Saturday, August 22, 2026

ਖਾਲਸਾ ਸਾਜਨਾ ਦਿਵਸ ’ਤੇ ਸੁਸਾਇਟੀ ਵਲੋਂ ਧਾਰਮਿਕ ਸਮਾਗਮ ਆਯੋਜਿਤ

ਬਠਿੰਡਾ, 13 ਅਪ੍ਰੈਲ (ਪੰਜਾਬ ਪੋਸਟ- ਅਵਤਾਰ ਸਿੰਘ ਕੈਂਥ, ਜਸਵਿੰਦਰ ਸਿੰਘ ਜੱਸੀ) – ਸ਼ਹਿਰ ਦੀ ਨਿਰੋਲ ਧਾਰਮਿਕ ਜਥੇਬੰਦੀ ਸ੍ਰੀ ਸੁਖਮਨੀ ਸਾਹਿਬ ਸੇਵਾ ਸੁਸਾਇਟੀ ਵਲੋਂ ਵਿਸੇਸ਼ ਤੌਰ ’ਤੇ ਵੀਰਵਾਰ ਵਾਲੇ ਦਿਨ ਜਸ਼ਨਦੀਪ ਸਿੰਘ ਪੁੱਤਰ ਦਵਿੰਦਰ ਸਿੰਘ ਦੀ ਦੁਕਾਨ ’ਤੇ ਖਾਲਸਾ ਸਾਜਨਾ ਦਿਵਸ ਮੌਕੇ ’ਤੇ ਵਿਸ਼ੇਸ਼ ਧਾਰਮਿਕ ਸਮਾਗਮ ਕੀਤਾ ਗਿਆ।PPN1304201705 ਇਸ ਮੌਕੇ ਸੁਸਾਇਟੀ ਦੇ ਮੈਂਬਰਾਂ ਵਲੋਂ  ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਹਜ਼ੂਰੀ ਵਿਚ ਨਿਤਨੇਮ ਦੀਆਂ ਬਾਣੀਆਂ ਤੇ ਸ੍ਰੀ ਸੁਖਮਨੀ ਸਾਹਿਬ ਜੀ ਦੇ ਪਾਠ ਅਤੇ ਗੁਰਬਾਣੀ ਦਾ ਕੀਰਤਨ ਸੰਗਤੀ ਰੂਪ ਵਿਚ ਕੀਤਾ ਗਿਆ।ਇਨ੍ਹਾਂ ਤੋਂ ਇਲਾਵਾ ਰਾਕੇਸ਼ ਸਿੰਘ,ਦਿਲਬਾਗ ਸਿੰਘ,ਅਮਰਜੀਤ ਸਿੰਘ,ਜੋਗਿੰਦਰ ਸਿੰਘ ਮੱਕੜ, ਅਵਤਾਰ ਸਿੰਘ, ਗੁਰਿੰਦਰਜੀਤ ਸਿੰਘ ਡਿੰਪੀ, ਨਰਿੰਦਰ ਸਿੰਘ ਹੈਪੀ, ਜਗੀਰ ਸਿੰਘ ਆਦਿ ਮੈਂਬਰਾਂ ਵਲੋਂ ਭਾਗ ਲਿਆ ਗਿਆ।ਸੁਸਾਇਟੀ ਵਲੋਂ ਵਿਸ਼ੇਸ਼ ਤੌਰ ’ਤੇ ਤਿਆਰ ਕੀਤਾ ਸਨਮਾਨ ਚਿੰਨ੍ਹ ਗ੍ਰਹਿ ਪਰਿਵਾਰ ਨੂੰ ਦੇ ਕੇ ਸੁਸਾਇਟੀ ਮੈਂਬਰਾਂ ਵਲੋਂ ਸਨਮਾਨਿਤ ਕੀਤਾ ਗਿਆ।

Check Also

ਖ਼ਾਲਸਾ ਕਾਲਜ ਵੱਲੋਂ ਤਿਰੰਗਾ ਰੈਲੀ, ਰਾਸ਼ਟਰੀ ਝੰਡੇ-ਤਿਰੰਗੇ ਦੀ ਮਹੱਤਤਾ ਪ੍ਰਤੀ ਕੀਤਾ ਜਾਗਰੂਕ

ਅੰਮ੍ਰਿਤਸਰ, 21 ਅਗਸਤ (ਸੁਖਬੀਰ ਸਿੰਘ ਖੁਰਮਣੀਆਂ)¸- ਖ਼ਾਲਸਾ ਕਾਲਜ ਵਿਖੇ ਦੇਸ਼-ਵਿਆਪੀ ‘ਹਰ ਘਰ ਤਿਰੰਗਾ’ ਮੁਹਿੰਮ ਤਹਿਤ …

Leave a Reply