਾਨਿਆ। ਹਰ ਮੁਕਾਬਲੇ ਵਿੱਚ ਪਹਿਲੇ, ਦੂਜੇ ਅਤੇ ਤੀਸਰੇ ਨੰਬਰ ਤੇ ਆਉਣ ਵਾਲੇ ਵਿਦਿਆਰਥੀਆਂ ਨੂੰ ਪ੍ਰਿੰਸੀਪਲ/ਡਾਇਰੈਕਟਰ ਡਾ: ਧਰਮਵੀਰ ਸਿੰਘ ਅਤੇ ਸ਼੍ਰੀਮਤੀ ਕਿਰਨਜੋਤ ਕੌਰ ਦੁਆਰਾ ਇਨਾਮ ਵੰਡੇ ਗਏ। ਪ੍ਰੋਗਰਾਮ ਦੇ ਅੰਤ ਵਿੱਚ ਪਹਿਲੀ ਜਮਾਤ ਦੀਆਂ ਲੜਕੀਆਂ ਦੁਆਰਾ ਪੇਸ਼ ਪ੍ਰੋਗਰਾਮ ‘ਗਿੱਧਾ’ ਬਹੁਤ ਦਿੱਲ ਖਿੱਚਵਾਂ ਸੀ।

Check Also

ਲਾਇਨਜ਼ ਕਲੱਬ ਸੰਗਰੂਰ ਰਾਇਲ ਨੇ ਮਨਾਇਆ ਲੋਹੜੀ ਦਾ ਤਿਉਹਾਰ

ਸੰਗਰੂਰ, 14 ਜਨਵਰੀ (ਜਗਸੀਰ ਲੌਂਗੋਵਾਲ) – ਲਾਇਨਜ਼ ਕਲੱਬ ਸੰਗਰੂਰ ਰਾਇਲ ਨੇ ਕਲੱਬ ਦੇ ਪ੍ਰਧਾਨ ਰਾਜੀਵ …

Leave a Reply