ਧੂਰੀ, 13 ਅਪ੍ਰੈਲ (ਪੰਜਾਬ ਪੋਸਟ- ਪ੍ਰਵੀਨ ਗਰਗ) ਧੂਰੀ ਇਲਾਕੇ `ਚੋਂ ਨਸ਼ਿਆਂ ਨੂੰ ਮੁਕੰਮਲ ਤੌਰ `ਤੇ ਖਤਮ ਕਰਨ ਲਈ ਪੁਲਿਸ ਵੱਲੋਂ ਵੱਖ-ਵੱਖ ਟੀਮਾਂ ਬਣਾ ਕੇ ਪੂਰੀ ਮੂਸ਼ਤੈਦੀ ਨਾਲ ਵਿਊਂਤਬੰਦੀ ਉਲੀਕ ਕੇ ਕਾਰਵਾਈ ਸ਼ੁਰੂ ਕਰ ਦਿੱਤੀ ਗਈ ਹੈ
ਅਤੇ ਪੁਲਿਸ ਦੀ ਪੂਰੀ ਕੋਸ਼ਿਸ਼ ਹੈ ਕਿ ਨਸ਼ਾ ਜਿੱਥੋਂ ਆਉਂਦਾ ਹੈ, ਉੱਥੋਂ ਹੀ ਨਸ਼ੇ ਦੇ ਸੌਦਾਗਰਾਂ ਨੂੰ ਕਾਬੂ ਕਰਕੇ ਨਸ਼ੇ `ਤੇ ਪੂਰੀ ਤਰਾਂ੍ਹ ਠੱਲ ਪਾਈ ਜਾਵੇ।ਇਹਨਾਂ ਸ਼ਬਦਾਂ ਦਾ ਪ੍ਰਗਟਾਵਾ ਧੂਰੀ ਸ਼ਹਿਰ ਦੇ ਨਵੇਂ ਆਏ ਡੀ.ਐਸ.ਪੀ ਅਕਾਸ਼ਦੀਪ ਸਿੰਘ ਔਲਖ ਨੇ ਆਪਣੀ ਪਲੇਠੀ ਪ੍ਰੈਸ ਕਾਨਫਰੰਸ ਨੂੰ ਸੰਬੋਧਨ ਕਰਦਿਆਂ ਕੀਤਾ।ਔਲਖ ਨੇ ਕਿਹਾ ਕਿ ਸਮਾਜ ਵਿੱਚੋਂ ਨਸ਼ਾ ਤਸਕਰਾਂ ਅਤੇ ਗੁੰਡਾ ਅਨਸਰਾਂ ਨੂੰ ਖਤਮ ਕਰਨ ਲਈ ਲੋਕਾਂ ਨੂੰ ਵੀ ਪੂਰਨ ਸਹਿਯੋਗ ਦੇਣਾ ਚਾਹੀਦਾ ਹੈ।ਕਿਉਂਕਿ ਲੋਕਾਂ ਦੇ ਸਹਿਯੋਗ ਤੋਂ ਬਿਨਾਂ ਪੁਲਿਸ ਕੁਝ ਵੀ ਨਹੀਂ ਕਰ ਸਕਦੀ।ਉਹਨਾਂ ਸਕੂਲਾਂ, ਕਾਲਜਾਂ ਅੱਗੇ ਖੜ੍ਹਣ ਵਾਲੇ ਸੜਕ ਛਾਪ ਮਜਨੂੰਆਂ ਨੂੰ ਤਾੜਨਾ ਕਰਦਿਆਂ ਕਿਹਾ ਕਿ ਉਹ ਆਪਣੀਆਂ ਹਰਕਤਾਂ ਤੋਂ ਬਾਜ ਆ ਜਾਣ ।ਉਹਨਾਂ ਕਿਹਾ ਕਿ ਲੋਕਾਂ ਦੀ ਸੁਰੱਖਿਆ ਅਤੇ ਚੋਰੀ ਦੀ ਘਟਨਾਵਾਂ ਨੂੰ ਵਾਪਰਣ ਤੋਂ ਰੋਕਣ ਲਈ ਪੀ.ਸੀ.ਆਰ ਦੇ ਮੁਲਾਜ਼ਮਾਂ ਦੀਆਂ ਅੱਲਗ-ਅੱਲਗ ਟੋਲੀਆਂ ਬਣਾ ਕੇ ਦਿਨ-ਰਾਤ ਗਸ਼ਤ ਤੇਜ਼ ਕੀਤੀ ਗਈ ਹੈ ਅਤੇ ਨਗਰ ਕੌਂਸਲ ਦੇ ਪਾਰਕ ਤੇ ਰਾਮ ਬਾਗ ਧੂਰੀ ਵਿਖੇ ਸੈਰ ਕਰਨ ਲਈ ਆਉਂਦੇ ਬਜ਼ੁਰਗਾਂ, ਔਰਤਾਂ ਅਤੇ ਬੱਚਿਆਂ ਦੀ ਸੁਰੱਖਿਆ ਲਈ ਵੀ ਪੀ.ਸੀ.ਆਰ. ਮੁਲਾਜ਼ਮਾਂ ਦੀਆਂ ਡਿਊਟੀਆਂ ਲਗਾਈਆਂ ਗਈਆਂ ਹਨ।ਉਹਨਾਂ ਕਿਹਾ ਕਿ ਧੂਰੀ ਸ਼ਹਿਰ ਅਤੇ ਹਲਕੇ ਦੇ ਪਿੰਡਾਂ ਦੇ ਪਤਵੰਤਿਆਂ ਅਤੇ ਪੰਚਾਇਤਾਂ ਦੀਆਂ ਵੱਖ-ਵੱਖ ਮੀਟਿੰਗਾਂ ਬੁਲਾ ਕੇ ਲੋਕਾਂ ਦੀਆਂ ਸਮੱਸਿਆਂਵਾਂ ਨੂੰ ਸੁਣ ਕੇ ਹੱਲ ਕੀਤਾ ਜਾਵੇਗਾ।
Check Also
ਵਾਈਸ ਚਾਂਸਲਰ ਸ. ਬਿਸ਼ਨ ਸਿੰਘ ਸਮੁੰਦਰੀ ਦੇ ਸਪੁੱਤਰ ਦਿੱਲੀ ਦੇ ਉਪ ਰਾਜਪਾਲ ਬਣਨ ਉਪਰੰਤ ਗੁਰੂ ਨਾਨਕ ਦੇਵ ਯੂਨੀਵਰਸਿਟੀ ਪੁੱਜੇ
ਅੰਮ੍ਰਿਤਸਰ, 20 ਮਾਰਚ (ਸੁਖਬੀਰ ਸਿੰਘ ਖੁਰਮਣੀਆਂ) – ਗੁਰੂ ਨਾਨਕ ਦੇਵ ਯੂਨੀਵਰਸਿਟੀ ਦੇ ਪਹਿਲੇ ਵਾਈਸ-ਚਾਂਸਲਰ ਸ. …
Punjab Post Daily Online Newspaper & Print Media