ਬਟਾਲਾ, 13 ਅਪ੍ਰੈਲ (ਪੰਜਾਬ ਪੋਸਟ- ਨਰਿੰਦਰ ਬਰਨਾਲ) – ਕੈਬਨਿਟ
ਮੰਤਰੀ ਤ੍ਰਿਪਤ ਰਜਿੰਦਰ ਸਿੰਘ ਬਾਜਵਾ ਨੇ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਆਪਣੀ ਪਹਿਲੀ ਹੀ ਕੈਬਨਿਟ ਮੀਟਿੰਗ `ਚ ਪੱਤਰਕਾਰਾਂ ਦਾ ਟੋਲ ਟੈਕਸ ਮੁਆਫ ਕਰਨ ਦਾ ਫੈਸਲਾ ਲਿਆ ਗਿਆ ਹੈ ਅਤੇ ਸਰਕਾਰ ਇਸ ਫੈਸਲੇ ਨੂੰ ਛੇਤੀ ਹੀ ਲਾਗੂ ਕਰ ਦੇਵੇਗੀ। ਉਨ੍ਹਾਂ ਕਿਹਾ ਕਿ ਸਰਕਾਰ ਵੱਲੋਂ ਟੋਲ ਟੈਕਸ ਮੁਆਫੀ ਸਬੰਧੀ ਲਿਖਤੀ ਹਦਾਇਤਾਂ ਛੇਤੀ ਹੀ ਜਾਰੀ ਕਰ ਦਿੱਤੀਆਂ ਜਾਣਗੀਆਂ। ਇਕ ਸੁਆਲ ਦਾ ਜੁਆਬ ਦਿੰਦਿਆਂ ਕੈਬਨਿਟ ਮੰਤਰੀ ਤ੍ਰਿਪਤ ਰਜਿੰਦਰ ਸਿੰਘ ਬਾਜਵਾ ਨੇ ਕਿਹਾ ਕਿ ਬਾਦਲ ਸਰਕਾਰ ਵੱਲੋਂ ਕਲਾਨੌਰ ਵਿਖੇ ਬਣਾਈ ਗਈ ਗਊਸ਼ਾਲਾ ਦੇ ਨਿਰਮਾਣ `ਚ ਹੋਈ ਹੇਰਾਫੇਰੀ ਦੀ ਸ਼ਿਕਾਇਤ ਉਨ੍ਹਾਂ ਨੂੰ ਮਿਲੀ ਹੈ, ਜਿਸ ਦੀ ਜਾਂਚ ਵਿਜੀਲੈਂਸ ਨੂੰ ਸੌਂਪ ਦਿੱਤੀ ਗਈ ਹੈ।ਬਾਜਵਾ ਨੇ ਕਿਹਾ ਕਿ ਭ੍ਰਿਸ਼ਟਾਚਾਰ ਨੂੰ ਕਿਸੇ ਵੀ ਸੂਰਤ `ਚ ਬਰਦਾਸ਼ਤ ਨਹੀਂ ਕੀਤਾ ਜਾਵੇਗਾ ਅਤੇ ਜੋ ਕੋਈ ਵੀ ਦੋਸ਼ੀ ਪਾਇਆ ਗਿਆ ਉਸ ਖਿਲਾਫ ਸਖਤ ਕਾਰਵਾਈ ਕੀਤੀ ਜਾਵੇਗੀ। ਉਨ੍ਹਾਂ ਕਿਹਾ ਕਿ ਕੈਪਟਨ ਸਰਕਾਰ ਲੋਕਾਂ ਨੂੰ ਸਾਫ-ਸੁਥਰਾ ਨਿਜ਼ਾਮ ਦੇਣ ਲਈ ਵਚਨਬੱਧ ਹੈ ਅਤੇ ਲੋਕਾਂ ਦੀ ਇਮਾਨਦਾਰੀ ਨਾਲ ਸੇਵਾ ਕਰਨਾ ਹੀ ਕਾਂਗਰਸ ਸਰਕਾਰ ਦਾ ਉਦੇਸ਼ ਹੈ।
Check Also
ਗੁ. ਮੱਲ ਅਖਾੜਾ ਸਾਹਿਬ ਪਾ: ਛੇਵੀਂ ਵਿਖੇ ਸੁਖਮਨੀ ਸੇਵਾ ਸੁਸਾਇਟੀਆਂ ਵੱਲੋਂ ਗੁਰਮਤਿ ਸਮਾਗਮ
ਅੰਮ੍ਰਿਤਸਰ, 24 ਨਵੰਬਰ (ਜਗਦੀਪ ਸਿੰਘ ਸੱਗੂ) – ਨਿਹੰਗ ਸਿੰਘਾਂ ਦੀ ਸਿਰਮੌਰ ਸੰਸਥਾ ਸ਼਼੍ਰੋਮਣੀ ਪੰਥ ਅਕਾਲੀ …
Punjab Post Daily Online Newspaper & Print Media