ਅੰਮ੍ਰਿਤਸਰ, 13 ਅਪ੍ਰੈਲ (ਪੰਜਾਬ ਪੋਸਟ ਜਗਦੀਪ ਸਿੰਘ ਸੱਗੂ) – ਵਿਸਾਖੀ ਦੇ ਪਵਿਤਰ ਦਿਹਾੜੇ ਚੀਫ ਖਾਲਸਾ ਦੀਵਾਨ ਕੈਂਪਸ ਵਿਖੇ ਸ੍ਰੀ ਗੁਰੂ ਹਰਿਕ੍ਰਿਸ਼ਨ ਸੀਨੀਅਰ ਸੈਕੰਡਰੀ ਪਬਲਿਕ ਸਕੂਲ ਜੀ.ਟੀ ਰੋਡ ਸਕੂਲ ਦੇ ਸਟਾਫ ਲਈ ਬੇਸਮੈਂਟ ਪਾਰਕਿੰਗ ਅਤੇ ਇਸ ਉਪਰ ਹੋਰ ਦਫਤਰ ਤੇ ਕਮਰੇ ਬਣਾਉਣ ਲਈ ਟੱਕ ਲਗਾਉਣ ਲਈ ਅਕਾਲ ਪੁਰਖ ਦੇ ਚਰਨਾਂ ਵਿਚ ਬੇਸਮੈਂਟ ਸਹਿਤ ਉਸਾਰੀ ਜਾ ਰਹੀ ਇਮਾਰਤ ਦੀ ਨਿਰਵਿਘਨ ਸੰਪੂਰਨਤਾ ਲਈ ਅਰਦਾਸ ਕੀਤੀ ਗਈ।
7500 ਸਕੇਅਰ ਫੁਟ ਖੇਤਰ ਵਿਚ ਉਸਾਰੀ ਜਾ ਰਹੀ ਇਮਾਰਤ ਵਿਚ ਬੇਸਮੈਂਟ ਪਾਰਕਿੰਗ, ਐਜੂਕੇਸ਼ਨਲ ਕਮੇਟੀ ਦਾ ਦਫਤਰ ਅਤੇ ਸ੍ਰੀ ਗੁਰੂ ਹਰਿ ਕ੍ਰਿਸ਼ਨ ਸੀਨੀਅਰ ਸੈਕੰਡਰੀ ਪਬਲਿਕ ਸਕੂਲ ਲਈ 33 ਹੋਰ ਕਮਰੇ ਉਸਾਰਨ ਦੀ ਯੋਜਨਾ ਬਣਾਈ ਗਈ ਹੈ। ਦੀਵਾਨ ਦੇ ਪ੍ਰਧਾਨ ਚਰਨਜੀਤ ਸਿੰਘ ਚੱਢਾ ਨੇ ਕਿਹਾ ਕਿ ਚੀਫ ਖਾਲਸਾ ਦੀਵਾਨ ਅਧੀਨ ਗੋਲਡਨ ਜੁਬਲੀ ਮਨਾ ਰਿਹਾ ਸ੍ਰੀ ਗੁਰੂ ਹਰਿਕ੍ਰਿਸ਼ਨ ਸੀਨੀਅਰ ਸੈਕੰਡਰੀ ਪਬਲਿਕ ਸਕੂਲ ਜੀ.ਟੀ ਰੋਡ ਸੇ ਬਚਿਆਂ ਤੇ ਸਟਾਫ ਦੀ ਗਿਣਤੀ ਨੂੰ ਵੇਖਦੇ ਬੇਸਮੈਂਟ ਪਾਰਕਿੰਗ ਬਣਾਉਣਾ ਸਮੇਂ ਦੀ ਮੁੱਖ ਲੋੜ ਹੈ।
ਇਸ ਮੌਕੇ ਚੀਫ਼ ਖ਼ਾਲਸਾ ਦੀਵਾਨ ਚੈਰੀਟੇਬਲ ਸੁਸਾਇਟੀ ਦੇ ਸਥਾਨਕ ਪ੍ਰਧਾਨ ਸਥਾਨਕ ਪ੍ਰਧਾਨ ਨਿਰਮਲ ਸਿੰਘ, ਐਡੀ: ਆਨਰੇਰੀ ਸਕੱਤਰ ਇੰਜੀ: ਜਸਪਾਲ ਸਿੰਘ, ਮੈਂਬਰ ਇੰਚਾਰਜ ਹਰਮਿੰਦਰ ਸਿੰਘ, ਸੰਤੋਖ ਸਿੰਘ ਸੇਠੀ, ਸਵਿੰਦਰ ਸਿੰਘ ਕੱਥੂਨੰਗਲ, ਰਮਣੀਕ ਸਿੰਘ, ਡਾ: ਸ਼੍ਰੀਮਤੀ ਅਮਰਪਾਲੀ ਕੌਰ, ਡਾਇਰੈਕਟਰ ਐਜੂਕੇਸ਼ਨ ਅਤੇ ਪ੍ਰਿੰਸੀਪਲ ਡਾ: ਧਰਮਵੀਰ ਸਿੰਘ, ਇੰਜੀ: ਜਜਬੀਰ ਸਿੰਘ ਵਾਲੀਆ, ਠੇਕੇਦਾਰ ਹਰਜੀਤ ਸਿੰਘ ਆਦਿ ਹਾਜਰ ਸਨ।
Check Also
ਵਿਧਾਇਕਾ ਜੀਵਨ ਜੋਤ ਕੌਰ ਨੇ ਘਰ-ਘਰ ਜਾ ਕੇ ਭਲਾਈ ਸਕੀਮਾਂ ਬਾਰੇ ਕੀਤਾ ਜਾਗਰੂਕ
ਅੰਮ੍ਰਿਤਸਰ, 26 ਸਤੰਬਰ (ਜਗਦੀਪ ਸਿੰਘ) – ਵਿਧਾਨ ਸਭਾ ਹਲਕਾ ਅੰਮ੍ਰਿਤਸਰ ਪੂਰਬੀ ਦੀ ਵਿਧਾਇਕਾ ਸ੍ਰੀਮਤੀ ਜੀਵਨ …
Punjab Post Daily Online Newspaper & Print Media